ਭੈਰਉ ਮਹਲਾ

Bhairao, Fifth Mehl:

ਭੈਰਉ ਪੰਜਵੀਂ ਪਾਤਿਸ਼ਾਹੀ।

ਜੇ ਸਉ ਲੋਚਿ ਲੋਚਿ ਖਾਵਾਇਆ

Even though he may be fed with hundreds of longings and yearnings,

ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ ਨੂੰ ਜੇ ਸੌ ਵਾਰੀ ਭੀ ਬੜੀ ਤਾਂਘ ਨਾਲ (ਉਸ ਦਾ ਆਤਮਕ ਜੀਵਨ ਕਾਇਮ ਰੱਖਣ ਲਈ ਨਾਮ-) ਭੋਜਨ ਖਵਾਲਣ ਦਾ ਜਤਨ ਕੀਤਾ ਜਾਏ, ਸਉ = ਸੌ ਵਾਰੀ। ਲੋਚਿ = ਲੋਚ ਕੇ, ਤਾਂਘ ਨਾਲ। ਲੋਚਿ ਲੋਚਿ = ਬੜੀ ਤਾਂਘ ਨਾਲ। ਜੇ ਖਾਵਾਇਆ = ਜੇ (ਨਾਮ-ਭੋਜਨ) ਖਵਾਲਿਆ ਜਾਏ।

ਸਾਕਤ ਹਰਿ ਹਰਿ ਚੀਤਿ ਆਇਆ ॥੧॥

still the faithless cynic does not remember the Lord, Har, Har. ||1||

ਤਾਂ ਭੀ ਉਸ ਦੇ ਚਿੱਤ ਵਿਚ ਪਰਮਾਤਮਾ ਦਾ ਨਾਮ (-ਭੋਜਨ) ਟਿਕ ਨਹੀਂ ਸਕਦਾ ॥੧॥ ਸਾਕਤ ਚੀਤਿ = ਸਾਕਤ ਦੇ ਚਿੱਤ ਵਿਚ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ॥੧॥

ਸੰਤ ਜਨਾ ਕੀ ਲੇਹੁ ਮਤੇ

Take in the teachings of the humble Saints.

(ਪਰਮਾਤਮਾ ਦੇ ਚਰਨਾਂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਸੰਗਤ ਕਰਨ ਦੇ ਥਾਂ) ਸੰਤ ਜਨਾਂ ਪਾਸੋਂ (ਸਹੀ ਜੀਵਨ-ਜੁਗਤਿ ਦੀ) ਸਿੱਖਿਆ ਲਿਆ ਕਰੋ। ਮਤੇ = ਮੱਤ, ਸਿੱਖਿਆ।

ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ

In the Saadh Sangat, the Company of the Holy, you shall obtain the supreme status. ||1||Pause||

ਸੰਤ ਜਨਾਂ ਦੀ ਸੰਗਤ ਵਿਚ (ਰਹਿ ਕੇ) ਤੁਸੀਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਵੋਗੇ ॥੧॥ ਰਹਾਉ ॥ ਸਾਧ ਸੰਗਿ = ਸਾਧ ਸੰਗਤ ਵਿਚ। ਪਰਮ ਗਤੇ = ਸਭ ਤੋਂ ਉੱਚੀ ਆਤਮਕ ਅਵਸਥਾ ॥੧॥ ਰਹਾਉ ॥

ਪਾਥਰ ਕਉ ਬਹੁ ਨੀਰੁ ਪਵਾਇਆ

Stones may be kept under water for a long time.

ਜੇ ਕਿਸੇ ਪੱਥਰ ਉੱਤੇ ਬਹੁਤ ਸਾਰਾ ਪਾਣੀ ਸੁਟਾਇਆ ਜਾਏ, (ਤਾਂ ਭੀ ਉਹ ਪੱਥਰ ਅੰਦਰੋਂ) ਭਿੱਜਦਾ ਨਹੀਂ, ਕਉ = ਨੂੰ। ਨੀਰੁ = ਪਾਣੀ।

ਨਹ ਭੀਗੈ ਅਧਿਕ ਸੂਕਾਇਆ ॥੨॥

Even so, they do not absorb the water; they remain hard and dry. ||2||

(ਅੰਦਰੋਂ ਉਹ) ਬਿਲਕੁਲ ਸੁੱਕਾ ਹੀ ਰਹਿੰਦਾ ਹੈ (ਇਹੀ ਹਾਲ ਹੈ ਸਾਕਤ ਦਾ) ॥੨॥ ਭੀਗੈ = ਭਿੱਜਦਾ। ਅਧਿਕ = ਬਹੁਤ ॥੨॥

