ਨਿਰਧਨ ਆਦਰੁ ਕੋਈ ਨ ਦੇਇ ॥
No one respects the poor man.
ਕੋਈ (ਧਨੀ) ਮਨੁੱਖ ਕਿਸੇ ਕੰਗਾਲ ਮਨੁੱਖ ਦਾ ਸਤਿਕਾਰ ਨਹੀਂ ਕਰਦਾ। ਨਿਰਧਨ = ਧਨ-ਹੀਣ ਨੂੰ, ਕੰਗਾਲ ਨੂੰ। ਕੋਈ = ਕੋਈ ਧਨ ਵਾਲਾ ਮਨੁੱਖ।
ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥
He may make thousands of efforts, but no one pays any attention to him. ||1||Pause||
ਕੰਗਾਲ ਮਨੁੱਖ ਭਾਵੇਂ ਲੱਖਾਂ ਜਤਨ (ਧਨੀ ਨੂੰ ਖ਼ੁਸ਼ ਕਰਨ ਦੇ) ਕਰੇ, ਉਹ ਧਨੀ ਮਨੁੱਖ (ਉਸ ਦੇ ਜਤਨਾਂ ਦੀ) ਪਰਵਾਹ ਨਹੀਂ ਰੱਖਦਾ ॥੧॥ ਰਹਾਉ ॥ ਓਹੁ = ਉਹ ਧਨੀ ਮਨੁੱਖ। ਚਿਤਿ ਨ ਧਰੇਇ = ਕੰਗਾਲ ਦੇ ਜਤਨਾਂ ਨੂੰ ਚਿੱਤ ਵਿਚ ਭੀ ਨਹੀਂ ਲਿਆਉਂਦਾ ॥੧॥ ਰਹਾਉ ॥
ਜਉ ਨਿਰਧਨੁ ਸਰਧਨ ਕੈ ਜਾਇ ॥
When the poor man goes to the rich man,
ਜੇ ਕਦੇ ਕੋਈ ਗ਼ਰੀਬ ਬੰਦਾ ਕਿਸੇ ਧਨਵਾਨ ਦੇ ਘਰ ਚਲਾ ਜਾਏ, ਸਰਧਨ = ਧਨੀ। ਸਰਧਨ ਕੈ = ਧਨੀ ਮਨੁੱਖ ਦੇ ਘਰ।
ਆਗੇ ਬੈਠਾ ਪੀਠਿ ਫਿਰਾਇ ॥੧॥
and sits right in front of him, the rich man turns his back on him. ||1||
ਅੱਗੋਂ ਉਹ ਧਨੀ ਬੈਠਾ (ਉਸ ਗ਼ਰੀਬ ਵਲੋਂ) ਪਿੱਠ ਮੋੜ ਲੈਂਦਾ ਹੈ ॥੧॥
ਜਉ ਸਰਧਨੁ ਨਿਰਧਨ ਕੈ ਜਾਇ ॥
But when the rich man goes to the poor man,
ਪਰ ਜੇ ਧਨੀ ਮਨੁੱਖ ਗ਼ਰੀਬ ਦੇ ਘਰ ਜਾਏ,
ਦੀਆ ਆਦਰੁ ਲੀਆ ਬੁਲਾਇ ॥੨॥
the poor man welcomes him with respect. ||2||
ਉਹ ਆਦਰ ਦੇਂਦਾ ਹੈ, ਜੀ-ਆਇਆਂ ਆਖਦਾ ਹੈ ॥੨॥
ਨਿਰਧਨੁ ਸਰਧਨੁ ਦੋਨਉ ਭਾਈ ॥
The poor man and the rich man are both brothers.
ਉਂਞ ਕੰਗਾਲ ਤੇ ਧਨੀ ਦੋਵੇਂ ਭਰਾ ਹੀ ਹਨ (ਧਨੀ ਨੂੰ ਇਤਨਾ ਮਾਣ ਨਹੀਂ ਕਰਨਾ ਚਾਹੀਦਾ)।
ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥
God's pre-ordained plan cannot be erased. ||3||
ਪ੍ਰਭੂ ਦੀ ਇਹ ਰਜ਼ਾ (ਜਿਸ ਕਰਕੇ ਕੋਈ ਗ਼ਰੀਬ ਰਹਿ ਗਿਆ ਤੇ ਕੋਈ ਧਨੀ ਬਣ ਗਿਆ) ਮਿਟਾਈ ਨਹੀਂ ਜਾ ਸਕਦੀ ॥੩॥ ਕਲਾ = ਖੇਡ, ਰਜ਼ਾ ॥੩॥
ਕਹਿ ਕਬੀਰ ਨਿਰਧਨੁ ਹੈ ਸੋਈ ॥
Says Kabeer, he alone is poor,
ਕਬੀਰ ਆਖਦਾ ਹੈ ਕਿ (ਅਸਲ ਵਿਚ) ਉਹ ਮਨੁੱਖ ਹੀ ਕੰਗਾਲ ਹੈ,
ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥
who does not have the Naam, the Name of the Lord, in his heart. ||4||8||
ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਨਹੀਂ ਹੈ (ਕਿਉਂਕਿ ਧਨ ਇੱਥੇ ਹੀ ਰਹਿ ਜਾਂਦਾ ਹੈ, ਤੇ ਨਾਮ-ਧਨ ਨੇ ਨਾਲ ਨਿਭਣਾ ਹੈ; ਦੂਜੇ, ਕਿਤਨਾ ਹੀ ਧਨ ਮਨੁੱਖ ਇਕੱਠਾ ਕਰੀ ਜਾਏ, ਕਦੇ ਰੱਜਦਾ ਨਹੀਂ, ਮਨ ਭੁੱਖਾ ਕੰਗਾਲ ਹੀ ਰਹਿੰਦਾ ਹੈ) ॥੪॥੮॥ ਜਾ ਕੈ ਹਿਰਦੈ = ਜਿਸ ਦੇ ਹਿਰਦੇ ਵਿਚ ॥੪॥੮॥