ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥
O Dear God, I am wretched and helpless!
ਹੇ ਪ੍ਰਭੂ ਜੀ! (ਤੇਰੀ ਮਿਹਰ ਤੋਂ ਬਿਨਾ) ਮੇਰੀ ਕੋਈ ਪਾਂਇਆਂ ਨਹੀਂ, ਮੈਂ ਤਾਂ ਵਿਚਾਰਾ ਅਨਾਥ ਹੀ ਹਾਂ। ਪ੍ਰਭ = ਹੇ ਪ੍ਰਭੂ! ਮੋਹਿ = ਮੈਂ। ਮੋਹਿ ਕਵਨੁ = ਮੈਂ ਕੌਣ ਹਾਂ? ਮੇਰੀ ਕੋਈ ਪਾਂਇਆਂ ਨਹੀਂ। ਅਨਾਥੁ = ਯਤੀਮ।
ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥
From what source did you create humans? This is Your Glorious Grandeur. ||1||Pause||
ਕਿਸ ਮੁੱਢ ਤੋਂ (ਇਕ ਬੂੰਦ ਤੋਂ) ਤੂੰ ਮੈਨੂੰ ਮਨੁੱਖ ਬਣਾ ਦਿੱਤਾ, ਇਹ ਤੇਰਾ ਹੀ ਪਰਤਾਪ ਹੈ ॥੧॥ ਰਹਾਉ ॥ ਤੇ = ਤੋਂ। ਮੂਲ = ਮੁੱਢ। ਕਰਿਆ = ਬਣਾਇਆ। ਤੁਹਾਰਾ = ਤੁਹਾਡਾ ॥੧॥ ਰਹਾਉ ॥
ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥
You are the Giver of the soul and the breath of life to all; Your Infinite Glories cannot be spoken.
ਹੇ ਜਿੰਦ ਦੇਣ ਵਾਲੇ! ਹੇ ਪ੍ਰਾਣ ਦਾਤੇ! ਹੇ ਸਭ ਪਦਾਰਥ ਦੇਣ ਵਾਲੇ! ਤੇਰੇ ਗੁਣ ਬੇਅੰਤ ਹਨ, ਬਿਆਨ ਨਹੀਂ ਕੀਤੇ ਜਾ ਸਕਦੇ। ਜੀਅ = ਜਿੰਦ। ਦਾਤੇ = ਹੇ ਦੇਣ ਵਾਲੇ! ਅਪਾਰਾ = ਅ-ਪਾਰ, ਬੇਅੰਤ।
ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥
You are the Beloved Lord of all, the Cherisher of all, the Support of all hearts. ||1||
ਹੇ ਸਭ ਜੀਵਾਂ ਦੇ ਪਿਆਰੇ! ਹੇ ਸਭਨਾਂ ਦੇ ਪਾਲਣਹਾਰ! ਤੂੰ ਸਭ ਸਰੀਰਾਂ ਨੂੰ ਆਸਰਾ ਦੇਂਦਾ ਹੈਂ ॥੧॥ ਪ੍ਰੀਤਮ = ਹੇ ਪ੍ਰੀਤਮ! ਸ੍ਰਬ ਪ੍ਰਤਿਪਾਲਕ = ਹੇ ਸਭਨਾਂ ਦੇ ਪਾਲਣ ਵਾਲੇ! ਘਟਾਂ = ਸਰੀਰ ਦਾ। ਆਧਾਰਾ = ਆਸਰਾ ॥੧॥
ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥
No one knows Your state and extent. You alone created the expanse of the Universe.
ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਕੋਈ ਜੀਵ ਇਹ ਨਹੀਂ ਜਾਣ ਸਕਦਾ। ਤੂੰ ਆਪ ਇਸ ਜਗਤ-ਖਿਲਾਰੇ ਦਾ ਖਿਲਾਰਨ ਵਾਲਾ ਹੈਂ। ਗਤਿ = ਉੱਚੀ ਆਤਮਕ ਅਵਸਥਾ। ਮਿਤਿ = ਮਾਪ। ਤੁਮਰੀ ਗਤਿ ਮਿਤਿ = ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ, ਇਹ ਗੱਲ। ਆਪਹਿ = ਤੂੰ ਆਪ ਹੀ। ਪਸਾਰਾ = ਜਗਤ-ਖਿਲਾਰਾ।
ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥
Please, give me a seat in the boat of the Holy; O Nanak, thus I shall cross over this terrifying world-ocean, and reach the other shore. ||2||58||81||
ਹੇ ਨਾਨਕ! ਮੈਨੂੰ ਸਾਧ ਸੰਗਤ ਦੀ ਬੇੜੀ ਵਿਚ ਬਿਠਾਲ ਅਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਹ ॥੨॥੫੮॥੮੧॥ ਨਾਵ = ਬੇੜੀ। ਭਵ ਸਾਗਰੁ = ਸੰਸਾਰ-ਸਮੁੰਦਰ ॥੨॥੫੮॥੮੧॥