ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਪਹਿਲੀ ਪਾਤਸ਼ਾਹੀ।
ਸੇਵਕੁ ਦਾਸੁ ਭਗਤੁ ਜਨੁ ਸੋਈ ॥
He alone is the selfless servant, slave and humble devotee,
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਦਾ ਦਾਸ ਬਣਦਾ ਹੈ,
ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥
who as Gurmukh, becomes the slave of his Lord and Master.
ਉਹੀ ਮਨੁੱਖ (ਅਸਲ) ਸੇਵਕ ਹੈ ਦਾਸ ਹੈ ਭਗਤ ਹੈ। ਗੁਰਮੁਖਿ = ਗੁਰੂ ਵਲ ਮੂੰਹ ਰੱਖਣ ਵਾਲਾ, ਜੋ ਗੁਰੂ ਦੇ ਸਨਮੁਖ ਰਹੇ, ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ।
ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥
He, who created the Universe, shall ultimately destroy it.
(ਉਸ ਨੂੰ ਇਹ ਸਦਾ ਯਕੀਨ ਰਹਿੰਦਾ ਹੈ ਕਿ) ਜਿਸ ਪ੍ਰਭੂ ਨੇ ਇਹ ਸ੍ਰਿਸ਼ਟੀ ਰਚੀ ਹੈ ਉਹੀ ਇਸ ਨੂੰ ਮੁੜ ਨਾਸ ਕਰਦਾ ਹੈ, ਜਿਨਿ = ਜਿਸ ਪ੍ਰਭੂ ਨੇ। ਸਿਰਿ = ਸ੍ਰਿਸ਼ਟੀ। ਫੁਨਿ = ਮੁੜ। ਗੋਈ = ਨਾਸ ਕੀਤੀ।
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
Without Him, there is no other at all. ||1||
ਉਸ ਤੋਂ ਬਿਨਾ ਕੋਈ ਦੂਜਾ ਉਸ ਵਰਗਾ ਨਹੀਂ ਹੈ ॥੧॥
ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥
Through the Word of the Guru's Shabad, the Gurmukh reflects upon the True Name;
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਸਦਾ-ਥਿਰ ਨਾਮ ਵਿਚਾਰ ਕੇ- ਸਬਦਿ = ਸ਼ਬਦ ਦੀ ਰਾਹੀਂ। ਵਿਚਾਰਿ = ਵੀਚਾਰ ਕੇ।
ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
In the True Court, he is found to be true. ||1||Pause||
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ-ਅਟੱਲ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੁੰਦੇ ਹਨ ॥੧॥ ਰਹਾਉ ॥ ਸਾਚੇ = ਸੁਰਖ਼ਰੂ। ਦਰਬਾਰਿ = ਦਰਬਾਰ ਵਿਚ ॥੧॥ ਰਹਾਉ ॥
ਸਚਾ ਅਰਜੁ ਸਚੀ ਅਰਦਾਸਿ ॥
The true supplication, the true prayer
ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਅਰਜ਼ੋਈ ਤੇ ਅਰਦਾਸ ਹੀ ਅਸਲ (ਅਰਜ਼ੋਈ ਅਰਦਾਸ) ਹੈ, ਅਰਜੁ = ਅਰਜ਼ੋਈ, ਬੇਨਤੀ।
ਮਹਲੀ ਖਸਮੁ ਸੁਣੇ ਸਾਬਾਸਿ ॥
- within the Mansion of His Sublime Presence, the True Lord Master hears and applauds these.
