ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥
Making all sorts of efforts, they wander around; but they do not make even one effort.
ਹੇ ਨਾਨਕ! ਮਨੁੱਖ ਹੋਰ ਸਾਰੇ ਉੱਦਮ ਕਰਦਾ ਫਿਰਦਾ ਹੈ, ਪਰ ਇਕ ਪ੍ਰਭੂ ਨੂੰ ਸਿਮਰਨ ਦਾ ਉੱਦਮ ਨਹੀਂ ਕਰਦਾ। ਸਭਿ = ਸਾਰੇ। ਇਕੁ ਆਹਰੁ = ਇਕ ਪ੍ਰਭੂ ਨੂੰ ਯਾਦ ਕਰਨ ਦਾ ਉੱਦਮ।
ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥
O Nanak, how rare are those who understand the effort which saves the world. ||2||
ਜਿਸ ਉੱਦਮ ਦੀ ਰਾਹੀਂ ਜਗਤ ਵਿਕਾਰਾਂ ਤੋਂ ਬਚ ਸਕਦਾ ਹੈ (ਉਸ ਉੱਦਮ ਨੂੰ) ਕੋਈ ਵਿਰਲਾ ਮਨੁੱਖ ਸਮਝਦਾ ਹੈ ॥੨॥ ਜਿਤੁ ਆਹਰਿ = ਜਿਸ ਆਹਰ ਦੀ ਰਾਹੀਂ। ਉਧਰੈ = (ਵਿਕਾਰਾਂ ਤੋਂ) ਬਚਦਾ ਹੈ। {ਨੋਟ: ਲਫ਼ਜ਼ 'ਆਹਰੁ', 'ਆਹਰ', 'ਆਹਰਿ'। ਵਿਆਕਰਣ ਅਨੁਸਾਰ ਤਿੰਨ ਵਖ ਵਖ ਰੂਪ} ॥੨॥