ਸਲੋਕੁ

Salok:

ਸਲੋਕ।

ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ

His slaves have gazed upon the One Lord, the Giver of everything.

ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਇਹ ਵੇਖ ਲਿਆ ਹੈ (ਇਹ ਨਿਸਚਾ ਕਰ ਲਿਆ ਹੈ) ਕਿ ਹਰੇਕ ਦਾਤ ਪ੍ਰਭੂ ਆਪ ਹੀ ਦੇਣ ਵਾਲਾ ਹੈ। ਦਾਸਹਿ = ਦਾਸਾਂ ਨੇ। ਨਿਹਾਰਿਆ = ਵੇਖਿਆ ਹੈ।

ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥

They continue to contemplate Him with each and every breath; O Nanak, the Blessed Vision of His Darshan is their Support. ||1||

(ਇਸ ਵਾਸਤੇ ਉਹ ਮਾਇਆ ਦੀ ਟੇਕ ਰੱਖਣ ਦੇ ਥਾਂ) ਪ੍ਰਭੂ ਦੇ ਦੀਦਾਰ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਕੇ ਸੁਆਸ ਸੁਆਸ ਉਸ ਨੂੰ ਯਾਦ ਕਰਦੇ ਹਨ ॥੧॥ ਅਧਾਰ = ਆਸਰਾ ॥੧॥