ਮਾਝ ਮਹਲਾ ੩ ॥
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
ਅੰਮ੍ਰਿਤ ਨਾਮੁ ਮੰਨਿ ਵਸਾਏ ॥
Enshrining the Ambrosial Naam, the Name of the Lord, in the mind,
ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ, ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲੇ ਪ੍ਰਭੂ ਦਾ ਨਾਮ। ਮੰਨਿ = ਮਨਿ, ਮਨ ਵਿਚ।
ਹਉਮੈ ਮੇਰਾ ਸਭੁ ਦੁਖੁ ਗਵਾਏ ॥
all the pains of egotism, selfishness and conceit are eliminated.
ਉਹ (ਆਪਣੇ ਅੰਦਰੋਂ) ਹਉਮੈ ਤੇ ਮਮਤਾ ਦਾ ਦੁੱਖ ਦੂਰ ਕਰ ਲੈਂਦਾ ਹੈ। ਮੇਰਾ = ਮੇਰਾ-ਪਨ, ਮਮਤਾ।
ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥
By continually praising the Ambrosial Bani of the Word, I obtain the Amrit, the Ambrosial Nectar. ||1||
ਉਹ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਲਾਹ ਦੀ ਬਾਣੀ ਰਾਹੀਂ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਹਰ ਵੇਲੇ ਨਾਮ-ਅੰਮ੍ਰਿਤ (ਦੇ ਘੁੱਟ) ਹੀ ਪੀਂਦਾ ਹੈ ॥੧॥ ਅੰਮ੍ਰਿਤ = ਸਦਾ ਅਟੱਲ ਪਰਮਾਤਮਾ। ਅੰਮ੍ਰਿਤ ਬਾਣੀ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ॥੧॥
ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥
I am a sacrifice, my soul is a sacrifice, to those who enshrine the Ambrosial Bani of the Word within their minds.
ਮੈਂ ਉਸ ਮਨੁੱਖ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੋ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ (ਪਰਮਾਤਮਾ ਨੂੰ) ਆਪਣੇ ਮਨ ਵਿਚ ਵਸਾਂਦਾ ਹੈ,
ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥
Enshrining the Ambrosial Bani in their minds, they meditate on the Ambrosial Naam. ||1||Pause||
ਜੋ ਅੰਮ੍ਰਿਤ ਬਾਣੀ ਮਨ ਵਿਚ ਵਸਾਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਪ੍ਰਭੂ-ਨਾਮ ਸਦਾ ਸਿਮਰਦਾ ਹੈ ॥੧॥ ਰਹਾਉ ॥ ਵਸਾਵਣਿਆ = ਵਸਾਣ ਵਾਲਿਆਂ ਤੋਂ ॥੧॥ ਰਹਾਉ ॥
ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥
Those who continually chant the Ambrosial Words of Nectar,
ਜੇਹੜਾ ਮਨੁੱਖ ਆਪਣੇ ਮੂੰਹ ਨਾਲ ਬਚਨਾਂ ਦੀ ਰਾਹੀਂ ਆਤਮਕ ਜੀਵਨ-ਦਾਤਾ ਪ੍ਰਭ-ਨਾਮ ਸਦਾ ਉਚਾਰਦਾ ਹੈ, ਮੁਖਿ = ਮੂੰਹ ਨਾਲ। ਵੈਣੀ = ਬਚਨਾਂ ਦੀ ਰਾਹੀਂ, ਸਿਫ਼ਤਿ-ਸਾਲਾਹ ਦੇ ਬਚਨਾਂ ਦੀ ਰਾਹੀਂ।
ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥
See and behold this Amrit everywhere with their eyes.
