ਗਉੜੀ ਮਹਲਾ ੧ ॥
Gauree, First Mehl:
ਗਊੜੀ ਪਹਿਲੀ ਪਾਤਸ਼ਾਹੀ।
ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
One who loves the three qualities is subject to birth and death.
ਚਾਰੇ ਵੇਦ ਜਿਸ ਤ੍ਰੈਗੁਣੀ ਸੰਸਾਰ ਦਾ ਜ਼ਿਕਰ ਕਰਦੇ ਹਨ (ਜੋ ਮਨੁੱਖ ਪ੍ਰਭੂ-ਭਗਤੀ ਤੋਂ ਸੱਖਣਾ ਹੈ ਤੇ) ਉਸੇ ਤ੍ਰੈਗੁਣੀ ਸੰਸਾਰ ਨਾਲ ਹੀ ਹਿਤ ਕਰਦਾ ਹੈ, ਜਨਮਿ ਮਰੈ = ਜੰਮ ਕੇ ਮਰਦਾ ਹੈ, ਜੰਮਦਾ ਮਰਦਾ ਰਹਿੰਦਾ ਹੈ। ਤ੍ਰੈ ਗੁਣ ਹਿਤਕਾਰੁ = ਤ੍ਰੈਗੁਣੀ ਸੰਸਾਰ ਨਾਲ ਹਿਤ ਕਰਨ ਵਾਲਾ।
ਚਾਰੇ ਬੇਦ ਕਥਹਿ ਆਕਾਰੁ ॥
The four Vedas speak only of the visible forms.
ਉਹ ਜੰਮਦਾ ਮਰਦਾ ਰਹਿੰਦਾ ਹੈ (ਉਹ ਜਨਮ ਮਰਨ ਦੀ ਘੁੰਮਣਘੇਰੀ ਵਿਚ ਪਿਆ ਰਹਿੰਦਾ ਹੈ)। ਕਥਹਿ = ਜ਼ਿਕਰ ਕਰਦੇ ਹਨ। ਆਕਾਰੁ = ਤ੍ਰੈਗੁਣੀ ਦਿੱਸਦਾ ਸੰਸਾਰ।
ਤੀਨਿ ਅਵਸਥਾ ਕਹਹਿ ਵਖਿਆਨੁ ॥
They describe and explain the three states of mind,
(ਅਜਿਹੇ ਮਨੁੱਖ) ਜੋ ਭੀ ਵਿਆਖਿਆ ਕਰਦੇ ਹਨ ਮਨ ਦੀਆਂ ਤਿੰਨਾਂ ਅਵਸਥਾ ਦਾ ਹੀ ਜ਼ਿਕਰ ਕਰਦੇ ਹਨ। ਤੀਨਿ ਅਵਸਥਾ = (ਮਨ ਦੀਆਂ) ਤਿੰਨ ਹਾਲਤਾਂ। ਕਹਹਿ ਵਖਿਆਨੁ = ਵਖਿਆਨ ਕਹਿੰਦੇ ਹਨ, ਜ਼ਿਕਰ ਕਰਦੇ ਹਨ।
ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥
but the fourth state, union with the Lord, is known only through the True Guru. ||1||
(ਜਿਸ ਅਵਸਥਾ ਵਿਚ ਜੀਵਾਤਮਾ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ਉਹ ਬਿਆਨ ਨਹੀਂ ਕੀਤੀ ਜਾ ਸਕਦੀ)। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਪਾ ਲਵੋ-ਇਹ ਹੈ ਤੁਰੀਆ ਅਵਸਥਾ ॥੧॥ ਤੁਰੀਆਵਸਥਾ = ਤੁਰੀਯ ਅਵਸਥਾ, ਉਹ ਹਾਲਤ ਜਦੋਂ ਜੀਵਾਤਮਾ ਤੇ ਪਰਮਾਤਮਾ ਇੱਕ-ਰੂਪ ਹੋ ਜਾਂਦੇ ਹਨ, ਜਦੋਂ ਜਿੰਦ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ। ਤੇ = ਤੋਂ। ਸਤਿਗੁਰੂ ਤੇ = ਗੁਰੂ ਤੋਂ, ਗੁਰੂ ਦੀ ਸਰਨ ਪੈ ਕੇ। ਜਾਨੁ = ਪਛਾਣ, ਡੂੰਘੀ ਸਾਂਝ ਪਾ ਲਵੋ ॥੧॥
ਰਾਮ ਭਗਤਿ ਗੁਰ ਸੇਵਾ ਤਰਣਾ ॥
Through devotional worship of the Lord, and service to the Guru, one swims across.