ਖਟੁ ਸਾਸਤ੍ਰ ਮੂਰਖੈ ਸੁਨਾਇਆ

The six Shaastras may be read to a fool,

ਜੇ ਕਿਸੇ ਅਨਪੜ੍ਹ ਮੂਰਖ ਨੂੰ ਛੇ ਸ਼ਾਸਤ੍ਰ ਸੁਣਾਏ ਜਾਣ, ਖਟੁ = ਛੇ। ਮੂਰਖੈ = ਮੁਰਖ ਨੂੰ।

ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥

but it is like the wind blowing in the ten directions. ||3||

(ਉਹ ਅਨਪੜ੍ਹ ਵਿਚਾਰਾ ਕੀਹ ਸਮਝੇ ਉਹਨਾਂ ਸ਼ਾਸਤ੍ਰਾਂ ਨੂੰ? ਉਸ ਦੇ ਭਾਣੇ ਤਾਂ ਇਉਂ ਹੈ) ਜਿਵੇਂ ਉਸ ਦੇ ਦਸੀਂ ਪਾਸੀਂ (ਨਿਰੀ) ਹਵਾ ਹੀ ਚੱਲ ਰਹੀ ਹੈ (ਇਹੀ ਹਾਲ ਹੈ ਸਾਕਤ ਦਾ) ॥੩॥ ਦਹ ਦਿਸ = ਦਸੀਂ ਪਾਸੀਂ। ਦਿਸ = ਪਾਸਾ। ਪਵਨੁ = ਹਵਾ ॥੩॥

ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ

It is like threshing a crop without any corn - nothing is gained.

ਜਿਵੇਂ ਅੰਨ ਦੇ ਦਾਣਿਆਂ ਤੋਂ ਬਿਨਾ ਕੋਈ ਖਲਵਾੜਾ ਗਾਹਿਆ ਜਾਏ (ਉਸ ਵਿਚੋਂ ਦਾਣਿਆਂ ਦਾ ਬੋਹਲ ਨਹੀਂ ਬਣੇਗਾ), ਕਣ = ਅੰਨ ਦੇ ਦਾਣੇ। ਖਲਹਾਨੁ = ਖਲਵਾੜਾ। ਗਾਹਨ ਪਾਇਆ = ਗਾਹਿਆ ਜਾਏ।

ਤਿਉ ਸਾਕਤ ਤੇ ਕੋ ਬਰਾਸਾਇਆ ॥੪॥

In the same way, no benefit comes from the faithless cynic. ||4||

ਤਿਵੇਂ ਹੀ ਪਰਮਾਤਮਾ ਦੇ ਚਰਨਾਂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਕੋਈ ਮਨੁੱਖ ਆਤਮਕ ਜੀਵਨ ਦੀ ਖ਼ੁਰਾਕ ਪ੍ਰਾਪਤ ਨਹੀਂ ਕਰ ਸਕਦਾ ॥੪॥ ਤੇ = ਤੋਂ। ਕੋ = ਕੋਈ ਭੀ ਮਨੁੱਖ। ਬਰਾਸਾਇਆ = ਲਾਭ ਉਠਾ ਸਕਦਾ ॥੪॥

ਤਿਤ ਹੀ ਲਾਗਾ ਜਿਤੁ ਕੋ ਲਾਇਆ

As the Lord attaches them, so are all attached.

ਪਰ, (ਸਾਕਤ ਦੇ ਭੀ ਕੀਹ ਵੱਸ?) ਹਰ ਕੋਈ ਉਸ (ਕੰਮ) ਵਿਚ ਹੀ ਲੱਗਦਾ ਹੈ ਜਿਸ ਵਿਚ (ਪਰਮਾਤਮਾ ਵੱਲੋਂ) ਉਹ ਲਾਇਆ ਜਾਂਦਾ ਹੈ। ਤਿਤ ਹੀ = ਤਿਤੁ ਹੀ {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਤੁ' ਦਾ (ੁ) ਉਡ ਗਿਆ ਹੈ} ਉਸ (ਕੰਮ) ਵਿਚ ਹੀ। ਜਿਤੁ = ਜਿਸ (ਕੰਮ) ਵਿਚ। ਕੋ = ਕੋਈ ਮਨੁੱਖ।

ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥

Says Nanak, God has formed such a form. ||5||5||

ਨਾਨਕ ਆਖਦਾ ਹੈ- (ਕੋਈ ਸਾਕਤ ਹੈ ਤੇ ਕੋਈ ਸੰਤ ਹੈ-ਇਹ) ਖੇਡ ਪ੍ਰਭੂ ਨੇ ਆਪ ਹੀ ਬਣਾਈ ਹੋਈ ਹੈ ॥੫॥੫॥ ਨਾਨਕ = ਹੇ ਨਾਨਕ! ਪ੍ਰਭਿ = ਪ੍ਰਭੂ ਨੇ। ਬਣਤ = ਮਰਯਾਦਾ ॥੫॥੫॥