ਸਾਧ ਕੈ ਸੰਗਿ ਸਭ ਕੁਲ ਉਧਾਰੈ

In the Company of the Holy, all one's family is saved.

ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ ਆਪਣੀਆਂ) ਸਾਰੀਆਂ ਕੁਲਾਂ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਉਧਾਰੈ = ਬਚਾ ਲੈਂਦਾ ਹੈ।

ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ

In the Company of the Holy, one's friends, acquaintances and relatives are redeemed.

ਤੇ (ਆਪਣੇ) ਸੱਜਣਾਂ ਮਿੱਤ੍ਰਾਂ ਤੇ ਪਰਵਾਰ ਨੂੰ ਤਾਰ ਲੈਂਦਾ ਹੈ। ਕੁਟੰਬ = ਪਰਵਾਰ। ਨਿਸਤਾਰੈ = ਤਾਰ ਲੈਂਦਾ ਹੈ।

ਸਾਧੂ ਕੈ ਸੰਗਿ ਸੋ ਧਨੁ ਪਾਵੈ

In the Company of the Holy, that wealth is obtained.

ਸੰਤਾਂ ਦੀ ਸੰਗਤਿ ਵਿਚ ਮਨੁੱਖ ਨੂੰ ਉਹ ਧਨ ਲੱਭ ਪੈਂਦਾ ਹੈ,

ਜਿਸੁ ਧਨ ਤੇ ਸਭੁ ਕੋ ਵਰਸਾਵੈ

Everyone benefits from that wealth.

ਜਿਸ ਧਨ ਦੇ ਮਿਲਣ ਨਾਲ ਹਰੇਕ ਮਨੁੱਖ ਨਾਮਣੇ ਵਾਲਾ ਹੋ ਜਾਂਦਾ ਹੈ। ਸਭੁ ਕੋ = ਹਰੇਕ ਜੀਵ। ਵਰਸਾਵੈ = {Skt. वृष् वर्षयते = 1. To be powerful or eminent} ਬਲਵਾਨ ਹੋ ਜਾਂਦਾ ਹੈ, ਨਾਮਣੇ ਵਾਲਾ ਹੋ ਜਾਂਦਾ ਹੈ।

ਸਾਧਸੰਗਿ ਧਰਮ ਰਾਇ ਕਰੇ ਸੇਵਾ

In the Company of the Holy, the Lord of Dharma serves.

ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਧਰਮਰਾਜ (ਭੀ) ਸੇਵਾ ਕਰਦਾ ਹੈ,

ਸਾਧ ਕੈ ਸੰਗਿ ਸੋਭਾ ਸੁਰਦੇਵਾ

In the Company of the Holy, the divine, angelic beings sing God's Praises.

ਅਤੇ (ਦੇਵਤੇ ਭੀ) ਸੋਭਾ ਕਰਦੇ ਹਨ। ਸੁਰ = ਦੇਵਤੇ।

ਸਾਧੂ ਕੈ ਸੰਗਿ ਪਾਪ ਪਲਾਇਨ

In the Company of the Holy, one's sins fly away.

ਗੁਰਮੁਖਾਂ ਦੀ ਸੰਗਤਿ ਵਿਚ ਪਾਪ ਦੂਰ ਹੋ ਜਾਂਦੇ ਹਨ, ਪਲਾਇਨ = {Skt. प्लु! A. fade away, disappear} ਨਾਸ ਹੋ ਜਾਂਦੇ ਹਨ।

ਸਾਧਸੰਗਿ ਅੰਮ੍ਰਿਤ ਗੁਨ ਗਾਇਨ

In the Company of the Holy, one sings the Ambrosial Glories.

(ਕਿਉਂਕਿ ਓਥੇ) ਪ੍ਰਭੂ ਦੇ ਅਮਰ ਕਰਨ ਵਾਲੇ ਗੁਣ (ਮਨੁੱਖ) ਗਾਉਂਦੇ ਹਨ।

ਸਾਧ ਕੈ ਸੰਗਿ ਸ੍ਰਬ ਥਾਨ ਗੰਮਿ

In the Company of the Holy, all places are within reach.

ਸੰਤਾਂ ਦੀ ਸੰਗਤਿ ਵਿਚ ਰਹਿ ਕੇ ਸਭ ਥਾਈਂ ਪਹੁੰਚ ਹੋ ਜਾਂਦੀ ਹੈ (ਭਾਵ, ਉੱਚੀ ਆਤਮਕ ਸਮਰੱਥਾ ਆ ਜਾਂਦੀ ਹੈ); ਸ੍ਰਬ = ਸਰਬ, ਸਾਰੇ। ਗੰਮਿ = ਪਹੁੰਚ।

ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

O Nanak, in the Company of the Holy, one's life becomes fruitful. ||5||

ਹੇ ਨਾਨਕ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ ॥੫॥