(ਜਨਮ ਮਰਨ ਦਾ ਗੇੜ, ਮਾਨੋ, ਇਕ ਘੁੰਮਣਘੇਰੀ ਹੈ, ਇਸ ਵਿਚੋਂ) ਪਰਮਾਤਮਾ ਦੀ ਭਗਤੀ ਅਤੇ ਗੁਰੂ ਦੀ ਦੱਸੀ ਹੋਈ ਕਾਰ ਕਰ ਕੇ ਪਾਰ ਲੰਘ ਜਾਈਦਾ ਹੈ, ਤਰਣਾ = ਤਰ ਸਕੀਦਾ ਹੈ (ਜਨਮ-ਮਰਨ ਦੇ ਗੇੜ-ਰੂਪ ਸਮੁੰਦਰ ਵਿਚੋਂ)।
ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥
Then, one is not born again, and is not subject to death. ||1||Pause||
(ਜੇਹੜਾ ਲੰਘ ਜਾਂਦਾ ਹੈ ਉਸ ਨੂੰ) ਮੁੜ ਨਾਹ ਜਨਮ ਹੁੰਦਾ ਹੈ ਨਾਹ ਮੌਤ। (ਉਸ ਅਵਸਥਾ ਨੂੰ ਤੁਰੀਆ ਅਵਸਥਾ ਕਹਿ ਲਵੋ) ॥੧॥ ਰਹਾਉ ॥
ਚਾਰਿ ਪਦਾਰਥ ਕਹੈ ਸਭੁ ਕੋਈ ॥
Everyone speaks of the four great blessings;
ਹਰੇਕ ਜੀਵ ਧਰਮ ਅਰਥ ਕਾਮ ਮੋਖ (ਮੁਕਤੀ) ਇਹਨਾਂ ਚਾਰ ਪਦਾਰਥਾਂ ਦਾ ਜ਼ਿਕਰ ਤਾਂ ਕਰਦਾ ਹੈ, ਚਾਰਿ ਪਦਾਰਥ = ਧਰਮ, ਅਰਥ, ਕਾਮ, ਮੋਖ। ਸਭੁ ਕੋਈ = ਹਰੇਕ (ਵਿਚਾਰਵਾਨ) ਮਨੁੱਖ।
ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥
the Simritees, the Shaastras and the Pandits speak of them as well.
ਸਿੰਮ੍ਰਿਤੀਆਂ ਸ਼ਾਸਤ੍ਰਾਂ ਦੇ ਪੰਡਿਤਾਂ ਦੇ ਮੂੰਹੋਂ ਭੀ ਇਹੀ ਸੁਣੀਦਾ ਹੈ, ਮੁਖਿ = ਮੂੰਹ ਵਿਚ।
ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥
But without the Guru, they do not understand their true significance.
ਪਰ ਮੁਕਤਿ ਪਦਾਰਥ ਕੀਹ ਹੈ (ਉਹ ਅਵਸਥਾ ਕਿਹੋ ਜੇਹੀ ਹੈ ਜਿਥੇ ਜੀਵ ਤਿੰਨਾਂ ਗੁਣਾਂ ਦੇ ਪ੍ਰਭਾਵ ਤੋਂ ਨਿਰਲੇਪ ਹੋ ਜਾਂਦਾ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਸ ਦਾ ਅਨੁਭਵ ਨਹੀਂ ਹੋ ਸਕਦਾ। ਅਰਥੁ ਬੀਚਾਰੁ = ਅਨੁਭਵੀ ਗਿਆਨ, (ਮੁਕਤਿ ਪਦਾਰਥ ਦਾ) ਅਰਥ ਤੇ ਵਿਚਾਰ।
ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥
The treasure of liberation is obtained through devotional worship of the Lord. ||2||
ਇਹ ਪਦਾਰਥ ਪਰਮਾਤਮਾ ਦੀ ਭਗਤੀ ਕੀਤਿਆਂ ਮਿਲਦਾ ਹੈ ॥੨॥ ਮੁਕਤਿ = ਖ਼ਲਾਸੀ, ਮਨ ਦੀਆਂ ਤਿੰਨਾਂ ਹੀ ਹਾਲਤਾਂ ਤੋਂ ਸੁਤੰਤਰਤਾ ॥੨॥
ਜਾ ਕੈ ਹਿਰਦੈ ਵਸਿਆ ਹਰਿ ਸੋਈ ॥
Those, within whose hearts the Lord dwells,
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ,
ਗੁਰਮੁਖਿ ਭਗਤਿ ਪਰਾਪਤਿ ਹੋਈ ॥
become Gurmukh; they receive the blessings of devotional worship.
