ਪਉੜੀ ॥
Pauree:
ਪਉੜੀ।
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
With every breath and morsel of food, chant the Name of the Lord, the Cherisher.
ਪਾਲਣਹਾਰ ਪ੍ਰਭੂ ਦਾ ਨਾਮ ਰੋਜ਼ ਸਾਹ ਲੈਂਦਿਆਂ ਤੇ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਸਾਸਿ = ਸਾਹ ਨਾਲ। ਗਿਰਾਸਿ = ਗਿਰਾਹੀ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ। ਪਰਵਦਿਗਾਰ = ਪਾਲਣ ਵਾਲਾ।
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
The Lord does not forget one upon whom He has bestowed His Grace.
ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਰਹੰਮ = ਰਹਿਮ, ਤਰਸ।
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
He Himself is the Creator, and He Himself destroys.
ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ,
ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥
The Knower knows everything; He understands and contemplates.
ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਜਾਣੁ = ਅੰਤਰਜਾਮੀ। ਬੁਝਿ = ਬੁੱਝ ਕੇ, ਸਮਝ ਕੇ।
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥
By His creative power, He assumes numerous forms in an instant.
ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ,
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥
One whom the Lord attaches to the Truth is redeemed.
ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਸਚਿ = ਸੱਚ ਵਿਚ।
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥
One who has God on his side is never conquered.
ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਨੂੰ ਕਾਬੂ ਕਰਨ ਦੀ ਬਾਜ਼ੀ) ਕਦੇ ਹਾਰਦਾ ਨਹੀਂ,
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥
His Court is eternal and imperishable; I humbly bow to Him. ||4||
ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ॥੪॥ ਅਭਗੁ = ਅ-ਭਗੁ, ਨਾਹ ਨਾਸ ਹੋਣ ਵਾਲਾ। ਦੀਬਾਣੁ = ਦਰਬਾਰ ॥੪॥