ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
The Supreme Lord God, through the Divine Guru, has Himself protected and preserved His children.
ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਰਖਿਅਨੁ = ਰੱਖੇ ਹਨ ਉਸ (ਪ੍ਰਭੂ) ਨੇ। ਗੁਰਦੇਵ = ਸਭ ਤੋਂ ਵੱਡਾ ਦੇਵਤਾ।
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
Celestial peace, tranquility and bliss have come to pass; my service has been perfect. ||1||Pause||
(ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥ ਸਹਜ = ਆਤਮਕ ਅਡੋਲਤਾ। ਸੇਵ = ਸਿਮਰਨ ਦੀ ਘਾਲ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
God Himself has heard the prayers of His humble devotees.
ਹੇ ਭਾਈ! ਉਸ ਪ੍ਰਭੂ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ ਪ੍ਰਭਿ = ਪ੍ਰਭੂ ਨੇ।
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
He dispelled my disease, and rejuvenated me; His glorious radiance is so great! ||1||
ਜਿਸ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ। (ਉਹ ਪ੍ਰਭੂ ਨੇ ਹੀ ਭਗਤਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤ ਬਖ਼ਸ਼ੀ ਹੈ ॥੧॥ ਜੀਵਾਲਿਅਨੁ = ਉਸ ਨੇ ਜਿਵਾਲੇ ਹਨ, ਉਸ ਨੇ ਆਤਮਕ ਜੀਵਨ ਦਿੱਤਾ ਹੈ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
He has forgiven me for my sins, and interceded with His power.
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਦੋਖ = ਐਬ, ਵਿਕਾਰ। ਬਖਸਿਆਨੁ = ਉਸ ਨੇ ਬਖ਼ਸ਼ੇ ਹਨ। ਕਲ = ਕਲਾ, ਸੱਤਿਆ। ਧਾਰੀ = ਟਿਕਾਈ ਹੈ।
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
I have been blessed with the fruits of my mind's desires; Nanak is a sacrifice to Him. ||2||16||80||
ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੧੬॥੮੦॥ ਮਨ ਬਾਂਛਤ = ਮਨ-ਮੰਗੇ। ਦਿਤਿਅਨੁ = ਦਿੱਤੇ ਹਨ ਉਸ ਪ੍ਰਭੂ ਨੇ ॥੨॥੧੬॥੮੦॥