ਗੋਂਡ ॥
Gond:
ਗੋਂਡ।
ਭੈਰਉ ਭੂਤ ਸੀਤਲਾ ਧਾਵੈ ॥
One who chases after the god Bhairau, evil spirits and the goddess of smallpox,
ਜੋ ਮਨੁੱਖ ਭੈਰੋਂ ਵਲ ਜਾਂਦਾ ਹੈ (ਭਾਵ, ਜੋ ਭੈਰੋਂ ਦੀ ਅਰਾਧਨਾ ਕਰਦਾ ਹੈ), ਉਹ (ਵਧ ਤੋਂ ਵਧ ਭੈਰੋਂ ਵਰਗਾ ਹੀ) ਭੂਤ ਬਣ ਜਾਂਦਾ ਹੈ। ਜੋ ਸੀਤਲਾ ਨੂੰ ਅਰਾਧਦਾ ਹੈ, ਭੈਰਉ = ਇਕ ਜਤੀ ਦਾ ਨਾਮ ਸੀ, ਸਵਾਰੀ ਕਾਲੇ ਕੁੱਤੇ ਦੀ ਕਹੀ ਜਾਂਦੀ ਹੈ। ਸ਼ਿਵ ਜੀ ਦੀਆਂ ਅੱਠ ਭਿਆਨਕ ਸ਼ਕਲਾਂ ਵਿਚੋਂ ਇੱਕ ਭੈਰਉ ਹੈ। ਇਸ ਦਾ ਮੰਦਰ ਜੰਮੂ ਤੋਂ ਪਰੇ ਦੁਰਗਾ ਦੇ ਮੰਦਰ ਤੋਂ ਉਤੇ ਦੋ ਮੀਲ ਤੇ ਬਣਿਆ ਹੋਇਆ ਹੈ। ਸੀਤਲਾ = ਚੀਚਕ (small pox) ਦੀ ਦੇਵੀ; ਇਸ ਦੀ ਸਵਾਰੀ ਖੋਤੇ ਦੀ ਹੈ।
ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥
is riding on a donkey, kicking up the dust. ||1||
ਉਹ (ਸੀਤਲਾ ਵਾਂਗ) ਖੋਤੇ ਦੀ ਸਵਾਰੀ ਕਰਦਾ ਹੈ ਤੇ (ਖੋਤੇ ਦੇ ਨਾਲ) ਸੁਆਹ ਹੀ ਉਡਾਉਂਦਾ ਹੈ ॥੧॥ ਖਰ = ਖੋਤਾ। ਖਰ ਬਾਹਨੁ = ਖੋਤੇ ਦੀ ਸਵਾਰੀ ਕਰਨ ਵਾਲਾ। ਛਾਰ = ਸੁਆਹ ॥੧॥
ਹਉ ਤਉ ਏਕੁ ਰਮਈਆ ਲੈਹਉ ॥
I take only the Name of the One Lord.
(ਹੇ ਪੰਡਤ!) ਮੈਂ ਤਾਂ ਇੱਕ ਸੋਹਣੇ ਰਾਮ ਦਾ ਨਾਮ ਹੀ ਲਵਾਂਗਾ, ਤਉ = ਤਾਂ। ਰਮਈਆ = ਸੋਹਣਾ ਰਾਮ। ਲੈ ਹਉ = ਲਵਾਂਗਾ।
ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥
I have given away all other gods in exchange for Him. ||1||Pause||
(ਤੁਹਾਡੇ) ਹੋਰ ਸਾਰੇ ਦੇਵਤਿਆਂ ਨੂੰ ਉਸ ਨਾਮ ਦੇ ਵੱਟੇ ਵਿਚ ਦੇ ਦਿਆਂਗਾ, (ਭਾਵ, ਪ੍ਰਭੂ-ਨਾਮ ਦੇ ਟਾਕਰੇ ਤੇ ਮੈਨੂੰ ਤੁਹਾਡੇ ਕਿਸੇ ਭੀ ਦੇਵੀ ਦੇਵਤੇ ਦੀ ਲੋੜ ਨਹੀਂ ਹੈ) ॥੧॥ ਰਹਾਉ ॥ ਆਨ = ਹੋਰ। ਬਦਲਾਵਨਿ = ਬਦਲੇ ਵਿਚ, ਵੱਟੇ ਵਿਚ। ਦੈ ਹਉ = ਦੇ ਦਿਆਂਗਾ ॥੧॥ ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
That man who chants "Shiva, Shiva", and meditates on him,
ਜੋ ਮਨੁੱਖ ਸ਼ਿਵ ਦਾ ਨਾਮ ਜਪਦਾ ਹੈ,
ਬਰਦ ਚਢੇ ਡਉਰੂ ਢਮਕਾਵੈ ॥੨॥
is riding on a bull, shaking a tambourine. ||2||
