ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਅਉਖਧੁ ਖਾਇਓ ਹਰਿ ਕੋ ਨਾਉ ॥
I have taken the medicine of the Name of the Lord.
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਦਵਾਈ ਖਾਧੀ, ਅਉਖਧੁ = ਦਵਾਈ। ਕੋ = ਦਾ।
ਸੁਖ ਪਾਏ ਦੁਖ ਬਿਨਸਿਆ ਥਾਉ ॥੧॥
I have found peace, and the seat of pain has been removed. ||1||
(ਉਸ ਦੇ ਅੰਦਰੋਂ ਮਾਇਆ ਦਾ ਮੋਹ) ਦੁੱਖਾਂ ਦਾ ਸੋਮਾ ਸੁੱਕ ਗਿਆ ਅਤੇ ਉਸ ਨੇ ਆਤਮਕ ਆਨੰਦ ਮਾਣ ਲਏ ॥੧॥ ਦੁਖ ਥਾਉ = ਦੁਖਾਂ ਦਾ ਥਾਂ, ਦੁੱਖਾਂ ਦਾ ਸੋਮਾ (ਮਾਇਆ ਦਾ ਮੋਹ) ॥੧॥
ਤਾਪੁ ਗਇਆ ਬਚਨਿ ਗੁਰ ਪੂਰੇ ॥
The fever has been broken, by the Teachings of the Perfect Guru.
(ਹੇ ਭਾਈ!) ਪੂਰੇ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-ਦਵਾਈ ਖਾ ਕੇ ਮਾਇਆ ਦੇ ਮੋਹ ਦਾ) ਤਾਪ ਲਹਿ ਜਾਂਦਾ ਹੈ, ਬਚਿਨ = ਬਚਨ ਦੀ ਰਾਹੀਂ, ਉਪਦੇਸ਼ ਨਾਲ।
ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
I am in ecstasy, and all of my sorrows have been dispelled. ||1||Pause||
ਆਤਮਕ-ਆਨੰਦ ਪੈਦਾ ਹੁੰਦਾ ਹੈ, ਸਾਰੇ ਚਿੰਤਾ ਫ਼ਿਕਰ ਮਿਟ ਜਾਂਦੇ ਹਨ ॥੧॥ ਰਹਾਉ ॥ ਅਨਦੁ = ਅਨੰਦ। ਸਭਿ = ਸਾਰੇ। ਵਿਸੂਰੇ = ਚਿੰਤਾ, ਫ਼ਿਕਰ ॥੧॥ ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥
All beings and creatures obtain peace,
ਉਹਨਾਂ ਸਭਨਾਂ ਨੇ ਆਤਮਕ ਆਨੰਦ ਪ੍ਰਾਪਤ ਕੀਤਾ, ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਸਗਲ = ਸਾਰੇ।
ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥
O Nanak, meditating on the Supreme Lord God. ||2||32||
ਹੇ ਨਾਨਕ! (ਗੁਰੂ ਦੇ ਉਪਦੇਸ਼ ਰਾਹੀਂ) ਜਿਸ ਜਿਨ੍ਹਾਂ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਸਿਮਰਿਆ ॥੨॥੩੨॥ ਮਨਿ = ਮਨ ਵਿਚ ॥੨॥੩੨॥