ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਤਿਸ ਕੀ ਸਰਣਿ ਨਾਹੀ ਭਉ ਸੋਗੁ ॥
In His Sanctuary, there is no fear or sorrow.
(ਹੇ ਭਾਈ!) ਉਸ ਰਾਮ ਦੀ ਸਰਨ ਪਿਆਂ ਕੋਈ ਡਰ ਨਹੀਂ ਪੋਹ ਸਕਦਾ, ਕੋਈ ਚਿੰਤਾ ਨਹੀਂ ਵਿਆਪ ਸਕਦੀ। ਤਿਸ ਕੀ = ਉਸ (ਰਾਮ) ਦੀ (ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕੀ' ਦੇ ਕਾਰਨ ਉਡ ਗਿਆ ਹੈ)। ਸੋਗੁ = ਗ਼ਮ, ਚਿੰਤਾ।
ਉਸ ਤੇ ਬਾਹਰਿ ਕਛੂ ਨ ਹੋਗੁ ॥
Without Him, nothing at all can be done.
(ਕਿਉਂਕਿ ਕੋਈ ਡਰ ਕੋਈ ਚਿੰਤਾ) ਕੁਝ ਭੀ ਉਸ ਰਾਮ ਤੋਂ ਆਕੀ ਨਹੀਂ ਹੋ ਸਕਦਾ (ਤੇ ਆਪ ਕਿਸੇ ਜੀਵ ਨੂੰ ਦੁੱਖ ਨਹੀਂ ਦੇ ਸਕਦਾ)। ਤੇ = ਤੋਂ। ਬਾਹਰਿ = (ਵੱਸ ਤੋਂ) ਬਾਹਰ, ਆਕੀ। ਹੋਗੁ = ਹੋਵੇਗਾ।
ਤਜੀ ਸਿਆਣਪ ਬਲ ਬੁਧਿ ਬਿਕਾਰ ॥
I have renounced clever tricks, power and intellectual corruption.
(ਇਸ ਵਾਸਤੇ ਹੇ ਭਾਈ!) ਮੈਂ ਆਪਣੀ ਅਕਲ ਦਾ ਆਸਰਾ ਰੱਖਣ ਦੀ ਬੁਰਾਈ ਛੱਡ ਦਿੱਤੀ ਹੈ, ਤਜੀ = ਮੈਂ ਛੱਡ ਦਿੱਤੀ ਹੈ। ਬਲ = ਆਸਰਾ, ਤਾਣ। ਬੁਧਿ = ਅਕਲ। ਬਿਕਾਰ = ਭੈੜ, ਬੁਰਾਈ।
ਦਾਸ ਅਪਨੇ ਕੀ ਰਾਖਨਹਾਰ ॥੧॥
God is the Protector of His servant. ||1||
(ਤੇ ਉਸ ਰਾਮ ਦਾ ਦਾਸ ਬਣ ਗਿਆ ਹਾਂ, ਉਹ ਰਾਮ) ਆਪਣੇ ਦਾਸ ਦੀ ਇੱਜ਼ਤ ਰੱਖਣ ਦੇ ਸਮਰੱਥ ਹੈ ॥੧॥
ਜਪਿ ਮਨ ਮੇਰੇ ਰਾਮ ਰਾਮ ਰੰਗਿ ॥
Meditate, O my mind, on the Lord, Raam, Raam, with love.
ਹੇ ਮੇਰੇ ਮਨ! ਪ੍ਰੇਮ ਨਾਲ ਰਾਮ ਦਾ ਨਾਮ ਜਪ। ਮਨ = ਹੇ ਮਨ! ਰੰਗਿ = ਪ੍ਰੇਮ ਨਾਲ।
ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥
Within your home, and beyond it, He is always with you. ||1||Pause||
ਉਹ ਨਾਮ ਤੇਰੇ ਘਰ ਵਿਚ (ਹਿਰਦੇ ਵਿਚ) ਤੇ ਬਾਹਰ ਹਰ ਥਾਂ ਸਦਾ ਤੇਰੇ ਨਾਲ ਰਹਿੰਦਾ ਹੈ ॥੧॥ ਰਹਾਉ ॥ ਸੰਗਿ = ਨਾਲ ॥੧॥ ਰਹਾਉ ॥
ਤਿਸ ਕੀ ਟੇਕ ਮਨੈ ਮਹਿ ਰਾਖੁ ॥
Keep His Support in your mind.
(ਹੇ ਭਾਈ!) ਆਪਣੇ ਮਨ ਵਿਚ ਉਸ ਪਰਮਾਤਮਾ ਦਾ ਆਸਰਾ ਰੱਖ, ਟੇਕ = ਸਹਾਰਾ, ਆਸਰਾ। ਮਨੈ ਮਹਿ = ਮਨ ਮਹਿ। ਚਾਖੁ = ਚੱਖ ਲੈ, ਮਾਣ।
ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥
Taste the ambrosial essence, the Word of the Guru's Shabad.
