ਮਃ ੧ ॥
First Mehl:
ਪਹਿਲੀ ਪਾਤਿਸ਼ਾਹੀ।
ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥
The elephant eats a hundred pounds of ghee and molasses, and five hundred pounds of corn.
ਹਾਥੀ ਕਿਤਨਾ ਹੀ ਘਿਉ ਗੁੜ ਤੇ ਕਈ ਮਣਾਂ ਦਾਣਾ ਖਾਂਦਾ ਹੈ; ਸਉ ਮਣੁ, ਪੰਜਿ ਸੈ (ਮਣ) = (ਭਾਵ,) ਬਹੁਤ ਸਾਰਾ, ਕਈ ਮਣਾਂ।
ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥
He belches and grunts and scatters dust, and when the breath leaves his body, he regrets it.
(ਰੱਜ ਕੇ) ਡਕਾਰਦਾ ਹੈ, ਸ਼ੂਕਦਾ ਹੈ, ਮਿੱਟੀ (ਸੁੰਡ ਨਾਲ) ਉਡਾਂਦਾ ਹੈ, ਪਰ ਜਦੋਂ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਡਕਾਰਨਾ ਸ਼ੂਕਣਾ ਮੁੱਕ ਜਾਂਦਾ ਹੈ। ਡਕੈ = ਡਕਾਰਦਾ ਹੈ। ਫੂਕੈ = ਫੂਕਾਂ ਮਾਰਦਾ ਹੈ, ਸ਼ੂਕਦਾ ਹੈ। ਸਾਹਿ ਗਇਐ = ਜਦੋਂ ਜਿੰਦ ਨਿਕਲ ਜਾਂਦੀ ਹੈ। ਪਛੁਤਾਇ = (ਭਾਵ,) ਉਹ ਡਕਾਰਨਾ ਸ਼ੂਕਣਾ ਮਿਟ ਜਾਂਦਾ ਹੈ।
ਅੰਧੀ ਫੂਕਿ ਮੁਈ ਦੇਵਾਨੀ ॥
The blind and arrogant die insane.
(ਧਨ-ਪਦਾਰਥ ਦੇ ਮਾਣ ਵਿਚ) ਅੰਨ੍ਹੀ ਤੇ ਕਮਲੀ (ਹੋਈ ਦੁਨੀਆ ਭੀ ਹਾਥੀ ਵਾਂਗ) ਫੂਕਰਾਂ ਮਾਰ ਕੇ ਮਰਦੀ ਹੈ: (ਆਤਮਕ ਮੌਤ ਸਹੇੜਦੀ ਹੈ)। ਫੂਕਿ = ਫੂਕਾਂ ਮਾਰ ਕੇ, (ਭਾਵ,) ਅਹੰਕਾਰ ਵਿਚ।
ਖਸਮਿ ਮਿਟੀ ਫਿਰਿ ਭਾਨੀ ॥
Submitting to the Lord, one become pleasing to Him.
ਜੇ (ਅਹੰਕਾਰ ਗਵਾ ਕੇ) ਖਸਮ ਵਿਚ ਸਮਾਏ ਤਾਂ ਹੀ ਖਸਮ ਨੂੰ ਭਾਉਂਦੀ ਹੈ। ਮਿਟੀ = ਸਮਾਈ। ਭਾਨੀ = ਚੰਗੀ ਲੱਗੀ।
ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥
The sparrow eats only half a grain, then it flies through the sky and chirps.
ਚਿੜੀ ਦੀ ਚੋਗ ਹੈ ਅੱਧਾ ਦਾਣਾ (ਭਾਵ, ਬਹੁਤ ਥੋੜ੍ਹੀ ਜਿਹੀ), (ਇਹ ਥੋੜ੍ਹੀ ਜਿਹੀ ਚੋਗ ਚੁਗ ਕੇ) ਉਹ ਆਕਾਸ਼ ਵਿਚ ਉੱਡਦੀ ਹੈ ਤੇ ਬੋਲਦੀ ਹੈ; ਗੁਲ੍ਹ੍ਹਾ = ਗੁੱਲੀ। ਗੈਣਿ = ਆਕਾਸ਼ ਵਿਚ।
ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥
The good sparrow is pleasing to her Lord and Master, if she chirps the Name of the Lord.