ਮਹਲ ਦਾ ਮਾਲਕ ਖਸਮ-ਪ੍ਰਭੂ ਉਸ ਅਰਦਾਸ ਨੂੰ ਸੁਣਦਾ ਹੈ ਤੇ ਆਦਰ ਦੇਂਦਾ ਹੈ (ਸ਼ਾਬਾਸ਼ ਆਖਦਾ ਹੈ),
ਸਚੈ ਤਖਤਿ ਬੁਲਾਵੈ ਸੋਇ ॥
He summons the truthful to His Heavenly Throne
ਆਪਣੇ ਸਦਾ-ਅਟੱਲ ਤਖ਼ਤ ਉਤੇ (ਬੈਠਾ ਹੋਇਆ ਪ੍ਰਭੂ) ਉਸ ਸੇਵਕ ਨੂੰ ਸੱਦਦਾ ਹੈ, ਤਖਤਿ = ਤਖ਼ਤ ਉਤੇ।
ਦੇ ਵਡਿਆਈ ਕਰੇ ਸੁ ਹੋਇ ॥੨॥
and bestows glorious greatness upon them; that which He wills, comes to pass. ||2||
ਤੇ ਉਹ ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਉਸ ਨੂੰ ਮਾਣ-ਆਦਰ ਦੇਂਦਾ ਹੈ ॥੨॥ ਕਰੇ ਸੁ ਹੋਇ = ਸਭ ਕੁਝ ਕਰਨ ਦੇ ਸਮਰੱਥ ॥੨॥
ਤੇਰਾ ਤਾਣੁ ਤੂਹੈ ਦੀਬਾਣੁ ॥
The Power is Yours; You are my only Support.
(ਹੇ ਪ੍ਰਭੂ!) ਗੁਰਮੁਖਿ ਨੂੰ ਤੇਰਾ ਹੀ ਤਾਣ ਹੈ ਤੇਰਾ ਹੀ ਆਸਰਾ ਹੈ, ਤਾਣੁ = ਤਾਕਤ। ਦੀਬਾਣੁ = ਆਸਰਾ।
ਗੁਰ ਕਾ ਸਬਦੁ ਸਚੁ ਨੀਸਾਣੁ ॥
The Word of the Guru's Shabad is my true password.
ਗੁਰੂ ਦਾ ਸ਼ਬਦ ਹੀ ਉਸ ਦੇ ਪਾਸ ਸਦਾ-ਥਿਰ ਰਹਿਣ ਵਾਲਾ ਪਰਵਾਨਾ ਹੈ, ਨੀਸਾਣੁ = ਪਰਵਾਨਾ, ਰਾਹਦਾਰੀ।
ਮੰਨੇ ਹੁਕਮੁ ਸੁ ਪਰਗਟੁ ਜਾਇ ॥
One who obeys the Hukam of the Lord's Command, goes to Him openly.
ਗੁਰਮੁਖਿ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ ਤੇ) ਮੰਨਦਾ ਹੈ, ਜਗਤ ਵਿਚ ਸੋਭਾ ਖੱਟ ਕੇ ਜਾਂਦਾ ਹੈ, ਪਰਗਟੁ = ਮਸ਼ਹੂਰ, ਆਦਰ ਪਾ ਕੇ।
ਸਚੁ ਨੀਸਾਣੈ ਠਾਕ ਨ ਪਾਇ ॥੩॥
With the password of truth, his way is not blocked. ||3||
ਗੁਰ-ਸ਼ਬਦ ਦੀ ਸੱਚੀ ਰਾਹਦਾਰੀ ਦੇ ਕਾਰਨ ਉਸ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾਂਦਾ ॥੩॥ ਨੀਸਾਣੈ = ਰਾਹਦਾਰੀ ਦੇ ਕਾਰਨ। ਠਾਕ = ਰੋਕ ॥੩॥
ਪੰਡਿਤ ਪੜਹਿ ਵਖਾਣਹਿ ਵੇਦੁ ॥
The Pandit reads and expounds on the Vedas,
ਪੰਡਿਤ ਲੋਕ ਵੇਦ ਪੜ੍ਹਦੇ ਹਨ ਤੇ ਹੋਰਨਾਂ ਨੂੰ ਵਿਆਖਿਆ ਕਰ ਕੇ ਸੁਣਾਂਦੇ ਹਨ, ਵਖਾਣਹਿ = ਵਖਿਆਨ ਕਰਦੇ ਹਨ, ਸਮਝਾਂਦੇ ਹਨ।
ਅੰਤਰਿ ਵਸਤੁ ਨ ਜਾਣਹਿ ਭੇਦੁ ॥
but he does not know the secret of the thing within himself.
