ਪਉੜੀ ॥
Pauree:
ਪਉੜੀ।
ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥
He Himself has the greatest family; He Himself is all alone.
ਹੇ ਪ੍ਰਭੂ! ਤੂੰ ਆਪ ਹੀ (ਜਗਤ-ਰੂਪ) ਵੱਡੇ ਪਰਵਾਰ ਵਾਲਾ ਹੈਂ, ਤੇ (ਇਸ ਤੋਂ ਨਿਰਲੇਪ) ਇਕੱਲਾ ਰਹਿਣ ਵਾਲਾ ਭੀ ਹੈਂ। ਵਡ ਪਰਵਾਰੁ = (ਜਗਤ-ਰੂਪ) ਵੱਡੇ ਪਰਵਾਰ ਵਾਲਾ। ਇਕਾਤੀਆ = ਇਕਾਂਤ ਵਿਚ ਰਹਿਣ ਵਾਲਾ, ਇਕੱਲਾ ਰਹਿਣ ਵਾਲਾ।
ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥
He alone knows His own worth.
ਆਪਣੀ ਬਜ਼ੁਰਗੀ ਦੀ ਕਦਰ ਬਣਾਣ ਵਾਲਾ ਭੀ ਤੂੰ ਆਪ ਹੀ ਹੈਂ, ਤੇ ਕਦਰ ਜਾਣਨ ਵਾਲਾ ਭੀ ਤੂੰ ਆਪ ਹੀ ਹੈਂ। ਜਾਤੀਆ = ਜਾਣੀ।
ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥
He Himself, by Himself, created everything.
ਇਹ ਸਾਰਾ ਜਗਤ ਤੇਰਾ ਆਪਣਾ ਹੀ (ਸਰਗੁਣ) ਰੂਪ ਹੈ, ਤੇ ਇਹ ਤੈਥੋਂ ਹੀ ਇਸ ਦਿੱਸਦੇ ਰੂਪ ਵਿਚ ਆਇਆ ਹੈ। ਉਪੰਨਿਆ = ਪੈਦਾ ਹੋਇਆ, ਦਿੱਸਦੇ ਰੂਪ ਵਿਚ ਆਇਆ।
ਆਪਣਾ ਕੀਤਾ ਆਪਿ ਆਪਿ ਵਰੰਨਿਆ ॥
Only He Himself can describe His own creation.
ਇਸ ਸਾਰੇ ਪੈਦਾ ਕੀਤੇ ਜਗਤ ਨੂੰ ਰੂਪ-ਰੰਗ ਦੇਣ ਵਾਲਾ ਭੀ ਤੂੰ ਆਪ ਹੀ ਹੈਂ। ਵਰੰਨਿਆ = ਬਿਆਨ ਕੀਤਾ।
ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥
Blessed is Your place, where You dwell, Lord.
ਉਹ ਅਸਥਾਨ ਭਾਗਾਂ ਵਾਲਾ ਹੈ ਜਿਥੇ, ਹੇ ਪ੍ਰਭੂ! ਤੂੰ ਵੱਸਦਾ ਹੈਂ, ਵੁਠਾ = ਵੱਸਿਆ।
ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥
Blessed are Your devotees, who see You, O True Lord.
ਤੇਰੇ ਉਹ ਭਗਤ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਤੇਰਾ ਦੀਦਾਰ ਕੀਤਾ ਹੈ। ਤੂੰ ਡਿਠਾ = ਤੈਨੂੰ ਵੇਖਿਆ।
ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥
He alone praises You, who is blessed by Your Grace.
ਉਹੀ ਬੰਦਾ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹੈ ਜਿਸ ਉਤੇ ਤੇਰੀ ਮੇਹਰ ਹੁੰਦੀ ਹੈ। ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}
ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥
One who meets the Guru, O Nanak, is immaculate and sanctified. ||20||
ਹੇ ਨਾਨਕ! (ਪ੍ਰਭੂ ਦੀ ਮੇਹਰ ਨਾਲ) ਜਿਸ ਨੂੰ ਗੁਰੂ ਮਿਲ ਪਏ, ਉਹ ਸੁੱਧ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ ॥੨੦॥ ਭੇਟੈ = ਮਿਲੇ। ਸੁਧੁ = ਪਵਿਤ੍ਰ ॥੨੦॥