ਉਹ (ਵਧ ਤੋਂ ਵਧ ਜੋ ਕੁਝ ਹਾਸਲ ਕਰ ਸਕਦਾ ਹੈ ਇਹ ਹੈ ਕਿ ਸ਼ਿਵ ਦਾ ਰੂਪ ਲੈ ਕੇ, ਸ਼ਿਵ ਦੀ ਸਵਾਰੀ) ਬਲਦ ਉੱਤੇ ਚੜ੍ਹਦਾ ਹੈ ਤੇ (ਸ਼ਿਵ ਵਾਂਗ) ਡਮਰੂ ਵਜਾਉਂਦਾ ਹੈ ॥੨॥ ਬਰਦ = ਬਲਦ (ਇਹ ਸ਼ਿਵ ਜੀ ਦੀ ਸਵਾਰੀ ਹੈ)। ਡਉਰੂ = ਡਮਰੂ ॥੨॥
ਮਹਾ ਮਾਈ ਕੀ ਪੂਜਾ ਕਰੈ ॥
One who worships the Great Goddess Maya
ਜੋ ਮਨੁੱਖ ਪਾਰਬਤੀ ਦੀ ਪੂਜਾ ਕਰਦਾ ਹੈ, ਮਹਾ = ਵੱਡੀ। ਮਹਾ ਮਾਈ = ਵੱਡੀ ਮਾਂ, ਪਾਰਵਤੀ।
ਨਰ ਸੈ ਨਾਰਿ ਹੋਇ ਅਉਤਰੈ ॥੩॥
will be reincarnated as a woman, and not a man. ||3||
ਉਹ ਮਨੁੱਖ ਤੋਂ ਜ਼ਨਾਨੀ ਬਣ ਕੇ ਜਨਮ ਲੈਂਦਾ ਹੈ (ਕਿਉਂਕਿ ਪੂਜਾ ਕਰਨ ਵਾਲਾ ਆਪਣੇ ਪੂਜਯ ਦਾ ਰੂਪ ਹੀ ਬਣ ਸਕਦਾ ਹੈ) ॥੩॥ ਸੈ = ਤੋਂ। ਹੋਇ = ਬਣ ਕੇ। ਅਉਤਰੈ = ਜੰਮਦਾ ਹੈ ॥੩॥
ਤੂ ਕਹੀਅਤ ਹੀ ਆਦਿ ਭਵਾਨੀ ॥
You are called the Primal Goddess.
ਹੇ ਭਵਾਨੀ! ਤੂੰ ਸਭ ਦਾ ਮੁੱਢ ਅਖਵਾਉਂਦੀ ਹੈਂ, ਕਹੀਅਤ = ਕਹੀ ਜਾਂਦੀ ਹੈ। ਭਵਾਨੀ = ਦੁਰਗਾ ਦੇਵੀ।
ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥
At the time of liberation, where will you hide then? ||4||
ਪਰ (ਆਪਣੇ ਭਗਤਾਂ ਨੂੰ) ਮੁਕਤੀ ਦੇਣ ਵੇਲੇ ਤੂੰ ਭੀ, ਪਤਾ ਨਹੀਂ, ਕਿੱਥੇ ਲੁਕੀ ਰਹਿੰਦੀ ਹੈਂ (ਭਾਵ, ਮੁਕਤੀ ਭਵਾਨੀ ਪਾਸ ਭੀ ਨਹੀਂ ਹੈ) ॥੪॥ ਬਰੀਆ = ਵਾਰੀ। ਛਪਾਨੀ = ਲੁਕ ਜਾਂਦੀ ਹੈ ॥੪॥
ਗੁਰਮਤਿ ਰਾਮ ਨਾਮ ਗਹੁ ਮੀਤਾ ॥
Follow the Guru's Teachings, and hold tight to the Lord's Name, O friend.
ਹੇ ਮਿੱਤਰ (ਪੰਡਤ!) ਸਤਿਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦੇ ਨਾਮ ਦੀ ਓਟ ਲੈ, ਗਹੁ = ਫੜ, ਪਕੜ, ਆਸਰਾ ਲੈ। ਮੀਤਾ = ਹੇ ਮਿੱਤਰ ਪੰਡਤ!
ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
Thus prays Naam Dayv, and so says the Gita as well. ||5||2||6||
ਨਾਮਦੇਵ ਬੇਨਤੀ ਕਰਦਾ ਹੈ- (ਤੁਹਾਡੀ ਧਰਮ-ਪੁਸਤਕ) ਗੀਤਾ ਭੀ ਇਹੀ ਆਖਦੀ ਹੈ ॥੫॥੨॥੬॥ ਇਉ = ਇਸੇ ਤਰ੍ਹਾਂ ਹੀ ॥੫॥੨॥੬॥