ਦੋਹਰਾ ॥
Dohraa:
ਦੋਹਰਾ।
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
My strength is exhausted, and I am in bondage; I cannot do anything at all.
(ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ) ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ। ਬਲੁ = (ਆਤਮਕ) ਤਾਕਤ। ਬੰਧਨ = (ਮਾਇਆ ਦੇ ਮੋਹ ਦੀਆਂ) ਫਾਹੀਆਂ। ਪਰੇ = ਪੈ ਗਏ, ਪੈ ਜਾਂਦੇ ਹਨ। ਉਪਾਇ = ਹੀਲਾ।
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
Says Nanak, now, the Lord is my Support; He will help me, as He did the elephant. ||53||
ਨਾਨਕ ਆਖਦਾ ਹੈ- ਹੇ ਹਰੀ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ। ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ। (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) ॥੫੩॥ ਅਬ = ਹੁਣ, ਉਸ ਵੇਲੇ। ਓਟ = ਆਸਰਾ। ਹਰਿ = ਹੇ ਹਰੀ! ਸਹਾਇ = ਸਹਾਈ, ਮਦਦਗਾਰ ॥੫੩॥