ਜੇ ਜੋ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦੀ ਹੈ ਤੇ ਉਸ ਨੂੰ ਭਾਉਂਦੀ ਹੈ ਤਾਂ ਉਹ ਚਿੜੀ ਹੀ ਚੰਗੀ ਹੈ (ਡਕਾਰਨ ਤੇ ਫੂਕਰਾਂ ਮਾਰਨ ਵਾਲੇ ਹਾਥੀ ਨਾਲੋਂ ਇਹ ਨਿੱਕੀ ਜਿਹੀ ਚਿੜੀ ਚੰਗੀ ਹੈ)। ਓਹਾ = ਉਹ ਚਿੜੀ ਹੀ।
ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥
The powerful tiger kills hundreds of deer, and all sorts of other animals eat what it leaves.
ਇਕ ਬਲੀ ਸ਼ੇਰ ਸੈਂਕੜੇ ਮਿਰਗਾਂ ਨੂੰ ਮਾਰਦਾ ਹੈ, ਉਸ ਸ਼ੇਰ ਦੇ ਪਿੱਛੇ ਕਈ ਹੋਰ ਜੰਗਲੀ ਪਸ਼ੂ ਭੀ ਪੇਟ ਭਰਦੇ ਹਨ; ਸਕਤਾ = ਬਲਵਾਨ। ਸੀਹੁ = ਸ਼ੇਰ। ਮਿਰਿਆ = ਮਿਰਗਾਂ ਨੂੰ। ਪਿਛੈ ਪੈ = ਪਿੱਛੇ ਤੁਰ ਕੇ। ਖਾਇ = ਖਾਂਦੀ ਹੈ। ਸੈ = ਸੈਂਕੜੇ।
ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥
It becomes very strong, and cannot be contained in its den, but when it must go, it regrets.
ਤਾਕਤ ਦੇ ਮਾਣ ਵਿਚ ਉਹ ਸ਼ੇਰ ਆਪਣੇ ਘੁਰਨੇ ਵਿਚ ਨਹੀਂ ਸਮਾਂਦਾ, ਪਰ ਜਦੋਂ ਉਸ ਦਾ ਸਾਹ ਨਿਕਲ ਜਾਂਦਾ ਹੈ ਤਾਂ ਉਸ ਦਾ ਬੁੱਕਣਾ ਮੁੱਕ ਜਾਂਦਾ ਹੈ। ਸਤਾਣਾ = ਤਕੜਾ। ਘੁਰੈ = ਘੁਰਨੇ ਵਿਚ।
ਅੰਧਾ ਕਿਸ ਨੋ ਬੁਕਿ ਸੁਣਾਵੈ ॥
So who is impressed by the roar of the blind beast?
ਉਹ ਅੰਨ੍ਹਾ ਕਿਸ ਨੂੰ ਬੁੱਕ ਬੁੱਕ ਕੇ ਸੁਣਾਂਦਾ ਹੈ? ਬੁਕਿ = ਬੁੱਕ ਕੇ, ਗੱਜ ਕੇ।
ਖਸਮੈ ਮੂਲਿ ਨ ਭਾਵੈ ॥
He is not pleasing at all to his Lord and Master.
ਖਸਮ-ਪ੍ਰਭੂ ਨੂੰ ਤਾਂ ਉਸ ਦਾ ਬੁੱਕਣਾ ਚੰਗਾ ਨਹੀਂ ਲੱਗਦਾ।
ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥
The insect loves the milkweed plant; perched on its branch, it eats it.
