ਬਿਸਮਨ ਬਿਸਮ ਭਏ ਬਿਸਮਾਦ

Gazing upon His wondrous wonder, I am wonder-struck and amazed!

ਜਿਸ ਜਿਸ ਮਨੁੱਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ, ਬਿਸਮਨ ਬਿਸਮ = ਹੈਰਾਨ ਤੋਂ ਹੈਰਾਨ। ਬਿਸਮਾਦ = ਹੈਰਾਨ।

ਜਿਨਿ ਬੂਝਿਆ ਤਿਸੁ ਆਇਆ ਸ੍ਵਾਦ

One who realizes this, comes to taste this state of joy.

(ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ। ਸ੍ਵਾਦ = ਆਨੰਦ।

ਪ੍ਰਭ ਕੈ ਰੰਗਿ ਰਾਚਿ ਜਨ ਰਹੇ

God's humble servants remain absorbed in His Love.

ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ, ਰਾਚਿ ਰਹੇ = ਮਸਤ ਰਹਿੰਦੇ ਹਨ।

ਗੁਰ ਕੈ ਬਚਨਿ ਪਦਾਰਥ ਲਹੇ

Following the Guru's Teachings, they receive the four cardinal blessings.

ਤੇ ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ।

ਓਇ ਦਾਤੇ ਦੁਖ ਕਾਟਨਹਾਰ

They are the givers, the dispellers of pain.

ਉਹ (ਸੇਵਕ ਖ਼ੁਦ) ਨਾਮ ਦੀ ਦਾਤ ਵੰਡਦੇ ਹਨ, ਤੇ (ਜੀਵਾਂ ਦੇ) ਦੁੱਖ ਕੱਟਦੇ ਹਨ, ਓਇ = ਉਹ ਮਨੁੱਖ (ਜਿਨ੍ਹਾਂ ਨੂੰ ਨਾਮ-ਪਦਾਰਥ ਮਿਲਦਾ ਹੈ)।

ਜਾ ਕੈ ਸੰਗਿ ਤਰੈ ਸੰਸਾਰ

In their company, the world is saved.

ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।

ਜਨ ਕਾ ਸੇਵਕੁ ਸੋ ਵਡਭਾਗੀ

The slave of the Lord's servant is so very blessed.

ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,

ਜਨ ਕੈ ਸੰਗਿ ਏਕ ਲਿਵ ਲਾਗੀ

In the company of His servant, one becomes attached to the Love of the One.

ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤ ਜੁੜਦੀ ਹੈ।

ਗੁਨ ਗੋਬਿਦ ਕੀਰਤਨੁ ਜਨੁ ਗਾਵੈ

His humble servant sings the Kirtan, the songs of the glory of God.

(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤ-ਸਾਲਾਹ ਕਰਦਾ ਹੈ।

ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥

By Guru's Grace, O Nanak, he receives the fruits of his rewards. ||8||16||

ਹੇ ਨਾਨਕ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ॥੮॥੧੬॥