ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ

Within my mind, I think thoughts of always rising early, and making the effort.

ਮੈਂ ਆਪਣੇ ਮਨ ਵਿਚ (ਇਹ) ਸੋਚਦਾ ਹਾਂ ਕਿ ਨਿੱਤ (ਸਵੇਰੇ) ਉੱਠ ਕੇ ਉੱਦਮ ਕਰਾਂ। ਚਿਤਵਉ = ਮੈਂ ਸੋਚਦਾ ਹਾਂ। ਚਿਤਵਨੀ = ਸੋਚ। ਕਰਉ = ਕਰਾਂ। ਉਠਿ = ਉੱਠ ਕੇ।

ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥

O Lord, my Friend, please bless Nanak with the habit of singing the Kirtan of the Lord's Praises. ||1||

ਹੇ ਨਾਨਕ ਦੇ ਮਿਤ੍ਰ! ਮੈਨੂੰ ਆਪਣੀ ਸਿਫ਼ਤ-ਸਾਲਾਹ ਦਾ ਆਹਰ ਬਖ਼ਸ਼ ॥੧॥