ਮਃ ੪ ॥
Fourth Mehl:
ਚੋਥੀ ਪਾਤਸ਼ਾਹੀ।
ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥
He Himself made the earth; He Himself made the sky.
ਪ੍ਰਭੂ ਨੇ ਆਪ ਹੀ ਧਰਤੀ ਸਾਜੀ ਤੇ ਆਪ ਹੀ ਅਕਾਸ਼। ਸਾਜੀਅਨੁ = ਸਾਜੀ ਉਸ ਨੇ।
ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥
He Himself created the beings there, and He Himself places food in their mouths.
ਇਸ ਧਰਤੀ ਵਿਚ ਉਸ ਨੇ ਜੀਅ ਜੰਤ ਪੈਦਾ ਕੀਤੇ ਤੇ ਆਪ ਹੀ (ਜੀਵਾਂ ਦੇ) ਮੂੰਹ ਵਿਚ ਗਰਾਹੀ ਦੇਂਦਾ ਹੈ। ਉਪਾਇਅਨੁ = ਉਪਾਏ ਉਸ ਨੇ। ਗਿਰਾਸੁ = ਗਰਾਹੀ, ਖ਼ੁਰਾਕ।
ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥
He Himself is All-pervading; He Himself is the Treasure of Excellence.
ਗੁਣਾਂ ਦਾ ਖ਼ਜ਼ਾਨਾ (ਹਰੀ) ਆਪ ਹੀ ਸਭ ਜੀਆਂ ਦੇ ਅੰਦਰ ਵਿਆਪਕ ਹੈ। ਸਭੁ = ਹਰ ਥਾਂ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥
O servant Nanak, meditate on the Naam, the Name of the Lord; He shall take away all your sinful mistakes. ||2||
ਹੇ ਦਾਸ ਨਾਨਕ! ਤੂੰ ਪ੍ਰਭੂ ਦਾ ਨਾਮ ਜਪ, (ਜਿਸ ਨੇ ਜਪਿਆ ਹੈ) ਉਸ ਦੇ ਸਾਰੇ ਪਾਪ ਪ੍ਰਭੂ ਦੂਰ ਕਰਦਾ ਹੈ ॥੨॥ ਸਭਿ = ਸਾਰੇ। ਕਿਲਵਿਖ = ਪਾਪ। ਤਾਸੁ = ਉਸ ਦੇ ॥੨॥