ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥
Her Husband Lord is pleased, and He enjoys His bride; the soul-bride adorns her heart with the Naam, the Name of the Lord.
ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ 'ਨਾਮ'-ਸਿੰਗਾਰ ਹੈ ਉਸ ਨੂੰ ਪ੍ਰਭੂ-ਪਤੀ ਖ਼ੁਸ਼ੀ ਨਾਲ ਆਪਣੇ ਨਾਲ ਮਿਲਾਂਦਾ ਹੈ। ਉਰਿ = ਹਿਰਦੇ ਵਿਚ। ਖੁਸੀਏ = ਖ਼ੁਸ਼ੀ ਨਾਲ।
ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥੧॥
O Nanak, that bride who stands before Him, is the most noble and respected woman. ||1||
ਹੇ ਨਾਨਕ! ਜੋ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਹਜ਼ੂਰੀ ਵਿਚ ਖਲੋਤੀ ਰਹਿੰਦੀ ਹੈ ਉਸ ਨੂੰ ਸੋਭਾ ਮਿਲਦੀ ਹੈ ॥੧॥ ਧਨ = ਜੀਵ-ਇਸਤ੍ਰੀ ॥੧॥