ਮਾਝ ਮਹਲਾ ੩ ॥
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
ਵਰਨ ਰੂਪ ਵਰਤਹਿ ਸਭ ਤੇਰੇ ॥
In all colors and forms, You are pervading.
(ਹੇ ਪ੍ਰਭੂ! ਜਗਤ ਵਿਚ ਬੇਅੰਤ ਜੀਵ ਹਨ ਇਹਨਾਂ) ਸਭਨਾਂ ਵਿਚ ਤੇਰੇ ਹੀ ਵਖ ਵਖ ਰੂਪ ਦਿੱਸ ਰਹੇ ਹਨ ਤੇਰੇ ਹੀ ਵਖ ਵਖ ਰੰਗ ਦਿੱਸ ਰਹੇ ਹਨ। ਵਰਨ = ਰੰਗ। ਵਰਤਹਿ = ਮੌਜੂਦ ਹਨ।
ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥
People die over and over again; they are re-born, and make their rounds on the wheel of reincarnation.
(ਇਹ ਬੇਅੰਤ ਜੀਵ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਇਹਨਾਂ ਨੂੰ ਜਨਮ ਮਰਨ ਦੇ ਕਈ ਗੇੜ ਪਏ ਰਹਿੰਦੇ ਹਨ। ਫੇਰ = ਗੇੜੇ। ਘਣੇਰੇ = ਬਹੁਤ।
ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥
You alone are Eternal and Unchanging, Inaccessible and Infinite. Through the Guru's Teachings, understanding is imparted. ||1||
(ਹੇ ਪ੍ਰਭੂ!) ਸਿਰਫ਼ ਤੂੰ ਹੀ ਅਟੱਲ ਹੈਂ ਅਪਹੁੰਚ ਹੈਂ, ਬੇਅੰਤ ਹੈਂ-ਇਹ ਸਮਝ ਤੂੰ ਹੀ ਗੁਰੂ ਦੀ ਮਤਿ ਤੇ ਤੋਰ ਕੇ ਜੀਵਾਂ ਨੂੰ ਦੇਂਦਾ ਹੈਂ ॥੧॥ ਨਿਹਚਲੁ = ਅਟੱਲ ॥੧॥
ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥
I am a sacrifice, my soul is a sacrifice, to those who enshrine the Lord's Name in their minds.
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜੇਹੜੇ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦੇ ਹਨ। ਹਉ = ਮੈਂ। ਵਾਰੀ = ਕੁਰਬਾਨ। ਮੰਨਿ = ਮਨਿ, ਮਨ ਵਿਚ।
ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥
The Lord has no form, features or color. Through the Guru's Teachings, He inspires us to understand Him. ||1||Pause||
ਉਸ ਪਰਮਾਤਮਾ ਦਾ ਕੋਈ ਖ਼ਾਸ ਰੂਪ ਨਹੀਂ, ਕੋਈ ਖ਼ਾਸ ਚਿਹਨ ਚੱਕਰ ਨਹੀਂ, ਕੋਈ ਖ਼ਾਸ ਰੰਗ ਨਹੀਂ। ਉਹ ਆਪ ਹੀ ਜੀਵਾਂ ਨੂੰ ਗੁਰੂ ਦੀ ਮਤਿ ਦੀ ਰਾਹੀਂ ਆਪਣੀ ਸੂਝ ਦੇਂਦਾ ਹੈ ॥੧॥ ਰਹਾਉ ॥ ਤਿਸੁ = ਉਸ (ਪਰਮਾਤਮਾ) ਦਾ। ਰੇਖਿਆ = ਚਿਹਨ-ਚੱਕਰ। ਵਰਨੁ = ਰੰਗ {ਲਫ਼ਜ਼ 'ਵਰਨ' ਬਹੁ-ਵਚਨ ਹੈ, ਲਫ਼ਜ਼ 'ਵਰਨੁ' ਇਕ-ਵਚਨ ਹੈ} ॥੧॥ ਰਹਾਉ ॥
ਸਭ ਏਕਾ ਜੋਤਿ ਜਾਣੈ ਜੇ ਕੋਈ ॥
The One Light is all-pervading; only a few know this.
ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ। ਪਰ ਇਹ ਸਮਝ ਕਿਸੇ ਵਿਰਲੇ ਮਨੁੱਖ ਨੂੰ ਪੈਂਦੀ ਹੈ।
ਸਤਿਗੁਰੁ ਸੇਵਿਐ ਪਰਗਟੁ ਹੋਈ ॥
Serving the True Guru, this is revealed.
ਗੁਰੂ ਦੀ ਸਰਨ ਪਿਆਂ ਹੀ (ਸਭ ਜੀਵਾਂ ਵਿਚ ਵਿਆਪਕ ਜੋਤਿ) ਪ੍ਰਤੱਖ ਦਿੱਸਣ ਲੱਗ ਪੈਂਦੀ ਹੈ। ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਆਸਰਾ ਲਿਆ ਜਾਏ।
ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥
In the hidden and in the obvious, He is pervading all places. Our light merges into the Light. ||2||
ਸਭ ਥਾਵਾਂ ਵਿਚ ਪਰਮਾਤਮਾ ਦੀ ਜੋਤਿ ਲੁਕਵੀਂ ਭੀ ਮੌਜੂਦ ਹੈ ਤੇ ਪ੍ਰੱਤਖ ਭੀ ਮੌਜੂਦ ਹੈ। ਪ੍ਰਭੂ ਦੀ ਜੋਤਿ ਹਰੇਕ ਜੀਵ ਦੀ ਜੋਤਿ ਵਿਚ ਮਿਲੀ ਹੋਈ ਹੈ ॥੨॥
ਤਿਸਨਾ ਅਗਨਿ ਜਲੈ ਸੰਸਾਰਾ ॥
The world is burning in the fire of desire,
(ਹੇ ਭਾਈ!) ਜਗਤ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ,
ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥
in greed, arrogance and excessive ego.
(ਇਸ ਉੱਤੇ) ਲੋਭ ਅਭਿਮਾਨ ਅਹੰਕਾਰ (ਆਪੋ ਆਪਣਾ) ਜ਼ੋਰ ਪਾ ਰਿਹਾ ਹੈ।
ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥
People die over and over again; they are re-born, and lose their honor. They waste away their lives in vain. ||3||
(ਤ੍ਰਿਸ਼ਨਾ ਦੀ ਅੱਗ ਦੇ ਕਾਰਨ) ਜਗਤ ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ, ਆਪਣੀ ਇੱਜ਼ਤ ਗਵਾ ਰਿਹਾ ਹੈ, ਤੇ ਆਪਣਾ ਮਨੁੱਖਾ ਜਨਮ ਵਿਅਰਥ ਜ਼ਾਇਆ ਕਰ ਰਿਹਾ ਹੈ ॥੩॥ ਮਰਿ = ਮਰ ਕੇ, ਆਤਮਕ ਮੌਤ ਸਹੇੜ ਕੇ। ਪਤਿ = ਇੱਜ਼ਤ। ਬਿਰਥਾ = ਵਿਅਰਥ ॥੩॥
ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥
Those who understand the Word of the Guru's Shabad are very rare.
ਕੋਈ ਵਿਰਲਾ (ਭਾਗਾਂ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨੂੰ ਸਮਝਦਾ ਹੈ।
ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥
Those who subdue their egotism, come to know the three worlds.
