ਗਉੜੀ ਕਬੀਰ ਜੀ ॥
Gauree, Kabeer Jee:
ਗਉੜੀ ਕਬੀਰ ਜੀ।
ਜੋ ਜਨ ਪਰਮਿਤਿ ਪਰਮਨੁ ਜਾਨਾ ॥
He claims to know the Lord, who is beyond measure and beyond thought;
ਜੋ ਮਨੁੱਖ (ਨਿਰਾ ਆਖਦੇ ਹੀ ਹਨ ਕਿ) ਅਸਾਂ ਉਸ ਪ੍ਰਭੂ ਨੂੰ ਜਾਣ ਲਿਆ ਹੈ, ਜਿਸ ਦਾ ਹੱਦ-ਬੰਨਾ ਨਹੀਂ ਲੱਭਿਆ ਜਾ ਸਕਦਾ ਤੇ ਜੋ ਮਨ ਦੀ ਪਹੁੰਚ ਤੋਂ ਪਰੇ ਹੈ, ਜੋ ਜਨ = ਜਿਹੜੇ ਮਨੁੱਖ। ਪਰਮਿਤਿ = {ਮਿਤਿ = ਅੰਦਾਜ਼ਾ, ਮਿਣਤੀ, ਹੱਦ-ਬੰਨਾ} ਜੋ ਮਿਣਤੀ ਤੋਂ ਪਰੇ ਹੈ, ਜਿਸ ਦਾ ਹੱਦ-ਬੰਨਾ ਲੱਭਿਆ ਨਹੀਂ ਜਾ ਸਕਦਾ। ਪਰਮਨੁ = ਜੋ ਮਨੁ ਦੀ ਕਲਪਣਾ ਤੋਂ ਪਰੇ ਹੈ, ਜਿਸ ਦਾ ਸਹੀ ਮੁਕੰਮਲ ਸਰੂਪ ਮਨ ਦੀ ਵਿਚਾਰ ਵਿਚ ਨਹੀਂ ਆ ਸਕਦਾ। ਜਾਨਾ = ਜਾਣ ਲਿਆ ਹੈ।
ਬਾਤਨ ਹੀ ਬੈਕੁੰਠ ਸਮਾਨਾ ॥੧॥
by mere words, he plans to enter heaven. ||1||
ਉਹ ਮਨੁੱਖ ਨਿਰੀਆਂ ਗੱਲਾਂ ਨਾਲ ਹੀ ਬੈਕੁੰਠ ਵਿਚ ਅੱਪੜੇ ਹਨ (ਭਾਵ, ਉਹ ਗੱਪਾਂ ਹੀ ਮਾਰ ਰਹੇ ਹਨ, ਉਹਨਾਂ ਬੈਕੁੰਠ ਅਸਲ ਵਿਚ ਡਿੱਠਾ ਨਹੀਂ ਹੈ) ॥੧॥ ਬਾਤਨ ਹੀ = ਨਿਰੀਆਂ ਗੱਲਾਂ ਨਾਲ ਹੀ। ਸਮਾਨਾ = ਸਮਾਏ ਹਨ, ਅੱਪੜੇ ਹਨ ॥੧॥
ਨਾ ਜਾਨਾ ਬੈਕੁੰਠ ਕਹਾ ਹੀ ॥
I do not know where heaven is.
ਮੈਨੂੰ ਤਾਂ ਪਤਾ ਨਹੀਂ, ਉਹ ਬੈਕੁੰਠ ਕਿੱਥੇ ਹੈ, ਨਾ ਜਾਨਾ = ਮੈਂ ਨਹੀਂ ਜਾਣਦਾ, ਮੈਨੂੰ ਪਤਾ ਨਹੀਂ। ਕਹਾ ਹੀ = ਕਿਥੇ ਹੈ?
ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥੧॥ ਰਹਾਉ ॥
Everyone claims that he plans to go there. ||1||Pause||
ਜਿੱਥੇ ਇਹ ਸਾਰੇ ਲੋਕ ਆਖਦੇ ਹਨ, ਚੱਲਣਾ ਹੈ, ਚੱਲਣਾ ਹੈ ॥੧॥ ਰਹਾਉ ॥ ਜਾਨੁ ਜਾਨੁ = ਚੱਲਣਾ ਹੈ, ਚੱਲਣਾ ਹੈ। ਤਹਾ ਹੀ = ਓਥੇ ॥੧॥ ਰਹਾਉ ॥
ਕਹਨ ਕਹਾਵਨ ਨਹ ਪਤੀਅਈ ਹੈ ॥
By mere talk, the mind is not appeased.
