ਪਉੜੀ

Pauree:

ਪਉੜੀ।

ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ

He alone is called a minstrel, who enshrines love for his Lord and Master.

ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ (ਭਾਵ, ਪ੍ਰਭੂ ਦੀ ਸਿਫ਼ਤ-ਸਾਲਾਹ ਉਹੀ ਬੰਦਾ ਕਰ ਸਕਦਾ ਹੈ),

ਦਰਿ ਖੜਾ ਸੇਵਾ ਕਰੇ ਗੁਰਸਬਦੀ ਵੀਚਾਰੁ

Standing at the Lord's Door, he serves the Lord, and reflects upon the Word of the Guru's Shabad.

ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ।

ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ

The minstrel attains the Lord's Gate and Mansion, and he keeps the True Lord clasped to his heart.

ਜਿਉਂ ਜਿਉਂ ਉਹ ਢਾਢੀ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ,

ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ

The status of the minstrel is exalted; he loves the Name of the Lord.

ਐਸੇ ਢਾਢੀ ਨੂੰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ, ਮਹਲੁ = ਨਿਵਾਸ-ਅਸਥਾਨ, ਆਤਮਕ ਅਵਸਥਾ। ਅਗਲਾ = ਉੱਚਾ ।

ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

The service of the minstrel is to meditate on the Lord; he is emancipated by the Lord. ||18||

ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧੮॥