ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥
In the month of Poh, the cold does not touch those, whom the Husband Lord hugs close in His Embrace.
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, ਪੋਖਿ = ਪੋਹ ਮਹੀਨੇ ਵਿਚ। ਤੁਖਾਰੁ = ਕੱਕਰ, ਕੋਰਾ। ਨ ਵਿਆਪਈ = ਜ਼ੋਰ ਨਹੀਂ ਪਾਂਦਾ। ਕੰਠਿ = ਗਲ ਵਿਚ, ਗਲ ਨਾਲ (ਹਿਰਦੇ ਵਿਚ)। ਨਾਹੁ = ਨਾਥ, ਖਸਮ, ਪਤੀ।
ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥
Their minds are transfixed by His Lotus Feet. They are attached to the Blessed Vision of the Lord's Darshan.
(ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਬੇਧਿਆ = ਵਿੰਨ੍ਹਿਆ ਜਾਂਦਾ ਹੈ। ਚਰਨਾਰਬਿੰਦ = ਚਰਨ-ਅਰਬਿੰਦ, ਚਰਨ ਕਮਲ। ਦਰਸਨਿ = ਦੀਦਾਰ ਵਿਚ। ਸਾਹੁ = ਇਕ ਇਕ ਸਾਹ, ਬ੍ਰਿਤੀ।
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥
Seek the Protection of the Lord of the Universe; His service is truly profitable.
ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਲਾਹੁ = ਲਾਭ।
ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥
Corruption shall not touch you, when you join the Holy Saints and sing the Lord's Praises.
ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਚੁੱਭੀ ਲਾਈ ਹੈ। ਬਿਖਿਆ = ਮਾਇਆ। ਸਾਧੂ = ਗੁਰੂ। ਗੁਣ ਗਾਹੁ = ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ।
ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥
From where it originated, there the soul is blended again. It is absorbed in the Love of the True Lord.
ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਜਹ ਤੇ = ਜਿਸ ਪ੍ਰਭੂ ਤੋਂ। ਸਮਾਹੁ = ਲਿਵ।
ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥
When the Supreme Lord God grasps someone's hand, he shall never again suffer separation from Him.
ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। ਕਰੁ = ਹੱਥ। ਗਹਿ = ਫੜ ਕੇ। ਪਾਰਬ੍ਰਹਮਿ = ਪਾਰਬ੍ਰਹਮ ਨੇ।
ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥
I am a sacrifice, 100,000 times, to the Lord, my Friend, the Unapproachable and Unfathomable.
(ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਬਾਰਿ ਜਾਉ = ਮੈਂ ਵਾਰਨੇ ਜਾਂਦੀ ਹਾਂ। ਬੇਰੀਆ = ਵਾਰੀ। ਅਗਮ = ਅਪਹੁੰਚ। ਅਗਾਹੁ = ਅਗਾਧ, ਡੂੰਘੇ ਜਿਗਰੇ ਵਾਲਾ।
ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥
Please preserve my honor, Lord; Nanak begs at Your Door.
ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਸਰਮ = ਲਾਜ। ਸਰਮ ਪਈ = ਇੱਜ਼ਤ ਰੱਖਣੀ ਪਈ। ਦਰਿ = ਦਰ ਉਤੇ।
ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
Poh is beautiful, and all comforts come to that one, whom the Carefree Lord has forgiven. ||11||
ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥ ਸਹੰਦਾ = {ਅਸਲ ਲਫ਼ਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ। ਅੱਖਰ 'ਸ' ਦੇ ਨਾਲ (ੋ) ਅਤੇ (ੁ) ਦੋਵੇ ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ ॥੧੧॥