ਸੋਰਠਿ ਮਹਲਾ ਤਿਤੁਕੀ

Sorat'h, First Mehl, Thi-Thukay:

ਸੋਰਿਠ ਪਹਿਲੀ ਪਾਤਿਸ਼ਾਹੀ। ਤਿਤੁਕੀ।

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ

Hope and desire are entrapments, O Siblings of Destiny. Religious rituals and ceremonies are traps.

ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਆਸਾ ਮਨਸਾ = ਮਾਇਆ ਵਾਲੀਆਂ ਆਸਾਂ ਤੇ ਫੁਰਨੇ। ਬੰਧਨੀ = (ਮਾਇਆ ਦੇ ਮੋਹ ਵਿਚ) ਬੰਨ੍ਹਣ ਵਾਲੇ। ਭਾਈ = ਹੇ ਭਾਈ! ਹੇ ਪੰਡਿਤ! ਕਰਮ ਧਰਮ = ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ। ਬੰਧਕਾਰੀ = ਮਾਇਆ ਦੇ ਬੰਧਨ ਪੈਦਾ ਕਰਨ ਵਾਲੇ।

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ

Because of good and bad deeds, one is born into the world, O Siblings of Destiny; forgetting the Naam, the Name of the Lord, he is ruined.

ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਪਾਪਿ ਪੁੰਨਿ = (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ। ਬਿਨਸੈ = ਆਤਮਕ ਮੌਤ ਮਰਦਾ ਹੈ। ਵਿਸਾਰੀ = ਵਿਸਾਰ ਕੇ।

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

This Maya is the enticer of the world, O Siblings of Destiny; all such actions are corrupt. ||1||

ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ॥੧॥ ਜਗਿ = ਜਗਤ ਵਿਚ। ਵੇਕਾਰੀ = ਵਿਅਰਥ ॥੧॥

ਸੁਣਿ ਪੰਡਿਤ ਕਰਮਾ ਕਾਰੀ

Listen, O ritualistic Pandit:

(ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ)। ਪੰਡਿਤ = ਹੇ ਪੰਡਿਤ! ਕਰਮਾ ਕਾਰੀ = ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ।

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ਰਹਾਉ

that religious ritual which produces happiness, O Siblings of Destiny, is contemplation of the essence of the soul. ||Pause||

ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ਰਹਾਉ॥ ਜਿਤੁ = ਜਿਸ ਦੀ ਰਾਹੀਂ। ਜਿਤੁ ਕਰਮਿ = ਜਿਸ ਕਰਮ ਦੀ ਰਾਹੀਂ। ਆਤਮ ਤਤੁ = ਆਤਮਾ ਦਾ ਮੂਲ ਰਹਾਉ॥

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ

You may stand and recite the Shaastras and the Vedas, O Siblings of Destiny, but these are just worldly actions.

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਬਕੈ ਖੜੋ = ਖਲੋਤਾ ਉਚਾਰਦਾ ਹੈਂ। ਕਰਹੁ = ਤੁਸੀ ਕਰਦੇ ਹੋ। ਸੰਸਾਰੀ = ਸੰਸਾਰ ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ।

ਪਾਖੰਡਿ ਮੈਲੁ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ

Filth cannot be washed away by hypocrisy, O Siblings of Destiny; the filth of corruption and sin is within you.

ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਪਾਖੰਡਿ = ਪਾਖੰਡ ਨਾਲ। ਵਿਕਾਰੀ = ਵਿਕਾਰਾਂ ਦੀ।

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥

This is how the spider is destroyed, O Siblings of Destiny, by falling head-long in its own web. ||2||

ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ॥੨॥ ਮਾਕੁਰੀ = ਮੱਕੜੀ, ਜਾਲਾ ਤਣਨ ਵਾਲਾ ਕਕਹਿਣਾ। ਊਂਡੀ = ਉਲਟੀ ॥੨॥

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ

So many are destroyed by their own evil-mindedness, O Siblings of Destiny; in the love of duality, they are ruined.

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਘਣੀ = ਬਹੁਤ (ਲੋਕਾਈ)। ਭਾਇ = ਪਿਆਰ ਵਿਚ, ਮੋਹ ਵਿਚ। ਖੁਆਈ = ਖੁੰਝ ਗਈ।

ਬਿਨੁ ਸਤਿਗੁਰ ਨਾਮੁ ਪਾਈਐ ਭਾਈ ਬਿਨੁ ਨਾਮੈ ਭਰਮੁ ਜਾਈ

Without the True Guru, the Name is not obtained, O Siblings of Destiny; without the Name, doubt does not depart.

ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ।

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

If one serves the True Guru, then he obtains peace, O Siblings of Destiny; his comings and goings are ended. ||3||

ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ॥੩॥ ਰਹਾਈ = ਰਹਿ ਜਾਂਦਾ ਹੈ ॥੩॥

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ

True celestial peace comes from the Guru, O Siblings of Destiny; the immaculate mind is absorbed into the True Lord.

