ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥
The Naam, the Name of the Lord, is my soul, my life, my wealth.
(ਹੇ ਭਾਈ!) ਜਿੰਦ ਵਾਸਤੇ ਪ੍ਰਾਣਾਂ ਵਾਸਤੇ ਪਰਮਾਤਮਾ ਦਾ ਨਾਮ (ਹੀ ਅਸਲ) ਧਨ ਹੈ, ਜੀਅ ਧਨੁ = ਜਿੰਦ ਦਾ ਧਨ। ਪ੍ਰਾਨ ਧਨੁ = ਪ੍ਰਾਣਾਂ ਲਈ ਧਨ। ਕੋ = ਦਾ।
ਈਹਾ ਊਹਾਂ ਉਨ ਸੰਗਿ ਕਾਮੁ ॥੧॥
Here and hereafter, it is with me, to help me. ||1||
(ਇਹ ਧਨ) ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਪ੍ਰਾਣਾਂ ਦੇ ਨਾਲ ਕੰਮ (ਦੇਂਦਾ ਹੈ) ॥੧॥ ਈਹਾ = ਇਸ ਲੋਕ ਵਿਚ। ਊਹਾਂ = ਪਰਲੋਕ ਵਿਚ। ਉਨ ਸੰਗਿ = ਉਹਨਾਂ (ਜਿੰਦ ਤੇ ਪ੍ਰਾਣਾਂ) ਦੇ ਨਾਲ। ਕਾਮੁ = ਕੰਮ ॥੧॥
ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥
Without the Lord's Name, everything else is useless.
ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਧਨ ਪਦਾਰਥ) ਘਾਟੇਵੰਦਾ ਹੀ ਹੈ। ਥੋਰਾ = ਥੋੜ੍ਹਾ, ਘਾਟੇਵੰਦਾ।
ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥
My mind is satisfied and satiated by the Blessed Vision of the Lord's Darshan. ||1||Pause||
(ਹੇ ਭਾਈ!) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਦੀ ਬਰਕਤਿ ਨਾਲ (ਦੁਨੀਆ ਦੇ ਧਨ ਪਦਾਰਥ ਵਲੋਂ) ਰੱਜ ਗਿਆ ਹੈ ॥੧॥ ਰਹਾਉ ॥ ਤ੍ਰਿਪਤਿ ਅਘਾਵੈ = ਰੱਜ ਜਾਂਦਾ ਹੈ। ਦਰਸਨਿ = ਦਰਸਨ ਨਾਲ। ਮੋਰਾ = ਮੇਰਾ ॥੧॥ ਰਹਾਉ ॥
ਭਗਤਿ ਭੰਡਾਰ ਗੁਰਬਾਣੀ ਲਾਲ ॥
Gurbani is the jewel, the treasure of devotion.
(ਹੇ ਭਾਈ!) ਪਰਮਾਤਮਾ ਦੀ ਭਗਤੀ ਸਤਿਗੁਰੂ ਦੀ ਬਾਣੀ (ਮਾਨੋ) ਲਾਲਾਂ ਦੇ ਖ਼ਜ਼ਾਨੇ ਹਨ। ਭੰਡਾਰ = ਖ਼ਜ਼ਾਨੇ।
ਗਾਵਤ ਸੁਨਤ ਕਮਾਵਤ ਨਿਹਾਲ ॥੨॥
Singing, hearing and acting upon it, one is enraptured. ||2||
(ਗੁਰਬਾਣੀ) ਗਾਂਦਿਆਂ ਸੁਣਦਿਆਂ ਤੇ ਕਮਾਂਦਿਆਂ ਮਨ ਸਦਾ ਖਿੜਿਆ ਰਹਿੰਦਾ ਹੈ ॥੨॥ ਨਿਹਾਲ = ਪ੍ਰਸੰਨ ॥੨॥
ਚਰਣ ਕਮਲ ਸਿਉ ਲਾਗੋ ਮਾਨੁ ॥
My mind is attached to the Lord's Lotus Feet.
(ਹੇ ਭਾਈ!) ਉਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜੁੜ ਗਿਆ, ਸਿਉ = ਨਾਲ। ਮਾਨੁ = ਮਨ।
ਸਤਿਗੁਰਿ ਤੂਠੈ ਕੀਨੋ ਦਾਨੁ ॥੩॥
The True Guru, in His Pleasure, has given this gift. ||3||
ਜਿਸ ਨੂੰ ਦਇਆਵਾਨ ਹੋਏ ਸਤਿਗੁਰੂ ਨੇ ਪਰਮਾਤਮਾ ਦੇ ਨਾਮ-ਧਨ ਦੀ ਦਾਤਿ ਦੇ ਦਿੱਤੀ ॥੩॥ ਸਤਿਗੁਰਿ ਤੂਠੈ = ਪ੍ਰਸੰਨ ਹੋਏ ਗੁਰੂ ਨੇ ॥੩॥
ਨਾਨਕ ਕਉ ਗੁਰਿ ਦੀਖਿਆ ਦੀਨੑ ॥
Unto Nanak, the Guru has revealed these instructions:
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਸਿੱਖਿਆ ਦਿੱਤੀ, ਕਉ = ਨੂੰ। ਗੁਰਿ = ਗੁਰੂ ਨੇ। ਦੀਖਿਆ = ਸਿੱਖਿਆ।
ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥
recognize the Imperishable Lord God in each and every heart. ||4||23||
ਉਸ ਨੇ ਅਬਿਨਾਸ਼ੀ ਪਰਮਾਤਮਾ ਨੂੰ ਹਰੇਕ ਹਿਰਦੇ ਵਿਚ (ਵੱਸਦਾ) ਵੇਖ ਲਿਆ ॥੪॥੨੩॥ ਘਟਿ ਘਟਿ = ਹਰੇਕ ਘਟ ਵਿਚ। ਚੀਨ੍ਹ੍ਹ = ਵੇਖ ਲਿਆ ॥੪॥੨੩॥