ਉਹ ਅੱਖਾਂ ਨਾਲ (ਭੀ) ਸਦਾ ਜੀਵਨ-ਦਾਤੇ ਪਰਮਾਤਮਾ ਨੂੰ ਹੀ (ਹਰ ਥਾਂ) ਵੇਖਦਾ ਪਛਾਣਦਾ ਹੈ। ਅੰਮ੍ਰਿਤੁ = ਸਦਾ ਅਟੱਲ ਪ੍ਰਭੂ। ਨੈਣੀ = ਅੱਖਾਂ ਨਾਲ।
ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥
They continually chant the Ambrosial Sermon day and night; chanting it, they cause others to hear it. ||2||
ਉਹ ਜੀਵਨ-ਦਾਤੇ ਪ੍ਰਭੂ ਦੀ ਸਿਫ਼ਤ-ਸਾਲਾਹ ਸਦਾ ਦਿਨ ਰਾਤ ਕਰਦਾ ਹੈ ਤੇ ਹੋਰਨਾਂ ਨੂੰ (ਭੀ) ਆਖ ਕੇ ਸੁਣਾਂਦਾ ਹੈ ॥੨॥ ਅੰਮ੍ਰਿਤ ਕਥਾ = ਅਮਰ ਪ੍ਰਭੂ ਦੀ ਸਿਫ਼ਤਿ-ਸਾਲਾਹ। ਆਖਿ = ਆਖ ਕੇ ॥੨॥
ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥
Imbued with the Ambrosial Love of the Lord, they lovingly focus their attention on Him.
ਜੇਹੜਾ ਮਨੁੱਖ ਜੀਵਨ-ਦਾਤੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਪ੍ਰਭੂ-ਚਰਨਾਂ ਵਿਚ ਸੁਰਤ ਜੋੜਦਾ ਹੈ, ਅੰਮ੍ਰਿਤ ਰੰਗਿ = ਅਮਰ ਪ੍ਰਭੂ ਦੇ ਪ੍ਰੇਮ ਵਿਚ।
ਅੰਮ੍ਰਿਤੁ ਗੁਰ ਪਰਸਾਦੀ ਪਾਏ ॥
By Guru's Grace, they receive this Amrit.
ਉਹ ਗੁਰੂ ਦੀ ਕਿਰਪਾ ਨਾਲ ਉਸ ਜੀਵਨ-ਦਾਤੇ ਨੂੰ ਮਿਲ ਪੈਂਦਾ ਹੈ।
ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥
They chant the Ambrosial Name with their tongues day and night; their minds and bodies are satisfied by this Amrit. ||3||
ਉਹ ਆਪਣੀ ਜੀਭ ਨਾਲ ਦਿਨ ਰਾਤ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਉਚਾਰਦਾ ਹੈ, ਉਹ ਆਪਣੇ ਮਨ ਦੀ ਰਾਹੀਂ ਤੇ ਆਪਣੇ ਗਿਆਨ-ਇੰਦ੍ਰਿਆਂ ਦੀ ਰਾਹੀਂ ਨਾਮ-ਅੰਮ੍ਰਿਤ ਪੀਂਦਾ ਰਹਿੰਦਾ ਹੈ ॥੩॥ ਰਸਨਾ = ਜੀਭ (ਨਾਲ)। ਮਨਿ = ਮਨ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ (ਗਿਆਨ-ਇੰਦ੍ਰਿਆਂ ਦੀ ਰਾਹੀਂ) ॥੩॥
ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥
That which God does is beyond anyone's consciousness;
(ਹੇ ਭਾਈ!) ਪਰਮਾਤਮਾ ਉਹ ਕੁਝ ਕਰ ਦਿੰਦਾ ਹੈ ਜੋ (ਜੀਵਾਂ ਦੇ) ਚਿੱਤ-ਚੇਤੇ ਭੀ ਨਹੀਂ ਹੁੰਦਾ। ਚਿਤਿ = (ਜੀਵਾਂ ਦੇ) ਚਿੱਤ ਵਿਚ।
ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥
no one can erase the Hukam of His Command.
ਕੋਈ ਭੀ ਜੀਵ ਉਸ ਕਰਤਾਰ ਦਾ ਹੁਕਮ (ਭੀ) ਮੋੜ ਨਹੀਂ ਸਕਦਾ। ਤਿਸ ਦਾ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਦਾ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}।
ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥
By His Command, the Ambrosial Bani of the Word prevails, and by His Command, we drink in the Amrit. ||4||
ਉਸ ਦੇ ਹੁਕਮ ਅਨੁਸਾਰ ਹੀ (ਕਿਸੇ ਵਡ-ਭਾਗੀ ਮਨੁੱਖ ਦੇ ਹਿਰਦੇ ਵਿਚ) ਉਸ ਦੀ ਆਤਮਕ ਜੀਵਨ-ਦਾਤੀ ਸਿਫ਼ਤ-ਸਾਲਾਹ ਦੀ ਬਾਣੀ ਵੱਸ ਪੈਂਦੀ ਹੈ, ਉਹ ਆਪਣੇ ਹੁਕਮ ਅਨੁਸਾਰ ਹੀ (ਕਿਸੇ ਵਡ-ਭਾਗੀ ਨੂੰ) ਆਪਣਾ ਨਾਮ-ਅੰਮ੍ਰਿਤ ਪਿਲਾਂਦਾ ਹੈ ॥੪॥ ਹੁਕਮੇ = ਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ ॥੪॥
ਅਜਬ ਕੰਮ ਕਰਤੇ ਹਰਿ ਕੇਰੇ ॥
The actions of the Creator Lord are marvellous and wonderful.