ਪਰ (ਨਿਰੀ ਵਿੱਦਿਆ ਦੇ ਮਾਣ ਵਿਚ ਰਹਿ ਕੇ) ਇਹ ਭੇਦ ਨਹੀਂ ਜਾਣਦੇ ਕਿ ਪਰਮਾਤਮਾ ਦਾ ਨਾਮ-ਪਦਾਰਥ ਅੰਦਰ ਹੀ ਮੌਜੂਦ ਹੈ।
ਗੁਰ ਬਿਨੁ ਸੋਝੀ ਬੂਝ ਨ ਹੋਇ ॥
Without the Guru, understanding and realization are not obtained;
ਪਰ ਇਹ ਸਮਝ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਆਉਂਦੀ, ਬੂਝ = ਸਮਝ।
ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥
but still God is True, pervading everywhere. ||4||
ਕਿ ਸਦਾ-ਥਿਰ ਪ੍ਰਭੂ ਹਰੇਕ ਦੇ ਅੰਦਰ ਵਿਆਪਕ ਹੈ ॥੪॥ ਰਵਿ ਰਹਿਆ = ਵਿਆਪਕ ਹੈ ॥੪॥
ਕਿਆ ਹਉ ਆਖਾ ਆਖਿ ਵਖਾਣੀ ॥
What should I say, or speak or describe?
ਹੇ ਚੋਜੀ ਪ੍ਰਭੂ! ਗੁਰੂ ਦੇ ਸਨਖੁਖ ਰਹਿਣ ਦਾ ਮੈਂ ਕੀਹ ਜ਼ਿਕਰ ਕਰਾਂ? ਕੀਹ ਆਖ ਕੇ ਸੁਣਾਵਾਂ? ਹਉ = ਮੈਂ। ਆਖਿ = ਆਖ ਕੇ।
ਤੂੰ ਆਪੇ ਜਾਣਹਿ ਸਰਬ ਵਿਡਾਣੀ ॥
Only You Yourself know, O Lord of total wonder.
ਤੂੰ (ਇਸ ਭੇਦ ਨੂੰ) ਆਪ ਹੀ ਜਾਣਦਾ ਹੈਂ। ਸਰਬ ਵਿਡਾਣੀ = ਹੇ ਸਾਰੇ ਅਸਚਰਜ ਕੌਤਕ ਕਰਨ ਵਾਲੇ!
ਨਾਨਕ ਏਕੋ ਦਰੁ ਦੀਬਾਣੁ ॥
Nanak takes the Support of the Door of the One God.
ਹੇ ਨਾਨਕ! ਗੁਰਮੁਖਿ ਵਾਸਤੇ ਪ੍ਰਭੂ ਦਾ ਹੀ ਇਕ ਦਰਵਾਜ਼ਾ ਹੈ ਆਸਰਾ ਹੈ,
ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥
There, at the True Door, the Gurmukhs sustain themselves. ||5||21||
ਜਿਥੇ ਗੁਰੂ ਦੇ ਸਨਮੁਖ ਰਹਿ ਕੇ ਸਿਮਰਨ ਕਰਨਾ ਉਸ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ ॥੫॥੨੧॥ ਗੁਦਰਾਣੁ = ਗੁਜ਼ਰਾਨ, ਜ਼ਿੰਦਗੀ ਦਾ ਸਹਾਰਾ {ਨੋਟ: ਜਿਵੇਂ ਲਫ਼ਜ਼ 'ਕਾਜ਼ੀ' ਦਾ ਦੂਜਾ ਉਚਾਰਨ 'ਕਾਦੀ' ਹੈ, ਜਿਵੇਂ ਲਫ਼ਜ਼ 'ਨਜ਼ਰਿ' ਦਾ ਦੂਜਾ 'ਨਦਰਿ' ਹੈ, ਤਿਵੇਂ ਲਫ਼ਜ਼ 'ਗੁਜਰਾਣੁ' ਅਤੇ 'ਗੁਦਰਾਣੁ' ਹਨ} ॥੫॥੨੧॥