(ਜੇਹੜਾ ਸਮਝਦਾ ਹੈ, ਉਹ ਜਦੋਂ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਤਦੋਂ ਉਹ ਪਰਮਾਤਮਾ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਜਾਣ ਲੈਂਦਾ ਹੈ। ਆਪੁ = ਆਪਾ-ਭਾਵ। ਤ੍ਰਿਭਵਣੁ = ਸਾਰਾ ਜਗਤ।
ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥
Then, they die, never to die again. They are intuitively absorbed in the True One. ||4||
(ਇਸ ਅਵਸਥਾ ਤੇ ਪਹੁੰਚ ਕੇ) ਮੁੜ ਉਹ ਆਤਮਕ ਮੌਤ ਨਹੀਂ ਸਹੇੜਦਾ, ਆਤਮਕ ਮੌਤ ਉਸ ਦੇ ਨੇੜੇ ਨਹੀਂ ਆਉਂਦੀ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੪॥ ਮਰੈ = ਆਤਮਕ ਮੌਤ ਸਹੇੜਦਾ ਹੈ। ਮਰਣਾ = ਆਤਮਕ ਮੌਤ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ ॥੪॥
ਮਾਇਆ ਮਹਿ ਫਿਰਿ ਚਿਤੁ ਨ ਲਾਏ ॥
They do not focus their consciousness on Maya again.
(ਇਹੋ ਜਿਹੀ ਆਤਮਕ ਅਵਸਥਾ ਤੇ ਪਹੁੰਚਿਆ ਹੋਇਆ ਮਨੁੱਖ) ਮੁੜ ਕਦੇ ਮਾਇਆ (ਦੇ ਮੋਹ) ਵਿਚ ਆਪਣਾ ਮਨ ਨਹੀਂ ਜੋੜਦਾ,
ਗੁਰ ਕੈ ਸਬਦਿ ਸਦ ਰਹੈ ਸਮਾਏ ॥
They remain absorbed forever in the Word of the Guru's Shabad.
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਦਾ ਪਰਮਾਤਮਾ ਦੀ ਯਾਦ ਵਿਚ ਟਿਕਿਆ ਰਹਿੰਦਾ ਹੈ। ਸਦ = ਸਦਾ।
ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥
They praise the True One, who is contained deep within all hearts. They are blessed and exalted by the Truest of the True. ||5||
ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਨੂੰ ਇਹੀ ਦਿੱਸਦਾ ਹੈ ਕਿ ਸਾਰੇ ਸਰੀਰਾਂ ਵਿਚ ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸੋਭਾ ਦੇ ਰਿਹਾ ਹੈ ॥੫॥ ਸੁਹਾਵਣਿਆ = ਸੋਭਾ ਦੇ ਰਿਹਾ ਹੈ ॥੫॥
ਸਚੁ ਸਾਲਾਹੀ ਸਦਾ ਹਜੂਰੇ ॥
Praise the True One, who is Ever-present.
(ਹੇ ਭਾਈ!) ਮੈਂ ਤਾਂ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹਾਂ, ਜੋ ਸਦਾ (ਸਭ ਜੀਵਾਂ ਦੇ) ਅੰਗ ਸੰਗ ਵੱਸਦਾ ਹੈ। ਹਜੂਰੇ = ਅੰਗ-ਸੰਗ, ਹਾਜ਼ਰ-ਨਾਜ਼ਰ।
ਗੁਰ ਕੈ ਸਬਦਿ ਰਹਿਆ ਭਰਪੂਰੇ ॥
Through the Word of the Guru's Shabad, He is pervading everywhere.
