ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥
Who is a swan, and who is a crane, if God blesses him with His Glance of Grace?
ਭਾਵੇਂ ਹੋਵੇ ਹੰਸ ਤੇ ਭਾਵੇਂ ਬਗਲਾ, ਜਿਸ ਉਤੇ (ਪ੍ਰਭੂ) ਕਿਰਪਾ ਦੀ ਨਜ਼ਰ ਕਰੇ (ਉਸ ਨੂੰ ਆਪਣਾ ਬਣਾ ਲੈਂਦਾ ਹੈ; ਸੋ ਕਿਸੇ ਤੋਂ ਨਫ਼ਰਤਿ ਕਿਉਂ?) ਕਿਆ = ਭਾਵੇਂ। ਜਾ ਕਉ = ਜਿਸ ਉਤੇ। ਨਦਰਿ = ਮਿਹਰ ਦੀ ਨਜ਼ਰ।
ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥
If it pleases Him, O Nanak, He changes a crow into a swan. ||124||
ਹੇ ਨਾਨਕ! ਜੇ ਪਰਮਾਤਮਾ ਨੂੰ ਚੰਗਾ ਲੱਗੇ ਤਾਂ (ਬਗਲਾ ਤਾਂ ਕਿਤੇ ਰਿਹਾ, ਉਹ) ਕਾਂ ਤੋਂ (ਭੀ) ਹੰਸ ਬਣਾ ਦੇਂਦਾ ਹੈ (ਭਾਵ, ਬੜੇ ਵਿਕਾਰੀ ਨੂੰ ਭੀ ਸੁਧਾਰ ਲੈਂਦਾ ਹੈਂ) ॥੧੨੪॥ ਤਿਸੁ = ਉਸ (ਪ੍ਰਭੂ) ਨੂੰ। ਕਾਗਹੁ = ਕਾਂ ਤੋਂ ॥੧੨੪॥