ਗਉੜੀ ਮਹਲਾ ੫ ॥

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀ।

ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥

Those who look alike upon pleasure and pain

(ਪ੍ਰਭੂ ਦੀ ਰਜ਼ਾ ਵਿਚ ਤੁਰਨ ਦੇ ਕਾਰਨ) ਜਿਸ ਮਨੁੱਖ ਦੇ ਹਿਰਦੇ ਵਿਚ ਹਰੇਕ ਦੁੱਖ ਸੁਖ ਇਕੋ ਜਿਹਾ ਪ੍ਰਤੀਤ ਹੁੰਦਾ ਹੈ, ਜਾ ਕੈ = ਜਾ ਕੇ (ਹਿਰਦੇ), ਜਿਸ ਮਨੁੱਖ ਦੇ ਹਿਰਦੇ ਵਿਚ। ਸਮ = ਬਰਾਬਰ, ਇਕੋ ਜਿਹਾ। ਜਾਪੈ = ਪ੍ਰਤੀਤ ਹੁੰਦਾ ਹੈ।

ਤਾ ਕਉ ਕਾੜਾ ਕਹਾ ਬਿਆਪੈ ॥੧॥

- how can anxiety touch them? ||1||

ਉਸ ਨੂੰ ਕੋਈ ਚਿੰਤਾ-ਫ਼ਿਕਰ ਕਦੇ ਦਬਾ ਨਹੀਂ ਸਕਦਾ ॥੧॥ ਕਾੜਾ = ਝੋਰਾ, ਚਿੰਤਾ। ਬਿਆਪੈ = ਪ੍ਰਭਾਵ ਪਾਂਦਾ ਹੈ ॥੧॥

ਸਹਜ ਅਨੰਦ ਹਰਿ ਸਾਧੂ ਮਾਹਿ ॥

The Lord's Holy Saints abide in celestial bliss.

(ਹੇ ਭਾਈ!) ਪਰਮਾਤਮਾ ਦੇ ਭਗਤ ਦੇ ਹਿਰਦੇ ਵਿਚ (ਸਦਾ) ਆਤਮਕ ਅਡੋਲਤਾ ਬਣੀ ਰਹਿੰਦੀ ਹੈ, (ਸਦਾ) ਆਨੰਦ ਬਣਿਆ ਰਹਿੰਦਾ ਹੈ, ਸਹਜ = ਆਤਮਕ ਅਡੋਲਤਾ। ਹਰਿ ਸਾਧੂ = ਪਰਮਾਤਮਾ ਦਾ ਭਗਤ।

ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥

They remain obedient to the Lord, the Sovereign Lord King. ||1||Pause||

(ਹਰੀ ਦਾ ਭਗਤ) ਹਰਿ-ਪ੍ਰਭੂ ਦੀ ਆਗਿਆ ਵਿਚ ਹੀ ਤੁਰਦਾ ਹੈ ॥੧॥ ਰਹਾਉ ॥

ਜਾ ਕੈ ਅਚਿੰਤੁ ਵਸੈ ਮਨਿ ਆਇ ॥

Those who have the Carefree Lord abiding in their minds

(ਹੇ ਭਾਈ!) ਚਿੰਤਾ-ਰਹਿਤ ਪਰਮਾਤਮਾ ਜਿਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਅਚਿੰਤੁ = ਚਿੰਤਾ-ਰਹਿਤ ਪ੍ਰਭੂ। ਮਨਿ = ਮਨ ਵਿਚ।

ਤਾ ਕਉ ਚਿੰਤਾ ਕਤਹੂੰ ਨਾਹਿ ॥੨॥

- no cares will ever bother them. ||2||

ਉਸ ਨੂੰ ਕਦੇ ਕੋਈ ਚਿੰਤਾ ਨਹੀਂ ਪੋਂਹਦੀ ॥੨॥ ਕਤਹੂੰ = ਕਦੇ ਭੀ ॥੨॥

ਜਾ ਕੈ ਬਿਨਸਿਓ ਮਨ ਤੇ ਭਰਮਾ ॥

Those who have banished doubt from their minds

ਜਿਸ ਮਨੁੱਖ ਦੇ ਮਨ ਤੋਂ ਭਟਕਣਾ ਮੁੱਕ ਜਾਂਦੀ ਹੈ, ਮਨ ਤੇ = ਮਨ ਤੋਂ। ਭਰਮਾ = ਭਟਕਣਾ।

ਤਾ ਕੈ ਕਛੂ ਨਾਹੀ ਡਰੁ ਜਮਾ ॥੩॥

are not afraid of death at all. ||3||

ਉਸ ਦੇ ਮਨ ਵਿਚ ਮੌਤ ਦਾ ਡਰ ਭੀ ਨਹੀਂ ਰਹਿ ਜਾਂਦਾ ॥੩॥ ਤਾ ਕੈ = ਤਾ ਕੈ ਹਿਰਦੈ ॥੩॥

ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥

Those whose hearts are filled with the Lord's Name by the Guru

ਨਾਨਕ ਆਖਦਾ ਹੈ- ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਦਿੱਤਾ ਹੈ, ਗੁਰਿ = ਗੁਰੂ ਨੇ।

ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥

- says Nanak, all treasures come to them. ||4||34||103||

ਉਸ ਦੇ ਅੰਦਰ ਮਾਨੋ, ਸਾਰੇ ਖ਼ਜ਼ਾਨੇ ਆ ਜਾਂਦੇ ਹਨ ॥੪॥੩੪॥੧੦੩॥ ਸਗਲ = ਸਾਰੇ। ਨਿਧਾਨਾ = ਖ਼ਜ਼ਾਨੇ ॥੪॥