ਸਾਰਗ ਮਃ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥
Acting and play-acting, the mortal sinks into corruption. Even the moon and the sun are enticed and bewitched.
(ਮਾਇਆ ਅਨੇਕਾਂ) ਕਲੋਲ ਕਰਦੀ ਹੈ, (ਜੀਵਾਂ ਨੂੰ) ਵਿਸ਼ੇ-ਵਿਕਾਰਾਂ ਨਾਲ ਜੋੜਦੀ ਹੈ, ਚੰਦ੍ਰਮਾ ਸੂਰਜ ਆਦਿਕ ਸਭ ਦੇਵਤੇ ਇਸ ਨੇ ਆਪਣੇ ਜਾਲ ਵਿਚ ਫਸਾ ਰੱਖੇ ਹਨ। ਕੇਲ = ਚੋਜ = ਤਮਾਸ਼ੇ। ਬਿਖੈ = ਵਿਸ਼ੇ-ਵਿਕਾਰ। ਸੂਰ = ਸੂਰਜ (ਦੇਵਤਾ)।
ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥
The disturbing noise of corruption wells up, in the tinkling ankle bells of Maya the beautiful. With her beguiling gestures of love, she seduces everyone except the Lord. ||Pause||
(ਮਾਇਆ ਦੇ ਪ੍ਰਭਾਵ ਹੇਠ ਜੀਵਾਂ ਦੇ ਅੰਦਰ) ਖਰੂਦੀ ਵਿਕਾਰ ਪੈਦਾ ਹੋ ਜਾਂਦੇ ਹਨ, ਝਾਂਜਰਾਂ ਦੀ ਛਣਕਾਰ ਵਾਂਗ ਮਾਇਆ ਜੀਵਾਂ ਨੂੰ ਪਿਆਰੀ ਲੱਗਦੀ ਹੈ, ਇਹ ਮਾਇਆ ਅਨੇਕਾਂ ਹਾਵ-ਭਾਵ ਕਰਦੀ ਫਿਰਦੀ ਹੈ। ਜਗਤ-ਰੱਖਿਅਕ ਪ੍ਰਭੂ ਤੋਂ ਬਿਨਾ ਮਾਇਆ ਨੇ ਸਭ ਜੀਵਾਂ ਨੂੰ ਠੱਗ ਲਿਆ ਹੈ ॥ ਰਹਾਉ॥ ਦੁੰਦਰ = ਝਗੜਾਲੂ, ਖਰੂਦੀ। ਨਉਪਰੀ = {नुपुर} ਝਾਂਜਰਾਂ। ਝੁਨੰਤਕਾਰ = ਛਣਕਾਰ। ਅਨਿਗ = ਅਨੇਕਾਂ। ਭਾਉ = ਹਾਵ-ਭਾਵ। ਧੋਹੇ = ਠੱਗ ਲੈਂਦੀ ਹੈ ॥ ਰਹਾਉ॥
ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥
Maya clings to the three worlds; those who are stuck in wrong actions cannot escape her. Drunk and engrossed in blind worldly affairs, they are tossed about on the mighty ocean. ||1||
ਮਾਇਆ ਤਿੰਨਾਂ ਭਵਨਾਂ (ਦੇ ਜੀਵਾਂ) ਨੂੰ ਚੰਬੜੀ ਰਹਿੰਦੀ ਹੈ, (ਪੁੰਨ ਦਾਨ ਤੀਰਥ ਆਦਿਕ) ਕੱਚੇ ਕਰਮ ਦੀ (ਇਸ ਮਾਇਆ ਦੀ ਸੱਟ) ਸਹਾਰੀ ਨਹੀਂ ਜਾ ਸਕਦੀ। ਜੀਵ ਮਾਇਆ ਦੇ ਮੋਹ ਵਿਚ ਮਸਤ ਤੇ ਅੰਨ੍ਹੇ ਹੋਏ ਰਹਿੰਦੇ ਹਨ, ਜਗਤ ਦੇ ਧੰਧਿਆਂ ਵਿਚ ਰੁੱਝੇ ਰਹਿੰਦੇ ਹਨ (ਇਉਂ ਧੱਕੇ ਖਾਂਦੇ ਹਨ) ਜਿਵੇਂ ਵੱਡੇ ਸਮੁੰਦਰ ਵਿਚ ਧੱਕੇ ਲੱਗਦੇ ਹਨ ॥੧॥ ਭਉਨੇ = ਭਵਨਾਂ ਵਿਰ। ਲਪਟਾਇ ਰਹੀ = ਚੰਬੜੀ ਰਹਿੰਦੀ ਹੈ। ਕਾਚ ਕਰਮਿ = ਕੱਚੇ ਕਰਮ ਨਾਲ। ਨ ਜਾਤ ਸਹੀ = ਸਹਾਰੀ ਨਹੀਂ ਜਾਂਦੀ। ਉਨਮਤ = ਮਸਤ। ਅੰਧ = ਅੰਨ੍ਹੇ। ਧੰਧ ਰਚਿਤ = ਧੰਧਿਆਂ ਵਿਚ ਰੁੱਝੇ ਹੋਇ। ਹੋਹੇ = ਧੱਕੇ ॥੧॥
ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥
The Saint, the slave of the Lord is saved; the noose of the Messenger of Death is snapped. The Naam, the Name of the Lord, is the Purifier of sinners; O Nanak, remember Him in meditation. ||2||10||139||3||13||155||
(ਮਾਇਆ ਦੇ ਅਸਰ ਤੋਂ) ਪਰਮਾਤਮਾ ਦੇ ਸੰਤ ਪ੍ਰਭੂ ਦੇ ਦਾਸ (ਹੀ) ਬਚਦੇ ਹਨ, ਪ੍ਰਭੂ ਨੇ ਉਹਨਾਂ ਦੀ ਜਮਾਂ ਵਾਲੀ (ਆਤਮਕ ਮੌਤ ਦੀ) ਫਾਹੀ ਕੱਟ ਦਿੱਤੀ ਹੁੰਦੀ ਹੈ। ਹੇ ਨਾਨਕ! ਜਿਸ ਪ੍ਰਭੂ ਦਾ ਨਾਮ 'ਪਤਿਤ ਪਾਵਨ' (-ਪਾਪੀਆਂ ਨੂੰ ਪਵਿੱਤਰ ਕਰਨ ਵਾਲਾ) ਹੈ, ਉਸੇ ਦਾ ਨਾਮ ਸਿਮਰਿਆ ਕਰ ॥੨॥੧੦॥੧੩੯॥੩॥੧੩॥੧੫੫॥ ਉਧਰੇ = ਬਚ ਗਏ। ਫਾਸ = ਫਾਹੀ। ਪਤਿਤ ਪਾਵਨ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਜਾ ਕੋ = ਜਿਸ (ਪ੍ਰਭੂ) ਦਾ। ਓਹੇ = ਉਸੇ ਪ੍ਰਭੂ ਨੂੰ ॥੨॥੧੦॥੧੩੯॥੩॥੧੩॥੧੫੫॥