ਸਾਧ ਕੈ ਸੰਗਿ ਨਹੀ ਕਛੁ ਘਾਲ

In the Company of the Holy, there is no suffering.

ਸਾਧ ਜਨਾਂ ਦੀ ਸੰਗਤਿ ਵਿਚ ਰਿਹਾਂ ਤਪ ਆਦਿਕ ਤਪਨ ਦੀ ਲੋੜ ਨਹੀਂ ਰਹਿੰਦੀ, ਘਾਲ = ਮੇਹਨਤ, ਤਪ ਆਦਿਕ ਸਹਾਰਨੇ।

ਦਰਸਨੁ ਭੇਟਤ ਹੋਤ ਨਿਹਾਲ

The Blessed Vision of their Darshan brings a sublime, happy peace.

(ਕਿਉਂਕਿ ਉਹਨਾਂ) ਦਾ ਦਰਸ਼ਨ ਹੀ ਕਰ ਕੇ ਹਿਰਦਾ ਖਿੜ ਆਉਂਦਾ ਹੈ। ਹੋਤ = ਹੋ ਜਾਈਦਾ ਹੈ। ਨਿਹਾਲ = ਪ੍ਰਸੰਨ।

ਸਾਧ ਕੈ ਸੰਗਿ ਕਲੂਖਤ ਹਰੈ

In the Company of the Holy, blemishes are removed.

ਗੁਰਮੁਖਾਂ ਦੀ ਸੰਗਤਿ ਵਿਚ (ਮਨੁੱਖ ਆਪਣੇ) ਪਾਪ ਨਾਸ ਕਰ ਲੈਂਦਾ ਹੈ, ਕਲੂਖਤ = ਪਾਪ, ਵਿਕਾਰ। ਹਰੈ = ਦੂਰ ਕਰ ਲੈਂਦਾ ਹੈ।

ਸਾਧ ਕੈ ਸੰਗਿ ਨਰਕ ਪਰਹਰੈ

In the Company of the Holy, hell is far away.

(ਤੇ ਇਸ ਤਰ੍ਹਾਂ) ਨਰਕਾਂ ਤੋਂ ਬਚ ਜਾਂਦਾ ਹੈ। ਪਰਹਰੈ = ਪਰੇ ਹਟਾ ਲੈਂਦਾ ਹੈ।

ਸਾਧ ਕੈ ਸੰਗਿ ਈਹਾ ਊਹਾ ਸੁਹੇਲਾ

In the Company of the Holy, one is happy here and hereafter.

ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਇਸ ਲੋਕ ਤੇ ਪਰਲੋਕ ਵਿਚ ਸੌਖਾ ਹੋ ਜਾਂਦਾ ਹੈ, ਈਹਾ = ਇਸ ਜਨਮ ਵਿਚ, ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਸੁਹੇਲਾ = ਸੁਖੀ।

ਸਾਧਸੰਗਿ ਬਿਛੁਰਤ ਹਰਿ ਮੇਲਾ

In the Company of the Holy, the separated ones are reunited with the Lord.

ਅਤੇ ਪ੍ਰਭੂ ਤੋਂ ਵਿਛੁੜਿਆ ਹੋਇਆ (ਮੁੜ) ਉਸ ਨੂੰ ਮਿਲ ਪੈਂਦਾ ਹੈ। ਬਿਛੁਰਤ = (ਪ੍ਰਭੂ ਤੋਂ) ਵਿਛੁੜੇ ਹੋਏ ਦਾ।

ਜੋ ਇਛੈ ਸੋਈ ਫਲੁ ਪਾਵੈ

The fruits of one's desires are obtained.

ਗੁਰਮੁਖਾਂ ਦੀ ਸੰਗਤਿ ਵਿਚੋਂ (ਮਨੁੱਖ) ਜੋ ਇੱਛਾ ਕਰਦਾ ਹੈ, ਓਹੀ ਫਲ ਪਾਉਂਦਾ ਹੈ, ਇਛੈ = ਚਾਹੁੰਦਾ ਹੈ।

ਸਾਧ ਕੈ ਸੰਗਿ ਬਿਰਥਾ ਜਾਵੈ

In the Company of the Holy, no one goes empty-handed.

ਬੇ-ਮੁਰਾਦ ਹੋ ਕੇ ਨਹੀਂ ਜਾਂਦਾ। ਬਿਰਥਾ = ਖ਼ਾਲੀ, ਸੱਖਣਾ।

ਪਾਰਬ੍ਰਹਮੁ ਸਾਧ ਰਿਦ ਬਸੈ

The Supreme Lord God dwells in the hearts of the Holy.

ਅਕਾਲ ਪੁਰਖ ਸੰਤ ਜਨਾਂ ਦੇ ਹਿਰਦੇ ਵਿਚ ਵੱਸਦਾ ਹੈ; ਰਿਦ = ਹਿਰਦਾ।

ਨਾਨਕ ਉਧਰੈ ਸਾਧ ਸੁਨਿ ਰਸੈ ॥੬॥

O Nanak, listening to the sweet words of the Holy, one is saved. ||6||

ਹੇ ਨਾਨਕ! (ਮਨੁੱਖ) ਸਾਧੂ ਜਨਾਂ ਦੀ ਰਸਨਾ ਤੋਂ (ਉਪਦੇਸ਼) ਸੁਣ ਕੇ (ਵਿਕਾਰਾਂ ਤੋਂ) ਬਚ ਜਾਂਦਾ ਹੈ ॥੬॥ ਸਾਧ ਰਸੈ = ਸਾਧੂ ਦੀ ਰਸਨਾ ਤੋਂ, ਜੀਭ ਤੋਂ ॥੬॥