ਬੀਜ ਮੰਤ੍ਰੁ ਸਰਬ ਕੋ ਗਿਆਨੁ ॥
The Beej Mantra, the Seed Mantra, is spiritual wisdom for everyone.
ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ, ਬੀਜ ਮੰਤ੍ਰੁ = (ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ। ਕੋ = ਦਾ।
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
Anyone, from any class, may chant the Naam.
(ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ)
ਜੋ ਜੋ ਜਪੈ ਤਿਸ ਕੀ ਗਤਿ ਹੋਇ ॥
Whoever chants it, is emancipated.
ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ,
ਸਾਧਸੰਗਿ ਪਾਵੈ ਜਨੁ ਕੋਇ ॥
And yet, rare are those who attain it, in the Company of the Holy.
(ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ।
ਕਰਿ ਕਿਰਪਾ ਅੰਤਰਿ ਉਰ ਧਾਰੈ ॥
By His Grace, He enshrines it within.
(ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ, ਅੰਤਰਿ ਉਰ = ਉਰ ਅੰਤਰਿ, ਹਿਰਦੇ ਵਿਚ।
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
Even beasts, ghosts and the stone-hearted are saved.
ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ। ਮੁਘਦ = ਮੁਗਧ, ਮੂਰਖ। ਪ੍ਰੇਤ = {Skt. प्रेत = 1. The departed spirit, the spirit before obsequial rites are performed, 2. A ghost, evil spirit.} ਚੰਦਰੀ ਰੂਹ।
ਸਰਬ ਰੋਗ ਕਾ ਅਉਖਦੁ ਨਾਮੁ ॥
The Naam is the panacea, the remedy to cure all ills.
ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਅਉਖਦੁ = ਦਵਾਈ।
ਕਲਿਆਣ ਰੂਪ ਮੰਗਲ ਗੁਣ ਗਾਮ ॥
Singing the Glory of God is the embodiment of bliss and emancipation.
ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ। ਕਲਿਆਣ = ਸੁਖ। ਮੰਗਲ = ਚੰਗੇ ਭਾਗ। ਗਾਮ = ਗਾਉਣੇ।
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
It cannot be obtained by any religious rituals.
(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ; ਕਾਹੂ ਧਰਮਿ = ਕਿਸੇ ਭੀ ਧਰਮ ਦੁਆਰਾ, ਕਿਸੇ ਭੀ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ।
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
O Nanak, he alone obtains it, whose karma is so pre-ordained. ||5||
ਹੇ ਨਾਨਕ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੋਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ॥੫॥ ਧੁਰਿ = ਧੁਰੋਂ, ਰੱਬ ਵਲੋਂ। ਕਰਮਿ = ਮੇਹਰ ਅਨੁਸਾਰ ॥੫॥