ਗੁਰੂ ਦੇ ਸ਼ਬਦ ਵਿਚ ਜੁੜਿਆਂ ਉਹ ਹਰ ਥਾਂ ਹੀ ਵੱਸਦਾ ਦਿੱਸਣ ਲੱਗ ਪੈਂਦਾ ਹੈ।
ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥
By Guru's Grace, we come to behold the True One; from the True One, peace is obtained. ||6||
ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਹਰ ਥਾਂ ਵੱਸਦਾ) ਦਿੱਸ ਪੈਂਦਾ ਹੈ, ਉਹ ਉਸ ਸਦਾ-ਥਿਰ ਵਿਚ ਹੀ ਲੀਨ ਰਹਿ ਕੇ ਆਤਮਕ ਆਨੰਦ ਮਾਣਦਾ ਹੈ ॥੬॥ ਸਚੁ = ਸਦਾ-ਥਿਰ ਪ੍ਰਭੂ। ਸਚੇ = ਸਦਾ-ਥਿਰ ਪ੍ਰਭੂ ਵਿਚ ॥੬॥
ਸਚੁ ਮਨ ਅੰਦਰਿ ਰਹਿਆ ਸਮਾਇ ॥
The True One permeates and pervades the mind within.
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹਰੇਕ ਮਨੁੱਖ ਦੇ ਮਨ ਵਿਚ ਧੁਰ ਅੰਦਰ ਮੌਜੂਦ ਰਹਿੰਦਾ ਹੈ।
ਸਦਾ ਸਚੁ ਨਿਹਚਲੁ ਆਵੈ ਨ ਜਾਇ ॥
The True One is Eternal and Unchanging; He does not come and go in reincarnation.
ਉਹ ਆਪ ਸਦਾ ਅਟੱਲ ਰਹਿੰਦਾ ਹੈ, ਨਾਹ ਕਦੇ ਜੰਮਦਾ ਹੈ ਨਾਹ ਮਰਦਾ ਹੈ। ਆਵੈ ਨ ਜਾਇ = ਜੇਹੜਾ ਨਾਹ ਜੰਮਦਾ ਹੈ ਨਾ ਮਰਦਾ ਹੈ।
ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥
Those who are attached to the True One are immaculate and pure. Through the Guru's Teachings, they merge in the True One. ||7||
ਜੇਹੜਾ ਮਨ ਉਸ ਸਦਾ-ਥਿਰ ਪ੍ਰਭੂ ਵਿਚ ਪਿਆਰ ਪਾ ਲੈਂਦਾ ਹੈ, ਉਹ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਮਤਿ ਉੱਤੇ ਤੁਰ ਕੇ ਉਹ ਉਸ ਸਦਾ-ਥਿਰ ਰਹਿਣ ਵਾਲੇ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ॥੭॥
ਸਚੁ ਸਾਲਾਹੀ ਅਵਰੁ ਨ ਕੋਈ ॥
Praise the True One, and no other.
(ਹੇ ਭਾਈ!) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤ-ਸਾਲਾਹ ਕਰਦਾ ਹਾਂ। ਮੈਨੂੰ ਕਿਤੇ ਉਸ ਵਰਗਾ ਕੋਈ ਹੋਰ ਨਹੀਂ ਦਿੱਸਦਾ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਹਾਂ।
ਜਿਤੁ ਸੇਵਿਐ ਸਦਾ ਸੁਖੁ ਹੋਈ ॥
Serving Him, eternal peace is obtained.
ਉਸ ਸਦਾ-ਥਿਰ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਜਿਤੁ ਸੇਵਿਐ = ਜਿਸ ਦਾ ਸਿਮਰਨ ਕੀਤਿਆਂ।
ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥
O Nanak, those who are attuned to the Naam, reflect deeply on the Truth; they practice only Truth. ||8||18||19||
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਚੰਗੀ ਮੰਦੀ ਕਰਤੂਤਿ ਨੂੰ ਪਰਖਣ ਜੋਗੇ ਹੋ ਜਾਂਦਾ ਹਨ, ਤੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਸਿਮਰਨ ਦੀ ਕਮਾਈ ਕਰਦੇ ਹਨ ॥੮॥੧੮॥੧੯॥ ਵੀਚਾਰੀ = ਵਿਚਾਰਵਾਨ, ਚੰਗੇ ਮੰਦੇ ਦੀ ਪਰਖ ਕਰਨ ਵਾਲੇ ॥੮॥