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। ਸਾਚੁ ਸਹਜੁ = ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ। ਤੇ = ਤੋਂ। ਸਾਚਿ = ਸਦਾ-ਥਿਰ ਪ੍ਰਭੂ ਵਿਚ।

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਪਾਈ

One who serves the Guru, understands, O Siblings of Destiny; without the Guru, the way is not found.

(ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਮਗੁ = ਰਸਤਾ।

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

What can anyone do, with greed within? O Siblings of Destiny, by telling lies, they eat poison. ||4||

ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। ਅੰਤਰਿ = ਅੰਦਰ। ਬੋਲਿ = ਬੋਲ ਕੇ। ਬਿਖੁ = ਜ਼ਹਿਰ, ਆਤਮਕ ਮੌਤ ਲਿਆਉਣ ਵਾਲੀ ਸ਼ੈ। ਖਾਈ = ਖਾਂਦਾ ਹੈ ॥੪॥

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ

O Pandit, by churning cream, butter is produced.

(ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ॥੪॥ ਪੰਡਿਤ = ਹੇ ਪੰਡਿਤ! ਵਿਲੋਈਐ = (ਜੇ) ਰਿੜਕੀਏ। ਤਥੁ = ਅਸਲ ਚੀਜ਼, ਮੱਖਣ।

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ

By churning water, you shall only see water, O Siblings of Destiny; this world is like that.

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਏਹਾ ਵਥੁ = ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ)।

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

Without the Guru, he is ruined by doubt, O Siblings of Destiny; the unseen Divine Lord is in each and every heart. ||5||

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ॥੫॥ ਵਿਗੂਚੀਐ = ਖ਼ੁਆਰ ਹੋਈਦਾ ਹੈ। ਦੇਉ = ਪ੍ਰਕਾਸ਼-ਰੂਪ ਪ੍ਰਭੂ। ਅਲਖੁ = ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ ॥੫॥

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ

This world is like a thread of cotton, O Siblings of Destiny, which Maya has tied on all ten sides.

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ)। ਤਾਗੋ = ਧਾਗਾ। ਕੋ = ਦਾ। ਦਹ ਦਿਸ = ਦਸੀਂ ਪਾਸੀਂ। ਮਾਇ = ਮਾਇਆ (ਨਾਲ)।

ਬਿਨੁ ਗੁਰ ਗਾਠਿ ਛੂਟਈ ਭਾਈ ਥਾਕੇ ਕਰਮ ਕਮਾਇ

Without the Guru, the knots cannot be untied, O Siblings of Destiny; I am so tired of religious rituals.

(ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਗਾਠਿ = ਗੰਢ। ਛੂਟਈ = ਖੁਲ੍ਹਦੀ। ਕਰਮ = ਰਸਮੀ ਧਾਰਮਿਕ ਕੰਮ।

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਜਾਇ ॥੬॥

This world is deluded by doubt, O Siblings of Destiny; no one can say anything about it. ||6||

ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ॥੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ

Meeting with the Guru, the Fear of God comes to abide in the mind; to die in the Fear of God is one's true destiny.

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਮਨਿ = ਮਨ ਵਿਚ। ਭੈ = (ਪਰਮਾਤਮਾ ਦੇ) ਡਰ-ਅਦਬ ਵਿਚ। ਸਚੁ = ਅਟੱਲ (ਆਤਮਕ ਜੀਵਨ ਦੇਣ ਵਾਲਾ)।

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ

In the Court of the Lord, the Naam is far superior to ritualistic cleansing baths, charity and good deeds, O Siblings of Destiny.

ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। ਮਜਨੁ = ਤੀਰਥ-ਇਸ਼ਨਾਨ। ਵਿਸੇਖੁ = ਵਿਸ਼ਸ਼ੇਤਾ ਦਾ ਹੱਕਦਾਰ।

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

One who implants the Naam within himself, through the Guru's halter - O Siblings of Destiny, the Lord dwells in his mind, and he is free of hypocrisy. ||7||

(ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ॥੭॥ ਅੰਕਸੁ = ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ। ਜਿਨਿ = ਜਿਸ (ਗੁਰੂ) ਨੇ। ਮਨਿ = ਮਨ ਵਿਚ। ਭੇਖੁ = (ਵਿਖਾਵੇ ਦਾ) ਧਾਰਮਿਕ ਲਿਬਾਸ ॥੭॥

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ

This body is the jeweller's shop, O Siblings of Destiny; the incomparable Naam is the merchandise.

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਹਾਟੁ = ਹੱਟ। ਸਰਾਫ = ਸ਼ਾਹ। ਕੋ = ਦਾ।

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ

The merchant secures this merchandise, O Siblings of Destiny, by contemplating the Word of the Guru's Shabad.

ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਦ੍ਰਿੜੈ = ਪੱਕੀ ਤਰ੍ਹਾਂ ਚੇਤੇ ਰੱਖਦਾ ਹੈ।

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

Blessed is the merchant, O Nanak, who meets the Guru, and engages in this trade. ||8||2||

ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ॥੮॥੨॥ ਧਨੁ = ਭਾਗਾਂ ਵਾਲਾ। ਮੇਲਿ = ਮੇਲ ਵਿਚ, ਸਤ ਸੰਗ ਵਿਚ ॥੮॥੨॥