ਉਸ ਨੂੰ ਭਗਤੀ ਦੀ ਪ੍ਰਾਪਤੀ ਹੋ ਗਈ, ਤੇ ਇਹ ਭਗਤੀ ਗੁਰੂ ਦੀ ਰਾਹੀਂ ਹੀ ਮਿਲਦੀ ਹੈ।
ਹਰਿ ਕੀ ਭਗਤਿ ਮੁਕਤਿ ਆਨੰਦੁ ॥
Through devotional worship of the Lord, liberation and bliss are obtained.
ਪਰਮਾਤਮਾ ਦੀ ਭਗਤੀ ਦੀ ਰਾਹੀਂ ਹੀ ਮੁਕਤੀ ਪਦਾਰਥ ਦਾ ਆਨੰਦ ਮਾਣੀਦਾ ਹੈ, ਮੁਕਤਿ ਆਨੰਦੁ = ਆਤਮਕ ਸੁਤੰਤ੍ਰ ਅਵਸਥਾ ਦਾ ਆਨੰਦ।
ਗੁਰਮਤਿ ਪਾਏ ਪਰਮਾਨੰਦੁ ॥੩॥
Through the Guru's Teachings, supreme ecstasy is obtained. ||3||
ਇਹ ਉੱਚੇ ਤੋਂ ਉੱਚਾ ਆਨੰਦ ਗੁਰੂ ਦੀ ਸਿੱਖਿਆ ਤੇ ਤੁਰਿਆਂ ਮਿਲਦਾ ਹੈ ॥੩॥
ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥
One who meets the Guru, beholds Him, and inspires others to behold Him as well.
ਜਿਸ ਮਨੁੱਖ ਨੇ ਮੁਕਤੀ ਦਾ ਆਨੰਦ ਹਾਸਲ ਕਰ ਲਿਆ, ਗੁਰੂ ਨੇ ਪ੍ਰਭੂ ਆਪ ਵੇਖ ਕੇ ਜਿਸ ਮਨੁੱਖ ਨੂੰ ਵਿਖਾ ਦਿੱਤਾ, ਜਿਨਿ = ਜਿਸ (ਮਨੁੱਖ) ਨੇ। ਗੁਰਿ ਦਿਖਾਇਆ = ਜਿਸ ਨੂੰ ਗੁਰੂ ਨੇ ਵਿਖਾ ਦਿੱਤਾ।
ਆਸਾ ਮਾਹਿ ਨਿਰਾਸੁ ਬੁਝਾਇਆ ॥
In the midst of hope, the Guru teaches us to live above hope and desire.
ਉਸ ਨੂੰ ਦੁਨੀਆ ਦੀਆਂ ਆਸਾਂ ਦੇ ਅੰਦਰ ਰਹਿੰਦੀਆਂ ਹੀ ਆਸਾਂ ਤੋਂ ਉਪਰਾਮ ਰਹਿਣ ਦੀ ਜਾਚ ਗੁਰੂ ਸਿਖਾ ਦੇਂਦਾ ਹੈ। ਨਿਰਾਸੁ = ਆਸਾਂ ਤੋਂ ਸੁਤੰਤ੍ਰ ਰਹਿਣਾ।
ਦੀਨਾ ਨਾਥੁ ਸਰਬ ਸੁਖਦਾਤਾ ॥
He is the Master of the meek, the Giver of peace to all.
ਸਰਬ-ਸੁਖ-ਦਾਤਾ ਦੀਨਾਨਾਥ (ਜਿਸ ਨੂੰ ਗੁਰੂ ਨੇ ਦਿਖਾ ਦਿੱਤਾ ਹੈ)
ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
Nanak's mind is imbued with the Lotus Feet of the Lord. ||4||12||
ਹੇ ਨਾਨਕ! ਉਸ ਮਨੁੱਖ ਦਾ ਮਨ ਪ੍ਰਭੂ-ਚਰਨਾਂ (ਦੇ ਪਿਆਰ) ਵਿਚ ਰੰਗਿਆ ਰਹਿੰਦਾ ਹੈ ॥੪॥੧੨॥