ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
My associates and companions have all deserted me; no one remains with me.
(ਜਦੋਂ ਅੰਤ ਵੇਲੇ) ਸਾਰੇ ਸਾਥੀ ਸੰਗੀ ਛੱਡ ਜਾਂਦੇ ਹਨ, ਜਦੋਂ ਕੋਈ ਭੀ ਸਾਥ ਨਹੀਂ ਨਿਬਾਹ ਸਕਦਾ, ਸੰਗ = ਸੰਗੀ। ਸਭਿ = ਸਾਰੇ। ਤਜਿ ਗਏ = ਛੱਡ ਗਏ, ਛੱਡ ਜਾਂਦੇ ਹਨ। ਸਾਥਿ = ਨਾਲ।
ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
Says Nanak, in this tragedy, the Lord alone is my Support. ||55||
ਨਾਨਕ ਆਖਦਾ ਹੈ- ਉਸ (ਇਕੱਲੇ-ਪਨ ਦੀ) ਮੁਸੀਬਤ ਵੇਲੇ ਭੀ ਸਿਰਫ਼ ਪਰਮਾਤਮਾ ਦਾ ਹੀ ਸਹਾਰਾ ਹੁੰਦਾ ਹੈ (ਸੋ, ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ) ॥੫੫॥ ਇਹ ਬਿਪਤਿ ਮੈ = ਇਸ ਮੁਸੀਬਤ ਵਿਚ, ਇਸ ਇਕੱਲਾ-ਪਨ ਵਿਚ। ਰਘੁਨਾਥ ਟੇਕ = ਪਰਮਾਤਮਾ ਦਾ ਆਸਰਾ ॥੫੫॥