ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਜਾਇ

I am not afraid of losing my youth, as long as I do not lose the Love of my Husband Lord.

ਜੇ ਖਸਮ (ਪ੍ਰਭੂ) ਨਾਲ ਮੇਰੀ ਪ੍ਰੀਤ ਨਾਹ ਟੁੱਟੇ ਤਾਂ ਮੈਨੂੰ ਜੁਆਨੀ ਦੇ (ਗੁਜ਼ਰ) ਜਾਣ ਦਾ ਡਰ ਨਹੀਂ ਹੈ। ਸਹੁ = ਖਸਮ। ਸਹ ਪ੍ਰੀਤਿ = ਖਸਮ ਦਾ ਪਿਆਰ। (ਨੋਟ: ਲਫ਼ਜ਼ 'ਸਹੁ' ਅਤੇ 'ਸਹ' ਦੇ 'ਜੋੜ', 'ਉੱਚਾਰਨ' ਅਤੇ 'ਅਰਥ' ਦੇ ਫ਼ਰਕ ਨੂੰ ਪਾਠਕ ਜਨ ਧਿਆਨ ਨਾਲ ਵੇਖ ਲੈਣ)।

ਫਰੀਦਾ ਕਿਤੀਂ︀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥

Fareed, so many youths, without His Love, have dried up and withered away. ||34||

ਹੇ ਫਰੀਦ! (ਪ੍ਰਭੂ ਦੀ) ਪ੍ਰੀਤ ਤੋਂ ਸੱਖਣੇ ਕਿਤਨੇ ਹੀ ਜੋਬਨ ਕੁਮਲਾ ਕੇ ਸੁੱਕ ਗਏ (ਭਾਵ, ਜੇ ਪ੍ਰਭੂ-ਚਰਨਾਂ ਨਾਲ ਪਿਆਰ ਨਹੀਂ ਬਣਿਆ ਤਾਂ ਮਨੁੱਖਾ ਜੀਵਨ ਦਾ ਜੋਬਨ ਵਿਅਰਥ ਹੀ ਗਿਆ) ॥੩੪॥ ਕਿਤੀ = ਕਿਤਨੇ ਹੀ ॥੩੪॥