ਆਸਾ ਮਹਲਾ ੫ ਦੁਪਦੇ ॥
Aasaa, Fifth Mehl, Dho-Padhay:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ ਬੰਦਾਂ ਵਾਲੀ ਬਾਣੀ।
ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
By Guru's Grace, He dwells within my mind; whatever I ask for, I receive.
ਜਦੋਂ ਗੁਰੂ ਦੇ ਕਿਰਪਾ ਨਾਲ ਮੇਰਾ ਉਹ ਮਾਲਕ-ਪ੍ਰਭੂ ਮੇਰੇ ਮਨ ਵਿਚ ਆ ਵੱਸਿਆ ਹੈ ਤਦੋਂ ਤੋਂ ਮੈਂ (ਉਸ ਪਾਸੋਂ) ਜੋ ਕੁਝ ਮੰਗਦਾ ਹਾਂ ਉਹੀ ਪ੍ਰਾਪਤ ਕਰ ਲੈਂਦਾ ਹਾਂ। ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਪਾਵਉ = ਪਾਵਉਂ, ਮੈਂ ਹਾਸਲ ਕਰ ਲੈਂਦਾ ਹਾਂ। ਰੇ = ਹੇ ਭਾਈ।
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
This mind is satisfied with the Love of the Naam, the Name of the Lord; it does not go out, anywhere, anymore. ||1||
(ਮੇਰੇ ਮਾਲਕ-ਪ੍ਰਭੂ ਦੇ) ਨਾਮ ਦੇ ਪ੍ਰੇਮ-ਰੰਗ ਨਾਲ ਮੇਰਾ ਇਹ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਚੁਕਾ ਹੈ (ਤਦੋਂ ਤੋਂ) ਮੈਂ ਮੁੜ ਕਿਸੇ ਹੋਰ ਪਾਸੇ ਭਟਕਦਾ ਨਹੀਂ ਫਿਰਦਾ ॥੧॥ ਰੰਗਿ = ਪ੍ਰੇਮ-ਰੰਗ ਨਾਲ। ਤ੍ਰਿਪਤਾਨਾ = ਰੱਜ ਗਿਆ ਹੈ। ਬਹੁਰਿ = ਮੁੜ ॥੧॥
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥
My Lord and Master is the highest of all; night and day, I sing the Glories of His Praises.
ਹੇ ਮੇਰੇ ਮਨ! ਮੇਰਾ ਮਾਲਕ-ਪ੍ਰਭੂ ਸਭ ਨਾਲੋਂ ਉੱਚਾ ਹੈ, ਮੈਂ ਰਾਤ ਦਿਨ ਉਸ ਦੀ (ਹੀ) ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ। ਹਮਰਾ ਠਾਕੁਰੁ = ਮੇਰਾ ਮਾਲਕ-ਪ੍ਰਭੂ। ਤੇ = ਤੋਂ, ਨਾਲੋਂ। ਰੈਣਿ = ਰਾਤ। ਦਿਨਸੁ = ਦਿਨ।
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
In an instant, He establishes and disestablishes; through Him, I frighten you. ||1||Pause||
ਮੇਰਾ ਉਹ ਮਾਲਕ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਭੀ ਤਾਕਤ ਰੱਖਣ ਵਾਲਾ ਹੈ। ਮੈਂ, (ਹੇ ਮਨ!) ਤੈਨੂੰ ਉਸ ਦੇ ਡਰ-ਅਦਬ ਵਿਚ ਰੱਖਣਾ ਚਾਹੁੰਦਾ ਹਾਂ ॥੧॥ ਰਹਾਉ ॥ ਥਾਪਿ = ਪੈਦਾ ਕਰ ਕੇ। ਉਥਾਪਨਹਾਰਾ = ਨਾਸ ਕਰਨ ਦੀ ਤਾਕਤ ਰੱਖਣ ਵਾਲਾ। ਤਿਸ ਤੇ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਤੇ' ਦੇ ਕਾਰਨ ਉਡ ਗਿਆ ਹੈ}। ਤੁਝਹਿ = ਤੈਨੂੰ। ਡਰਾਵਉ = ਮੈਂ ਡਰਾਂਦਾ ਹਾਂ, ਡਰ ਦੇਂਦਾ ਹਾਂ, ਉਸ ਦੇ ਡਰ ਵਿਚ ਰੱਖਦਾ ਹਾਂ ॥੧॥ ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
When I behold my God, my Lord and Master, I do not pay any attention to any other.
ਜਦੋਂ ਮੈਂ ਆਪਣੇ ਖਸਮ-ਪ੍ਰਭੂ ਨੂੰ (ਆਪਣੇ ਅੰਦਰ ਵੱਸਦਾ) ਵੇਖ ਲੈਂਦਾ ਹਾਂ ਤਦੋਂ ਮੈਂ ਕਿਸੇ ਹੋਰ (ਓਟ ਆਸਰੇ) ਨੂੰ ਆਪਣੇ ਚਿੱਤ ਵਿਚ ਥਾਂ ਨਹੀਂ ਦੇਂਦਾ। ਅਵਰਹਿ = ਕਿਸੇ ਹੋਰ ਨੂੰ। ਚੀਤਿ = ਚਿੱਤ ਵਿਚ। ਨ ਪਾਵਉ = ਨ ਪਾਵਉਂ, ਨਹੀਂ ਟਿਕਾਂਦਾ।
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
God Himself has adorned servant Nanak; his doubts and fears have been dispelled, and he writes the account of the Lord. ||2||2||131||
ਜਦੋਂ ਤੋਂ ਪ੍ਰਭੂ ਨੇ ਆਪਣੇ ਦਾਸ ਨਾਨਕ ਨੂੰ ਆਪ ਨਿਵਾਜਿਆ ਹੈ ਤਦੋਂ ਤੋਂ ਮੈਂ ਹੋਰ ਹਰੇਕ ਕਿਸਮ ਦਾ ਡਰ ਭਟਕਣਾ ਦੂਰ ਕਰ ਕੇ (ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਦੇ ਨਾਮ ਨੂੰ) ਉੱਕਰਦਾ ਰਹਿੰਦਾ ਹਾਂ ॥੨॥੨॥੧੩੧॥ ਪ੍ਰਭਿ = ਪ੍ਰਭੂ ਨੇ। ਪਹਿਰਾਇਆ = ਸਿਰੋਪਾ ਦਿੱਤਾ ਹੈ, ਆਦਰ-ਮਾਣ ਦਿੱਤਾ ਹੈ, ਨਿਵਾਜਿਆ ਹੈ। ਲਿਖਾਵਉ = ਮੈਂ ਉੱਕਰਦਾ ਹਾਂ, ਪ੍ਰੋਂਦਾ ਹਾਂ ॥੨॥੨॥੧੩੧॥