(ਹੇ ਭਾਈ!) ਉਸ ਹਰੀ ਕਰਤਾਰ ਦੇ ਕੌਤਕ ਅਚਰਜ ਹਨ। ਕਰਤੇ ਕੇਰੇ = ਕਰਤੇ ਦੇ।
ਇਹੁ ਮਨੁ ਭੂਲਾ ਜਾਂਦਾ ਫੇਰੇ ॥
This mind is deluded, and goes around the wheel of reincarnation.
(ਜੀਵਾਂ ਦੇ) ਕੁਰਾਹੇ ਪੈ ਕੇ ਭਟਕਦੇ ਇਸ ਮਨ ਨੂੰ (ਭੀ) ਉਹ ਕਰਤਾਰ ਮੋੜ ਲਿਆਉਂਦਾ ਹੈ। ਭੂਲਾ ਜਾਂਦਾ = ਭਟਕਦਾ ਫਿਰਦਾ। ਫੇਰੇ = ਮੋੜ ਲਿਆਉਂਦਾ ਹੈ।
ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥
Those who focus their consciousness on the Ambrosial Bani of the Word, hear the vibrations of the Ambrosial Word of the Shabad. ||5||
ਉਸ ਮਨ ਨੂੰ ਪ੍ਰਭੂ ਆਪਣੀ ਆਤਮਕ ਜੀਵਨ-ਦਾਤੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਜੋੜ ਦੇਂਦਾ ਹੈ, ਤੇ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਆਪਣਾ ਨਾਮ (ਉਸ ਦੇ ਅੰਦਰ) ਪਰਗਟ ਕਰ ਦੇਂਦਾ ਹੈ ॥੫॥ ਸਿਉ = ਨਾਲ। ਸਬਦਿ = ਸ਼ਬਦ ਦੀ ਰਾਹੀਂ। ਵਸਾਵਣਿਆ = ਪਰਗਟ ਕਰਦਾ ਹੈ ॥੫॥
ਖੋਟੇ ਖਰੇ ਤੁਧੁ ਆਪਿ ਉਪਾਏ ॥
You Yourself created the counterfeit and the genuine.
(ਹੇ ਪ੍ਰਭੂ!) ਖੋਟੇ ਜੀਵ ਤੇ ਖਰੇ ਜੀਵ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ। ਉਪਾਏ = ਪੈਦਾ ਕੀਤੇ ਹਨ।
ਤੁਧੁ ਆਪੇ ਪਰਖੇ ਲੋਕ ਸਬਾਏ ॥
You Yourself appraise all people.
ਤੂੰ ਆਪ ਹੀ ਸਾਰੇ ਜੀਵਾਂ (ਦੀਆਂ ਕਰਤੂਤਾਂ) ਨੂੰ ਪਰਖਦਾ ਰਹਿੰਦਾ ਹੈਂ। ਆਪੇ = ਆਪ ਹੀ। ਸਬਾਏ = ਸਾਰੇ।
ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥
You appraise the true, and place them in Your Treasury; You consign the false to wander in delusion. ||6||
ਖਰੇ ਜੀਵਾਂ ਨੂੰ ਪਰਖ ਕੇ ਤੂੰ ਆਪਣੇ ਖ਼ਜ਼ਾਨੇ ਵਿਚ ਪਾ ਲੈਂਦਾ ਹੈਂ (ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈਂ) ਤੇ ਖੋਟੇ ਜੀਵਾਂ ਨੂੰ ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈਂ ॥੬॥ ਪਰਖਿ = ਪਰਖ ਕੇ। ਪਾਇਹਿ = ਤੂੰ ਪਾਂਦਾ ਹੈਂ। ਭਰਮਿ = ਭਟਕਣਾ ਵਿਚ ਪਾ ਕੇ ॥੬॥
ਕਿਉ ਕਰਿ ਵੇਖਾ ਕਿਉ ਸਾਲਾਹੀ ॥
How can I behold You? How can I praise You?
