ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥
Chant the Name of the Lord, Har, Har, O my friend.
ਹੇ ਮੇਰੇ ਮਿੱਤਰ! ਪਰਮਾਤਮਾ ਦਾ ਨਾਮ ਸਦਾ ਜਪਿਆ ਕਰ, ਮੀਤ = ਹੇ ਮਿੱਤਰ!
ਨਿਰਮਲ ਹੋਇ ਤੁਮੑਾਰਾ ਚੀਤ ॥
Your consciousness shall become immaculate and pure.
(ਨਾਮ ਦੀ ਬਰਕਤਿ ਨਾਲ) ਤੇਰਾ ਮਨ ਪਵਿੱਤਰ ਹੋ ਜਾਇਗਾ। ਨਿਰਮਲ = ਪਵਿੱਤਰ।
ਮਨ ਤਨ ਕੀ ਸਭ ਮਿਟੈ ਬਲਾਇ ॥
All the misfortunes of your mind and body shall be taken away,
(ਹੇ ਮਿੱਤਰ! ਨਾਮ ਜਪਿਆਂ) ਮਨ ਦੀ ਸਰੀਰ ਦੀ ਹਰੇਕ ਬਿਪਤਾ ਮਿਟ ਜਾਂਦੀ ਹੈ, ਮਿਟੈ = ਮਿਟ ਜਾਂਦੀ ਹੈ। ਬਲਾਇ = ਬਿਪਤਾ।
ਦੂਖੁ ਅੰਧੇਰਾ ਸਗਲਾ ਜਾਇ ॥੧॥
and all your pain and darkness will be dispelled. ||1||
ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੇ ਮੋਹ ਦਾ) ਸਾਰਾ ਹਨੇਰਾ ਮੁੱਕ ਜਾਂਦਾ ਹੈ ॥੧॥ ਸਗਲਾ = ਸਾਰਾ। ਜਾਇ = ਦੂਰ ਹੋ ਜਾਂਦਾ ਹੈ ॥੧॥
ਹਰਿ ਗੁਣ ਗਾਵਤ ਤਰੀਐ ਸੰਸਾਰੁ ॥
Singing the Glorious Praises of the Lord, cross over the world-ocean.
ਹੇ ਭਾਈ! ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਸੰਸਾਰ (-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ, ਗਾਵਤ = ਗਾਂਦਿਆਂ। ਤਰੀਐ = ਤਰ ਜਾਈਦਾ ਹੈ।
ਵਡਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
By great good fortune, one attains the Infinite Lord, the Primal Being. ||1||Pause||
(ਭਾਗ ਜਾਗ ਪੈਂਦੇ ਹਨ) ਵੱਡੇ ਭਾਗਾਂ ਨਾਲ ਸਰਬ-ਵਿਆਪਕ ਬੇਅੰਤ ਪ੍ਰਭੂ ਮਿਲ ਪੈਂਦਾ ਹੈ ॥੧॥ ਰਹਾਉ ॥ ਵਡਭਾਗੀ = ਵੱਡੇ ਭਾਗਾਂ ਨਾਲ। ਪੁਰਖੁ = ਸਰਬ-ਵਿਆਪਕ ਪ੍ਰਭੂ। ਅਪਾਰੁ = ਅ-ਪਾਰੁ, ਬੇਅੰਤ ॥੧॥ ਰਹਾਉ ॥
ਜੋ ਜਨੁ ਕਰੈ ਕੀਰਤਨੁ ਗੋਪਾਲ ॥
The Messenger of Death cannot even touch that humble being,
ਹੇ ਮੇਰੇ ਮਿੱਤਰ! ਜੇਹੜਾ ਮਨੁੱਖ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ,
ਤਿਸ ਕਉ ਪੋਹਿ ਨ ਸਕੈ ਜਮਕਾਲੁ ॥
Who sings the Kirtan of the Lord's Praises.
ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ। ਤਿਸ ਕਉ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ}।
ਜਗ ਮਹਿ ਆਇਆ ਸੋ ਪਰਵਾਣੁ ॥
The Gurmukh realizes his Lord and Master;
ਉਸ ਮਨੁੱਖ ਦਾ ਦੁਨੀਆ ਵਿਚ ਆਉਣਾ ਸਫਲ ਹੋ ਜਾਂਦਾ ਹੈ।
ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
His coming into this world is approved. ||2||
(ਹੇ ਮਿੱਤਰ! ਤੂੰ ਭੀ) ਗੁਰੂ ਦੀ ਸਰਨ ਪੈ ਕੇ ਆਪਣੇ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਪਾਈ ਰੱਖ ॥੨॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਛਾਣੁ = ਸਾਂਝ ਪਾ ॥੨॥
ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥
He sings the Glorious Praises of the Lord, by the Grace of the Saints;
(ਹੇ ਮਿੱਤਰ! ਜੇਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ।
ਕਾਮ ਕ੍ਰੋਧ ਮਿਟਹਿ ਉਨਮਾਦ ॥
his sexual desire, anger and madness are eradicated.
(ਉਸ ਦੇ ਅੰਦਰੋਂ) ਕਾਮ ਕ੍ਰੋਧ (ਆਦਿਕ) ਝੱਲ-ਪੁਣੇ ਮਿਟ ਜਾਂਦੇ ਹਨ। ਮਿਟਹਿ = ਮਿਟ ਜਾਂਦੇ ਹਨ {ਮਿਟੈ = ਇਕ-ਵਚਨ}। ਉਨਮਾਦ = {उन्माद = madness, insanity} ਝੱਲ-ਪੁਣਾ।
ਸਦਾ ਹਜੂਰਿ ਜਾਣੁ ਭਗਵੰਤ ॥
He knows the Lord God to be ever-present.
(ਹੇ ਮਿੱਤਰ!) ਭਗਵਾਨ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਿਆ ਕਰ।
ਪੂਰੇ ਗੁਰ ਕਾ ਪੂਰਨ ਮੰਤ ॥੩॥
This is the Perfect Teaching of the Perfect Guru. ||3||
ਅਤੇ ਪੂਰੇ ਗੁਰੂ ਦਾ ਸੱਚਾ ਉਪਦੇਸ਼ ਲੈ ਕੇ (ਉਸ ਦਾ ਸਿਮਰਨ ਕਰ) ॥੩॥ ਮੰਤ = ੳਪਦੇਸ਼ ॥੩॥
ਹਰਿ ਧਨੁ ਖਾਟਿ ਕੀਏ ਭੰਡਾਰ ॥
He earns the treasure of the Lord's wealth.
ਜਿਸ ਮਨੁੱਖ ਨੇ ਹਰਿ-ਨਾਮ ਧਨ ਖੱਟ ਕੇ ਖ਼ਜ਼ਾਨੇ ਭਰ ਲਏ, ਖਾਟਿ = ਖੱਟ ਕੇ। ਭੰਡਾਰ = ਖ਼ਜ਼ਾਨੇ।
ਮਿਲਿ ਸਤਿਗੁਰ ਸਭਿ ਕਾਜ ਸਵਾਰ ॥
Meeting with the True Guru, all his affairs are resolved.
ਗੁਰੂ ਨੂੰ ਮਿਲ ਕੇ ਉਸ ਨੇ ਆਪਣੇ ਸਾਰੇ ਹੀ ਕੰਮ ਸੰਵਾਰ ਲਏ। ਮਿਲਿ ਸਤਿਗੁਰ = ਗੁਰੂ ਨੂੰ ਮਿਲ ਕੇ। ਸਭਿ = ਸਾਰੇ।
ਹਰਿ ਕੇ ਨਾਮ ਰੰਗ ਸੰਗਿ ਜਾਗਾ ॥
He is awake and aware in the Love of the Lord's Name;
ਹਰਿ-ਨਾਮ ਦੇ ਪ੍ਰੇਮ ਦੀ ਬਰਕਤਿ ਨਾਲ ਉਸ ਦਾ ਮਨ ਜਾਗ ਪੈਂਦਾ ਹੈ (ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ ਉਹ ਸਦਾ ਸੁਚੇਤ ਰਹਿੰਦਾ ਹੈ), ਨਾਮ ਰੰਗ ਸੰਗਿ = ਨਾਮ ਦੇ ਪ੍ਰੇਮ ਨਾਲ। ਸੰਗਿ = ਨਾਲ।
ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
O Nanak, his mind is attached to the Lord's Feet. ||4||14||16||
ਹੇ ਨਾਨਕ! ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ॥੪॥੧੪॥੧੬॥