ਪਵੜੀ

Pauree:

ਪਊੜੀ।

ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ

Destiny has brought together and united the body and the soul-swan.

ਸਰੀਰ ਤੇ ਜੀਵ (-ਆਤਮਾ) ਦਾ ਸੰਜੋਗ ਮਿਥ ਕੇ (ਪਰਮਾਤਮਾ ਨੇ ਇਹਨਾਂ ਨੂੰ ਮਨੁੱਖਾ-ਜਨਮ ਵਿਚ) ਇਕੱਠਾ ਕਰ ਦਿੱਤਾ ਹੈ। ਹੰਸ = ਜੀਵ। ਸੰਜੋਗੁ ਮੇਲਿ = ਸੰਜੋਗ ਮੇਲ ਕੇ, ਜੋੜ ਮਿਥ ਕੇ।

ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ

He who created them, also separates them.

ਜਿਸ (ਪ੍ਰਭੂ) ਨੇ (ਸਰੀਰ ਤੇ ਜੀਵ ਨੂੰ) ਪੈਦਾ ਕੀਤਾ ਹੈ ਉਸ ਨੇ ਹੀ (ਇਹਨਾਂ ਲਈ) ਵਿਛੋੜਾ (ਭੀ) ਬਣਾ ਰੱਖਿਆ ਹੈ। ਤਿਨ ਹੀ = ਤਿਨਿ ਹੀ; {ਲਫ਼ਜ਼ 'ਜਿਨਿ' ਦੇ ਟਾਕਰੇ ਤੇ ਲਫ਼ਜ਼ 'ਤਿਨਿ' ਹੈ। ਏਥੇ 'ਤਿਨਿ' ਦੇ ਅੱਖਰ 'ਨ' ਦੀ 'ਿ' ਉੱਡ ਗਈ ਹੈ, ਵੇਖੋ 'ਗੁਰਬਾਣੀ ਵਿਆਕਰਣ' 'ਵਾਕ-ਰਚਨਾ' ਵਿਚ ਅੰਕ 'ਹੀ'}। ਜਿਨਿ = ਜਿਸ (ਪ੍ਰਭੂ) ਨੇ। ਤਿਨ ਹੀ = ਉਸ (ਪ੍ਰਭੂ) ਨੇ। ਤਿਨ ਹੀ = ਉਸੇ ਨੇ ਹੀ।

ਮੂਰਖੁ ਭੋਗੇ ਭੋਗੁ ਦੁਖ ਸਬਾਇਆ

The fools enjoy their pleasures; they must also endure all their pains.

(ਪਰ ਇਸ ਵਿਛੋੜੇ ਨੂੰ ਭੁਲਾ ਕੇ) ਮੂਰਖ (ਜੀਵ) ਭੋਗ ਭੋਗਦਾ ਰਹਿੰਦਾ ਹੈ (ਜੋ) ਸਾਰੇ ਦੁੱਖਾਂ ਦਾ (ਮੂਲ ਬਣਦਾ) ਹੈ। ਸਬਾਇਆ = ਸਾਰੇ।

ਸੁਖਹੁ ਉਠੇ ਰੋਗ ਪਾਪ ਕਮਾਇਆ

From pleasures, arise diseases and the commission of sins.

ਪਾਪ ਕਮਾਣ ਦੇ ਕਾਰਨ (ਭੋਗਾਂ ਦੇ) ਸੁਖ ਤੋਂ ਰੋਗ ਪੈਦਾ ਹੁੰਦੇ ਹਨ।

ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ

From sinful pleasures come sorrow, separation, birth and death.

(ਭੋਗਾਂ ਦੀ ਖ਼ੁਸ਼ੀ ਤੋਂ ਚਿੰਤਾ (ਤੇ ਅੰਤ ਨੂੰ) ਵਿਛੋੜਾ ਪੈਦਾ ਹੁੰਦਾ ਹੈ ਅਤੇ ਜਨਮ ਮਰਨ ਦਾ ਗੇੜ ਪੈ ਜਾਂਦਾ ਹੈ। ਹਰਖਹੁ = ਖ਼ੁਸ਼ੀ ਤੋਂ।

ਮੂਰਖ ਗਣਤ ਗਣਾਇ ਝਗੜਾ ਪਾਇਆ

The fools try to account for their misdeeds, and argue uselessly.

ਮੂਰਖਾਂ ਵਾਲੇ ਕੰਮ ਕਰ ਕੇ ਜਨਮ ਮਰਨ ਦਾ ਲੰਮਾ ਝੰਬੇਲਾ ਸਹੇੜ ਲੈਂਦਾ ਹੈ। ਗਣਤ ਗਣਾਇ = ਲੇਖਾ ਲਿਖਾ ਕੇ। ਮੂਰਖ ਗਣਤ ਗਣਾਇ = ਮੂਰਖਾਂ ਵਾਲੇ ਕੰਮ ਕਰ ਕੇ।

ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ

The judgement is in the Hands of the True Guru, who puts an end to the argument.

(ਜਨਮ ਮਰਨ ਦੇ ਗੇੜ ਨੂੰ ਮੁਕਾਣ ਦੀ ਤਾਕਤ ਸਤਿਗੁਰੂ ਦੇ ਹੱਥ ਵਿਚ ਹੈ, (ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ ਇਹ) ਝੰਬੇਲਾ ਮੁੱਕ ਜਾਂਦਾ ਹੈ। ਝਗੜੁ = ਜਨਮ ਮਰਨ ਦਾ ਲੰਬਾ ਝੰਬੇਲਾ।

ਕਰਤਾ ਕਰੇ ਸੁ ਹੋਗੁ ਚਲੈ ਚਲਾਇਆ ॥੪॥

Whatever the Creator does, comes to pass. It cannot be changed by anyone's efforts. ||4||

(ਜੀਵਾਂ ਦੀ ਕੋਈ) ਆਪਣੀ ਚਲਾਈ ਸਿਆਣਪ ਚੱਲ ਨਹੀਂ ਸਕਦੀ, ਜੋ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ ॥੪॥ ਸੁ ਹੋਗੁ = ਉਹੀ ਹੋਵੇਗਾ ॥੪॥