ਨਿਰਾ ਇਹ ਆਖਣ ਨਾਲ ਤੇ ਸੁਣਨ ਨਾਲ (ਕਿ ਅਸਾਂ ਬੈਕੁੰਠ ਵਿਚ ਜਾਣਾ ਹੈ) ਮਨ ਨੂੰ ਤਸੱਲੀ ਨਹੀਂ ਹੋ ਸਕਦੀ। ਕਹਨ ਕਹਾਵਨ = ਆਖਣ ਅਖਾਉਣ ਨਾਲ, ਆਖਣ ਸੁਣਨ ਨਾਲ। ਪਤੀਅਈ ਹੈ = ਪਤੀਜ ਸਕੀਦਾ, ਤਸੱਲੀ ਹੋ ਸਕਦੀ, ਪਰਚ ਸਕੀਦਾ।
ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥੨॥
The mind is only appeased, when egotism is conquered. ||2||
ਮਨ ਨੂੰ ਤਦੋਂ ਹੀ ਧੀਰਜ ਆ ਸਕਦੀ ਹੈ ਜੇ ਅਹੰਕਾਰ ਦੂਰ ਹੋ ਜਾਏ ॥੨॥ ਤਉ = ਤਦੋਂ ਹੀ। ਮਾਨੈ = ਮੰਨਦਾ ਹੈ, ਪਤੀਜਦਾ ਹੈ। ਜਾ ਤੇ = ਜਦੋਂ। ਜਈ ਹੈ = ਦੂਰ ਹੋ ਜਾਏ ॥੨॥
ਜਬ ਲਗੁ ਮਨਿ ਬੈਕੁੰਠ ਕੀ ਆਸ ॥
As long as the mind is filled with the desire for heaven,
(ਇੱਕ ਗੱਲ ਹੋਰ ਚੇਤੇ ਰੱਖਣ ਵਾਲੀ ਹੈ ਕਿ) ਜਦ ਤਕ ਮਨ ਵਿਚ ਬੈਕੁੰਠ ਜਾਣ ਦੀ ਤਾਂਘ ਲੱਗੀ ਹੋਈ ਹੈ, ਮਨਿ = ਮਨ ਵਿਚ।
ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥੩॥
he does not dwell at the Lord's Feet. ||3||
ਤਦ ਤਕ ਪ੍ਰਭੂ ਦੇ ਚਰਨਾਂ ਵਿਚ ਮਨ ਜੁੜ ਨਹੀਂ ਸਕਦਾ ॥੩॥ ਚਰਨ ਨਿਵਾਸੁ = (ਪ੍ਰਭੂ ਦੇ) ਚਰਨਾਂ ਵਿਚ ਨਿਵਾਸ ॥੩॥
ਕਹੁ ਕਬੀਰ ਇਹ ਕਹੀਐ ਕਾਹਿ ॥
Says Kabeer, unto whom should I tell this?
ਕਬੀਰ ਆਖਦਾ ਹੈ- ਇਹ ਗੱਲ ਕਿਵੇਂ ਸਮਝਾ ਕੇ ਦੱਸੀਏ, ਕਾਹਿ = ਕਿਵੇਂ? ਕਹੀਐ = ਸਮਝਾ ਕੇ ਦੱਸੀਏ।
ਸਾਧਸੰਗਤਿ ਬੈਕੁੰਠੈ ਆਹਿ ॥੪॥੧੦॥
The Saadh Sangat, the Company of the Holy, is heaven. ||4||10||
(ਭਾਵ, ਇਹ ਗੱਲ ਪਰਤੱਖ ਹੀ ਹੈ) ਕਿ ਸਾਧ-ਸੰਗਤ ਹੀ (ਅਸਲੀ) ਬੈਕੁੰਠ ਹੈ ॥੪॥੧੦॥ ਆਹਿ = ਹੈ ॥੪॥੧੦॥