ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥
I place the Guru's Feet on my forehead,
(ਹੇ ਭਾਈ!) ਗੁਰੂ ਦੇ ਚਰਨ ਮੇਰੇ ਮੱਥੇ ਉਤੇ ਟਿਕੇ ਹੋਏ ਹਨ,
ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥
and all my pains are gone. ||1||
ਉਹਨਾਂ ਦੀ ਬਰਕਤਿ ਨਾਲ ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੧॥ ਤਾ ਤੇ = ਉਹਨਾਂ (ਚਰਨਾਂ ਦੀ) ਬਰਕਤਿ ਨਾਲ। ਸਗਲੇ = ਸਾਰੇ ॥੧॥
ਸਤਿਗੁਰ ਅਪੁਨੇ ਕਉ ਕੁਰਬਾਨੀ ॥
I am a sacrifice to my True Guru.
ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਕਉ = ਨੂੰ, ਤੋਂ। ਕੁਰਬਾਨੀ = ਸਦਕੇ।
ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥
I have come to understand my soul, and I enjoy supreme bliss. ||1||Pause||
(ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਆਤਮਕ ਜੀਵਨ ਨੂੰ ਪੜਤਾਲ ਪੜਤਾਲ ਕੇ ਸਭ ਤੋਂ ਸ੍ਰੇਸ਼ਟ ਆਨੰਦ ਮਾਣ ਰਿਹਾ ਹਾਂ ॥੧॥ ਰਹਾਉ ॥ ਆਤਮੁ = ਆਪਣੇ ਆਪ ਨੂੰ, ਆਤਮਕ ਜੀਵਨ ਨੂੰ। ਚੀਨਿ = ਪਰਖ ਕੇ। ਪਰਮ = ਸਭ ਤੋਂ ਉੱਚਾ। ਮਾਨੀ = ਮੈਂ ਮਾਣਦਾ ਹਾਂ ॥੧॥ ਰਹਾਉ ॥
ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥
I have applied the dust of the Guru's Feet to my face,
ਜਿਸ ਮਨੁੱਖ ਦੇ ਮੱਥੇ ਉਤੇ ਗੁਰੂ ਦੇ ਚਰਨਾਂ ਦੀ ਧੂੜ ਲੱਗ ਗਈ, ਰੇਣੁ = ਧੂੜਿ। ਮੁਖਿ = ਮੂੰਹ ਉਤੇ, ਮੱਥੇ ਉਤੇ।
ਅਹੰਬੁਧਿ ਤਿਨਿ ਸਗਲ ਤਿਆਗੀ ॥੨॥
which has removed all my arrogant intellect. ||2||
ਉਸ ਨੇ ਆਪਣੀ ਸਾਰੀ ਹਉਮੈ (ਪੈਦਾ ਕਰਨ ਵਾਲੀ) ਬੁੱਧੀ ਤਿਆਗ ਦਿੱਤੀ ॥੨॥ ਅਹੰਬੁਧਿ = 'ਹਉ ਹਉ' ਕਰਨ ਵਾਲੀ ਅਕਲ। ਤਿਨਿ = ਉਸ (ਮਨੁੱਖ) ਨੇ ॥੨॥
ਗੁਰ ਕਾ ਸਬਦੁ ਲਗੋ ਮਨਿ ਮੀਠਾ ॥
The Word of the Guru's Shabad has become sweet to my mind,
(ਹੇ ਭਾਈ!) ਗੁਰੂ ਦਾ ਸ਼ਬਦ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ, ਮਨਿ = ਮਨ ਵਿਚ।
ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥
and I behold the Supreme Lord God. ||3||
ਉਸ ਦੀ ਬਰਕਤਿ ਨਾਲ ਮੈਂ ਪਰਮਾਤਮਾ ਦਾ ਦਰਸਨ ਕਰ ਰਿਹਾ ਹਾਂ ॥੩॥ ਤਾ ਤੇ = ਉਸ ਦੀ ਬਰਕਤਿ ਨਾਲ। ਮੋਹਿ = ਮੈਂ ॥੩॥
ਗੁਰੁ ਸੁਖਦਾਤਾ ਗੁਰੁ ਕਰਤਾਰੁ ॥
The Guru is the Giver of peace; the Guru is the Creator.
ਹੇ ਨਾਨਕ! (ਆਖ-ਮੇਰੇ ਵਾਸਤੇ) ਗੁਰੂ (ਹੀ ਸਾਰੇ) ਸੁਖਾਂ ਦਾ ਦੇਣ ਵਾਲਾ ਹੈ, ਗੁਰੂ ਕਰਤਾਰ (ਦਾ ਰੂਪ) ਹੈ।
ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥
O Nanak, the Guru is the Support of the breath of life and the soul. ||4||38||107||
ਗੁਰੂ ਮੇਰੀ ਜਿੰਦ ਦਾ ਸਹਾਰਾ ਹੈ, ਗੁਰੂ ਮੇਰੇ ਪ੍ਰਾਣਾਂ ਦਾ ਸਹਾਰਾ ਹੈ ॥੪॥੩੮॥੧੦੭॥ ਜੀਅ ਆਧਾਰੁ = ਜਿੰਦ ਦਾ ਆਸਰਾ। ਪ੍ਰਾਣ ਆਧਾਰੁ = ਪ੍ਰਾਣਾਂ ਦਾ ਆਸਰਾ ॥੪॥