ਮਾਝ ਮਹਲਾ

Maajh, Fifth Mehl:

ਮਾਝ, ਪੰਜਵੀਂ ਪਾਤਸ਼ਾਹੀ।

ਅੰਮ੍ਰਿਤ ਬਾਣੀ ਹਰਿ ਹਰਿ ਤੇਰੀ

The Word of Your Bani, Lord, is Ambrosial Nectar.

ਹੇ ਹਰੀ! ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ (ਆਤਮਕ ਮੌਤ ਤੋਂ ਬਚਾਣ ਵਾਲੀ ਹੈ)। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਹਰਿ = ਹੇ ਹਰੀ!

ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ

Hearing it again and again, I am elevated to the supreme heights.

(ਗੁਰੂ ਦੀ ਉਚਾਰੀ ਹੋਈ ਇਹ ਬਾਣੀ) ਮੁੜ ਮੁੜ ਸੁਣ ਕੇ ਮੇਰੀ ਉੱਚੀ ਆਤਮਕ ਅਵਸਥਾ ਬਣਦੀ ਜਾ ਰਹੀ ਹੈ। ਸੁਣਿ = ਸੁਣ ਕੇ। ਸੁਣਿ ਸੁਣਿ = ਮੁੜ ਮੁੜ ਸੁਣ ਕੇ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ।

ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥

The burning within me has been extinguished, and my mind has been cooled and soothed, by the Blessed Vision of the True Guru. ||1||

ਗੁਰੂ ਦਾ ਦਰਸਨ ਕਰ ਕੇ (ਤ੍ਰਿਸ਼ਨਾ ਈਰਖਾ ਆਦਿਕ ਦੀ) ਸੜਨ ਬੁੱਝ ਜਾਂਦੀ ਹੈ ਤੇ ਮਨ ਠੰਢਾ-ਠਾਰ ਹੋ ਜਾਂਦਾ ਹੈ ॥੧॥ ਜਲਨਿ = ਸੜਨ। ਸੀਤਲੁ = ਠੰਢਾ, ਸ਼ਾਂਤ। ਪਾਏ = ਪਾਇ, ਪਾ ਕੇ ॥੧॥

ਸੂਖੁ ਭਇਆ ਦੁਖੁ ਦੂਰਿ ਪਰਾਨਾ

Happiness is obtained, and sorrow runs far away,

ਮੇਰੇ ਮਨ ਅੰਦਰ ਆਤਮਕ ਆਨੰਦ ਪੈਦਾ ਹੋ ਗਿਆ (ਮੇਰਾ) ਦੁੱਖ ਦੂਰ ਭੱਜ ਗਿਆ, ੫ਰਾਨਾ = ਪਲਾਨਾ, ਦੌੜ ਗਿਆ।

ਸੰਤ ਰਸਨ ਹਰਿ ਨਾਮੁ ਵਖਾਨਾ

when the Saints chant the Lord's Name.

(ਜਦੋਂ) ਗੁਰੂ ਦੀ ਜੀਭ ਨੇ ਪਰਮਾਤਮਾ ਦਾ ਨਾਮ ਉਚਾਰਿਆ ਰਸਨ = ਜੀਭ। ਸੰਤ ਰਸਨ = ਗੁਰੂ ਦੀ ਜੀਭ ਨੇ। ਵਖਾਨਾ = ਉਚਾਰਿਆ।

ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਜਾਏ ਜੀਉ ॥੨॥

The sea, the dry land, and the lakes are filled with the Water of the Lord's Name; no place is left empty. ||2||

(ਜਿਵੇਂ ਵਰਖਾ ਹੋਣ ਨਾਲ) ਟੋਏ ਟਿੱਬੇ ਤਾਲਾਬ (ਸਭ) ਪਾਣੀ ਨਾਲ ਨਕਾ-ਨਕ ਭਰ ਜਾਂਦੇ ਹਨ (ਤਿਵੇਂ ਗੁਰੂ ਦੇ ਦਰ ਤੇ ਪ੍ਰਭੂ-ਨਾਮ ਦੀ ਵਰਖਾ ਹੁੰਦੀ ਹੈ ਤੇ ਜੇਹੜੇ ਵਡਭਾਗੀ ਮਨੁੱਖ ਗੁਰੂ ਦੀ ਸਰਨ ਆਉਂਦੇ ਹਨ ਉਹਨਾਂ ਦਾ ਮਨ ਉਹਨਾਂ ਦੇ ਗਿਆਨ-ਇੰਦ੍ਰੇ ਸਭ ਨਾਮ-ਜਲ ਨਾਲ ਨਕਾ-ਨਕ ਭਰ ਜਾਂਦੇ ਹਨ। ਗੁਰੂ ਦੇ ਦਰ ਤੇ ਆਇਆਂ ਕੋਈ ਮਨੁੱਖ (ਨਾਮ-ਅੰਮ੍ਰਿਤ ਤੋਂ) ਸੱਖਣਾ ਨਹੀਂ ਜਾਂਦਾ ॥੨॥ ਨੀਰਿ = ਪਾਣੀ ਨਾਲ। ਜਲ ਥਲ = ਟੋਏ ਟਿੱਬੇ। ਸਰ = ਤਾਲਾਬ। ਸੁਭਰ = ਨਕਾ-ਨਕ। ਬਿਰਥਾ = ਖ਼ਾਲੀ, ਸੱਖਣਾ ॥੨॥

