ਛੰਤੁ

Chhant:

ਛੰਤੁ। ਛੰਤੁ।

ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ

He is God, our Lord and Master, our Saving Grace. Grab hold of the hem of His robe.

ਹੇ ਭਾਈ! ਉਹੀ ਮਾਲਕ-ਪ੍ਰਭੂ ਹੀ (ਅਸਾਂ ਜੀਵਾਂ ਦਾ) ਰਾਖਾ ਹੈ, ਸਦਾ ਉਸ ਦੇ ਲੜ ਲੱਗਾ ਰਹੁ। ਸੁਆਮੀ = ਮਾਲਕ। ਰਖਕੋ = ਰੱਖਿਅਕ, ਰਾਖਾ। ਤਾ ਕੈ ਅੰਚਲਿ = ਉਸ ਦੇ ਪੱਲੇ ਨਾਲ। ਜੀਉ = ਹੇ ਜੀ! ਹੇ ਭਾਈ!

ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ

Vibrate, and meditate on the Merciful Divine Lord in the Saadh Sangat, the Company of the Holy; renounce your intellectual mind.

ਆਪਣੇ ਮਨ ਦੀ ਸਿਆਣਪ ਛੱਡ ਦੇਹ, ਗੁਰੂ ਦੀ ਸੰਗਤ ਵਿਚ ਟਿਕ ਕੇ ਉਸ ਦਇਆ-ਦੇ-ਘਰ ਪ੍ਰਭੂ ਦਾ ਭਜਨ ਕਰਿਆ ਕਰ। ਭਜੁ = ਭਜਨ ਕਰ। ਸਾਧੂ ਸੰਗਿ = ਗੁਰੂ ਦੀ ਸੰਗਤ ਵਿਚ। ਮਤਿ = ਸਿਆਣਪ। ਜੀਉ = ਜਿੰਦ, ਆਪਣਾ ਆਪਾ।

ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ

Seek the Support of the One Lord, and surrender your soul to Him; place your hopes only in the Sustainer of the World.

ਸਿਰਫ਼ ਇਕ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਆਪਣਾ ਆਪ ਉਸਦੇ ਹਵਾਲੇ ਕਰ ਦੇਣਾ ਚਾਹੀਦਾ ਹੈ, ਸਾਰੀ ਸ੍ਰਿਸ਼ਟੀ ਦੇ ਆਸਰੇ ਉਸ ਪ੍ਰਭੂ ਦੀ ਹੀ ਆਸ ਰੱਖਣੀ ਚਾਹੀਦੀ ਹੈ। ਧਰਣੀ ਧਰੈ = ਧਰਣੀ-ਧਰ ਦੀ, ਧਰਤੀ ਦੇ ਆਸਰੇ ਪ੍ਰਭੂ ਦੀ।

ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ

Those who are imbued with the Lord's Name, in the Saadh Sangat, cross over the terrifying world-ocean.

ਜਿਹੜਾ ਮਨੁੱਖ ਗੁਰੂ ਦੀ ਸੰਗਤ ਵਿਚ ਰਹਿ ਕੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਗੇ = ਸੰਗਿ। ਰੰਗੇ = ਰੰਗਿ। ਸਭੁ = ਸਾਰਾ। ਤਰੈ = ਪਾਰ ਲੰਘ ਜਾਂਦਾ ਹੈ।

ਜਨਮ ਮਰਣ ਬਿਕਾਰ ਛੂਟੇ ਫਿਰਿ ਲਾਗੈ ਦਾਗੁ ਜੀਉ

The corrupting sins of birth and death are eradicated, and no stain ever sticks to them again.

ਉਸ ਮਨੁੱਖ ਦੇ ਜਨਮ ਮਰਨ ਦੇ ਗੇੜ ਉਸ ਦੇ ਪਿਛਲੇ ਕੀਤੇ ਸਾਰੇ ਕੁਕਰਮ ਮੁੱਕ ਜਾਂਦੇ ਹਨ, ਮੁੜ ਕਦੇ ਉਸ ਨੂੰ ਵਿਕਾਰਾਂ ਦਾ ਦਾਗ਼ ਨਹੀਂ ਲੱਗਦਾ। ਛੂਟੇ = ਮੁੱਕ ਗਏ।

ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥

Nanak is a sacrifice to the Perfect Primal Lord; His marriage is eternal. ||3||

ਜਿਸ ਪਰਮਾਤਮਾ ਦਾ ਪਤੀ ਵਾਲਾ ਸਹਾਰਾ ਸਦਾ (ਜੀਵਾਂ ਦੇ ਸਿਰ ਉਤੇ) ਕਾਇਮ ਰਹਿੰਦਾ ਹੈ, ਨਾਨਕ ਉਸ ਸਰਬ-ਗੁਣ-ਭਰਪੂਰ ਸਰਬ-ਵਿਆਪਕ ਪ੍ਰਭੂ ਤੋਂ ਸਦਕੇ ਜਾਂਦਾ ਹੈ ॥੩॥ ਥਿਰੁ = ਸਦਾ ਲਈ ਕਾਇਮ। ਸੋਹਾਗੁ = ਪਤੀ ਵਾਲਾ ਸਹਾਰਾ ॥੩॥