(ਹੇ ਕਰਤਾਰ!) ਮੈਂ (ਤੇਰਾ ਦਾਸ) ਕਿਸ ਤਰ੍ਹਾਂ ਤੇਰਾ ਦਰਸਨ ਕਰਾਂ? ਕਿਸ ਤਰ੍ਹਾਂ ਤੇਰੀ ਸਿਫ਼ਤ-ਸਾਲਾਹ ਕਰਾਂ? ਕਿਉ ਕਰਿ = ਕਿਸ ਤਰ੍ਹਾਂ? ਵੇਖਾ = ਵੇਖਾਂ, ਮੈਂ ਦਰਸਨ ਕਰਾਂ। ਕਿਉ = ਕਿਵੇਂ?
ਗੁਰ ਪਰਸਾਦੀ ਸਬਦਿ ਸਲਾਹੀ ॥
By Guru's Grace, I praise You through the Word of the Shabad.
(ਜੇ ਤੇਰੀ ਆਪਣੀ ਹੀ ਮਿਹਰ ਹੋਵੇ, ਤੇ ਮੈਨੂੰ ਤੂੰ ਗੁਰੂ ਮਿਲਾ ਦੇਵੇਂ, ਤਾਂ) ਗੁਰੂ ਦੀ ਕਿਰਪਾ ਨਾਲ ਗੁਰੂ ਦੇ ਸ਼ਬਦ ਵਿਚ ਲੱਗ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ।
ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥
In Your Sweet Will, the Amrit is found; by Your Will, You inspire us to drink in this Amrit. ||7||
(ਹੇ ਪ੍ਰਭੂ!) ਤੇਰੇ ਹੁਕਮ ਨਾਲ ਹੀ ਤੇਰਾ ਅੰਮ੍ਰਿਤ-ਨਾਮ (ਜੀਵ ਦੇ ਹਿਰਦੇ ਵਿਚ) ਵੱਸਦਾ ਹੈ, ਤੂੰ ਆਪਣੇ ਹੁਕਮ ਅਨੁਸਾਰ ਹੀ ਆਪਣਾ ਨਾਮ-ਅੰਮ੍ਰਿਤ (ਜੀਵਾਂ ਨੂੰ) ਪਿਲਾਂਦਾ ਹੈਂ ॥੭॥ ਭਾਣੈ = ਰਜ਼ਾ ਅਨੁਸਾਰ ॥੭॥
ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥
The Shabad is Amrit; the Lord's Bani is Amrit.
(ਹੇ ਭਾਈ!) ਆਤਮਕ ਜੀਵਨ ਦੇਣ ਵਾਲਾ ਗੁਰ ਸ਼ਬਦ ਤਦੋਂ ਹੀ ਆਤਮਕ ਜੀਵਨ-ਦਾਤੀ ਸਿਫ਼ਤ-ਸਾਲਾਹ ਦੀ ਬਾਣੀ
ਸਤਿਗੁਰਿ ਸੇਵਿਐ ਰਿਦੈ ਸਮਾਣੀ ॥
Serving the True Guru, it permeates the heart.
ਜੇ ਸਤਿਗੁਰੂ ਦਾ ਆਸਰਾ-ਪਰਨਾ ਲਿਆ ਜਾਏ, ਤਦੋਂ ਹੀ ਮਨੁੱਖ ਦੇ ਹਿਰਦੇ ਵਿਚ ਵੱਸ ਸਕਦੀ ਹੈ। ਸਤਿਗੁਰਿ ਸੇਵਿਆ = ਜੇ ਗੁਰੂ ਦਾ ਆਸਰਾ ਲਿਆ ਜਾਏ। ਰਿਦੈ = ਹਿਰਦੇ ਵਿਚ।
ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥
O Nanak, the Ambrosial Naam is forever the Giver of peace; drinking in this Amrit, all hunger is satisfied. ||8||15||16||
ਹੇ ਨਾਨਕ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਇਹ ਨਾਮ-ਅੰਮ੍ਰਿਤ ਪੀਤਿਆਂ (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ॥੮॥੧੫॥੧੬॥ ਪੀ = ਪੀ ਕੇ ॥੮॥