ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥
Kabeer, shave the mother of that guru, who does not take away one's doubt.
(ਇਹ ਪੰਡਿਤ ਮੈਨੂੰ ਪਰਮਾਤਮਾ ਦੇ ਨਾਮ ਵਿਚ ਜੁੜਨ ਤੋਂ ਹੋੜਦਾ ਹੈ ਤੇ ਆਪਣੇ ਵੇਦ ਆਦਿਕ ਕਰਮ ਪੁਸਤਕਾਂ ਦੇ ਕਰਮ-ਕਾਂਡ ਦਾ ਢੋਲ ਵਜਾ ਕੇ ਮੇਰਾ ਗੁਰੂ-ਪੁਰੋਹਤ ਬਣਨਾ ਚਾਹੁੰਦਾ ਹੈ; ਪਰ) ਹੇ ਕਬੀਰ! ਮੈਂ ਅਜੇਹੇ ਗੁਰੂ ਦੀ ਮਾਂ ਦਾ ਸਿਰ ਮੁੰਨ ਦਿਆਂ, ਇਸ ਦੇ ਰਾਹ ਤੇ ਤੁਰਿਆਂ (ਸਰੀਰਕ ਮੋਹ ਦੀ) ਭਟਕਣਾ ਦੂਰ ਨਹੀਂ ਹੋ ਸਕਦੀ। ਮਾਇ ਮੂੰਡਉ = ਮਾਂ (ਦਾ ਸਿਰ) ਮੁੰਨ ਦਿਆਂ। ਤਿਹ = ਤਿਸ, ਉਸ। ਜਾ ਤੇ = ਜਿਸ ਪਾਸੋਂ ਜਿਸ ਦੇ ਕੋਲ ਰਹਿ ਕੇ, ਜਿਸ ਦੇ ਦੱਸੇ ਰਾਹ ਤੇ ਤੁਰ ਕੇ। ਭਰਮੁ = ਮਨ ਦੀ ਭਟਕਣਾ, ਸਰੀਰਕ ਮੋਹ-ਰੂਪ ਭਟਕਣਾ, ਦੇਹ-ਅੱਧਿਆਸ। ਨ ਜਾਇ = ਦੂਰ ਨ ਹੋਵੇ।
ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥
He himself is drowning in the four Vedas; he drowns his disciples as well. ||104||
ਇਹ ਲੋਕ ਆਪ ਭੀ ਚਹੁੰਆਂ ਵੇਦਾਂ (ਦੇ ਕਰਮ-ਕਾਂਡ) ਵਿਚ ਪੈ ਕੇ (ਦੇਹ-ਅੱਧਿਆਸ ਦੇ ਡੂੰਘੇ ਪਾਣੀਆਂ ਵਿਚ) ਡੁੱਬੇ ਹੋਏ ਹਨ, ਜੋ ਜੋ ਬੰਦੇ ਇਹਨਾਂ ਦੇ ਪਿੱਛੇ ਲੱਗਦੇ ਹਨ ਉਹਨਾਂ ਨੂੰ ਭੀ ਇਹਨਾਂ ਉਸੇ ਮੋਹ ਵਿਚ ਰੋੜ੍ਹ ਦਿੱਤਾ ਹੈ ॥੧੦੪॥ ਦੀਏ ਬਹਾਇ = ਰੁੜ੍ਹਾ ਦਿੱਤੇ ॥੧੦੪॥