(ਇਸ ਸ਼ੇਰ ਦੇ ਟਾਕਰੇ ਤੇ, ਵੇਖੋ,) ਅੱਕ-ਤਿੱਡਾ ਅੱਕ ਨਾਲ ਪਿਆਰ ਕਰਦਾ ਹੈ, ਅੱਕ ਦੀ ਡਾਲੀ ਉਤੇ ਬੈਠ ਕੇ ਅੱਕ ਹੀ ਖਾਂਦਾ ਹੈ; ਅੱਕ = ਤਿੱਡਾ ਹੀ ('ਓਹਾ' ਇਸਤ੍ਰੀ ਲਿੰਗ ਹੈ ਤੇ 'ਓਹੋ' ਪੁਲਿੰਗ ਹੈ)।
ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥
It becomes good and pleasing to its Lord and Master, if it chirps the Name of the Lord.
ਪਰ ਜੇ ਉਹ ਮਾਲਕ-ਪ੍ਰਭੂ ਨੂੰ ਯਾਦ ਕਰਦਾ ਹੈ ਤੇ ਉਸ ਨੂੰ ਭਾਉਂਦਾ ਹੈ ਤਾਂ (ਬੁੱਕ ਬੁੱਕ ਕੇ ਹੋਰਨਾਂ ਨੂੰ ਡਰਾਣ ਵਾਲੇ ਸ਼ੇਰ ਨਾਲੋਂ) ਉਹ ਅੱਕ-ਤਿੱਡਾ ਹੀ ਚੰਗਾ ਹੈ। ਓਹੋ = ਉਹ।
ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥
O Nanak, the world lasts for only a few days; indulging in pleasures, pain is produced.
ਹੇ ਨਾਨਕ! ਦੁਨੀਆ (ਵਿਚ ਜੀਉਣ) ਚਾਰ ਦਿਨਾਂ ਦਾ ਹੈ, ਇਥੇ ਮੌਜ ਮਾਣਿਆਂ ਦੁੱਖ ਹੀ ਨਿਕਲਦਾ ਹੈ, ਸੁਖਿ ਕੀਤੈ = ਮੌਜ ਮਾਣਿਆਂ।
ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥
There are many who boast and brag, but none of them can remain detached from the world.
(ਇਹ ਦੁਨੀਆ ਦੀ ਮਿਠਾਸ ਐਸੀ ਹੈ ਕਿ ਜ਼ਬਾਨੀ ਗਿਆਨ ਦੀਆਂ) ਗੱਲਾਂ ਕਰਨ ਵਾਲੇ ਤਾਂ ਬੜੇ ਹਨ ਪਰ (ਇਸ ਮਿਠਾਸ ਨੂੰ) ਕੋਈ ਛੱਡ ਨਹੀਂ ਸਕਦਾ।
ਮਖੀਂ︀ ਮਿਠੈ ਮਰਣਾ ॥
The fly dies for the sake of sweets.
ਮੱਖੀਆਂ ਇਸ ਮਿਠਾਸ ਉਤੇ ਮਰਦੀਆਂ ਹਨ। ਮਖੀ = ਮੱਖੀਆਂ ਨੇ। ਮਿਠੈ = ਮਿਠਾਸ ਵਿਚ। ਕਿਸ ਨੋ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਕਿਸੁ' ਦਾ (ੁ) ਉਡ ਗਿਆ ਹੈ)।
ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥
O Lord, death does not even approach those whom You protect. You carry them across the terrifying world-ocean. ||2||
ਪਰ, ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਬਚਾਏਂ ਉਹਨਾਂ ਦੇ ਇਹ ਮਿਠਾਸ ਨੇੜੇ ਨਹੀਂ ਢੁਕਦੀ, ਉਹ ਸੰਸਾਰ-ਸਮੁੰਦਰ ਤੋਂ (ਸਾਫ਼) ਤਰ ਕੇ ਲੰਘ ਜਾਂਦੇ ਹਨ ॥੨॥ ਭਉ ਸਾਗਰੁ = ਸੰਸਾਰ-ਸਮੁੰਦਰ ॥੨॥