ਦਇਆ ਧਾਰੀ ਤਿਨਿ ਸਿਰਜਨਹਾਰੇ

The Creator has showered His Kindness;

ਉਸ ਸਿਰਜਨਹਾਰ ਪ੍ਰਭੂ ਨੇ (ਮਿਹਰ ਕੀਤੀ) (ਤੇ ਗੁਰੂ ਘੱਲਿਆ। ਤਿਨਿ = ਉਸ ਨੇ। ਸਿਰਜਨਹਾਰੇ = ਸਿਰਜਨਹਾਰਿ, ਸਿਰਜਨਹਾਰ ਨੇ।

ਜੀਅ ਜੰਤ ਸਗਲੇ ਪ੍ਰਤਿਪਾਰੇ

He cherishes and nurtures all beings and creatures.

ਇਸ ਤਰ੍ਹਾਂ ਉਸ ਨੇ ਸ੍ਰਿਸ਼ਟੀ ਦੇ) ਸਾਰੇ ਜੀਵਾਂ ਦੀ (ਵਿਕਾਰਾਂ ਤੋਂ) ਰਾਖੀ (ਦੀ ਵਿਓਂਤ) ਕੀਤੀ। ਪ੍ਰਤਿਪਾਰੇ = ਰੱਖਿਆ ਕੀਤੀ। ਸਗਲੇ = ਸਾਰੇ।

ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥

He is Merciful, Kind and Compassionate. All are satisfied and fulfilled through Him. ||3||

ਮਿਹਰਵਾਨ ਕਿਰਪਾਲ ਦਇਆਵਾਨ (ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਸਰਨ ਆਏ) ਸਾਰੇ ਜੀਵ (ਮਾਇਆ ਦੀ ਤ੍ਰੇਹ ਭੁੱਖ ਵਲੋਂ) ਪੂਰਨ ਤੌਰ ਤੇ ਰੱਜ ਗਏ ॥੩॥ ਤ੍ਰਿਪਤਿ ਅਘਾਏ = ਪੂਰਨ ਤੌਰ ਤੇ ਰੱਜ ਗਏ ॥੩॥

ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ

The woods, the meadows and the three worlds are rendered green.

(ਜਿਵੇਂ ਜਦੋਂ) ਜਗਤ ਦੇ ਪੈਦਾ ਕਰਨ ਵਾਲੇ ਪ੍ਰਭੂ ਨੇ (ਵਰਖਾ ਕੀਤੀ ਤਾਂ) ਜੰਗਲ ਘਾਹ ਤੇ ਸਾਰਾ ਤ੍ਰਿਵਨੀ ਜਗਤ ਹਰਾ ਕਰ ਦਿੱਤਾ। ਵਣੁ = ਜੰਗਲ। ਤ੍ਰਿਣੁ = ਘਾਹ ਦਾ ਤੀਲਾ। ਕੀਤੋਨੁ = ਕੀਤਾ ਉਨਿ, ਉਸ ਨੇ ਕਰ ਦਿੱਤਾ।

ਕਰਣਹਾਰਿ ਖਿਨ ਭੀਤਰਿ ਕਰਿਆ

The Doer of all did this in an instant.

ਕਰਨਹਾਰ ਨੇ ਇਕ ਪਲ ਵਿਚ ਹੀ ਇਸ ਤਰ੍ਹਾਂ ਕਰ ਦਿੱਤਾ। (ਤਿਵੇਂ ਉਸ ਦਾ ਭੇਜਿਆ ਗੁਰੂ ਨਾਮ ਦੀ ਵਰਖਾ ਕਰਦਾ ਹੈ, ਗੁਰੂ-ਦਰ ਤੇ ਆਏ ਬੰਦਿਆਂ ਦੇ ਹਿਰਦੇ ਨਾਮ-ਜਲ ਨਾਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ)। ਕਰਣਹਾਰਿ = ਕਰਨਹਾਰ ਨੇ।

ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥

As Gurmukh, Nanak meditates on the One who fulfills the desires of the mind. ||4||23||30||

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਉਸ ਪਰਮਾਤਮਾ ਨੂੰ ਸਿਮਰਦਾ ਹੈ, ਪਰਮਾਤਮਾ ਉਸ ਦੇ ਮਨ ਦੀ ਆਸ ਪੂਰੀ ਕਰ ਦੇਂਦਾ ਹੈ (ਦੁਨੀਆ ਦੀਆਂ ਆਸਾ-ਤ੍ਰਿਸ਼ਨਾ ਵਿਚ ਭਟਕਣੋਂ ਉਸ ਨੂੰ ਬਚਾ ਲੈਂਦਾ ਹੈ) ॥੪॥੨੩॥੩੦॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਤਿਸੈ = ਉਸ ਪ੍ਰਭੂ ਨੂੰ ॥੪॥