(ਹੇ ਭਾਈ!) ਗੁਰੂ ਦੇ ਸ਼ਬਦ ਦਾ ਆਨੰਦ ਮਾਣ (ਗੁਰੂ ਦਾ ਸ਼ਬਦ) ਆਤਮਕ ਜੀਵਨ ਦੇਣ ਵਾਲਾ ਰਸ ਹੈ।
ਅਵਰਿ ਜਤਨ ਕਹਹੁ ਕਉਨ ਕਾਜ ॥
Of what use are other efforts?
(ਹੇ ਭਾਈ!) ਦੱਸ (ਪਰਮਾਤਮਾ ਨੂੰ ਭੁਲਾ ਕੇ) ਹੋਰ ਹੋਰ ਉੱਦਮ ਕਿਸ ਕੰਮ ਆ ਸਕਦੇ ਹਨ? ਅਵਰਿ = (ਲਫ਼ਜ਼ 'ਅਵਰ' ਤੋਂ ਬਹੁ-ਵਚਨ) ਹੋਰ। ਕਹਹੁ = ਦੱਸੋ।
ਕਰਿ ਕਿਰਪਾ ਰਾਖੈ ਆਪਿ ਲਾਜ ॥੨॥
Showing His Mercy, the Lord Himself protects our honor. ||2||
(ਪ੍ਰਭੂ ਦੀ ਸਰਨ ਪਉ, ਉਹ ਪ੍ਰਭੂ) ਮਿਹਰ ਕਰ ਕੇ (ਜੀਵ ਦੀ) ਇੱਜ਼ਤ ਆਪ ਰੱਖਦਾ ਹੈ ॥੨॥
ਕਿਆ ਮਾਨੁਖ ਕਹਹੁ ਕਿਆ ਜੋਰੁ ॥
What is the human? What power does he have?
ਦੱਸੋ, ਇਹ ਬੰਦੇ ਕੀਹ ਕਰਨ ਜੋਗੇ ਹਨ? ਇਹਨਾਂ ਦੀ ਆਕੜ (ਦੀ) ਕੀਹ (ਪਾਂਇਆਂ) ਹੈ?
ਝੂਠਾ ਮਾਇਆ ਕਾ ਸਭੁ ਸੋਰੁ ॥
All the tumult of Maya is false.
(ਹੇ ਭਾਈ!) ਮਾਇਆ ਦੀ ਸਾਰੀ ਫੂੰ-ਫਾਂ ਝੂਠੀ ਹੈ (ਚਾਰ ਦਿਨਾਂ ਦੀ ਹੈ)। ਸੋਰੁ = ਸ਼ੋਰੁ, ਰੌਲਾ, ਫੂੰ-ਫਾਂ।
ਕਰਣ ਕਰਾਵਨਹਾਰ ਸੁਆਮੀ ॥
Our Lord and Master is the One who acts, and causes others to act.
ਮਾਲਕ-ਪ੍ਰਭੂ (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਭ ਕੁਝ ਕਰਨ ਦੇ ਸਮਰੱਥ ਹੈ, ਆਪ ਹੀ ਜੀਵਾਂ ਪਾਸੋਂ ਸਭ ਕੁਝ ਕਰਾਂਦਾ ਹੈ। ਕਰਣਹਾਰ = ਕਰਨ ਦੇ ਸਮਰੱਥ। ਕਰਾਵਨਹਾਰ = ਜੀਵਾਂ ਪਾਸੋਂ ਕਰਾਣ ਦੀ ਤਾਕਤ ਰੱਖਣ ਵਾਲਾ।
ਸਗਲ ਘਟਾ ਕੇ ਅੰਤਰਜਾਮੀ ॥੩॥
He is the Inner-knower, the Searcher of all hearts. ||3||
ਉਹ ਪ੍ਰਭੂ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ ॥੩॥ ਸਗਲ = ਸਾਰੇ। ਅੰਤਰਜਾਮੀ = {अन्तरयामी। ਯਾ = ਜਾਣਾ, ਪਹੁੰਚਣਾ}, ਅੰਦਰ ਪਹੁੰਚ ਸਕਣ ਵਾਲਾ, ਦਿਲ ਦੀ ਜਾਣਨ ਵਾਲਾ ॥੩॥
ਸਰਬ ਸੁਖਾ ਸੁਖੁ ਸਾਚਾ ਏਹੁ ॥
Of all comforts, this is the true comfort.
(ਹੇ ਭਾਈ!) ਸਤਿਗੁਰੂ ਦਾ ਉਪਦੇਸ਼ ਆਪਣੇ ਮਨ ਵਿਚ ਟਿਕਾ ਕੇ ਰੱਖ, ਸਰਬ = ਸਾਰੇ। ਸਾਚਾ = ਸਦਾ ਕਾਇਮ ਰਹਿਣ ਵਾਲਾ।
ਗੁਰ ਉਪਦੇਸੁ ਮਨੈ ਮਹਿ ਲੇਹੁ ॥
Keep the Guru's Teachings in your mind.
ਇਹੀ ਹੈ ਸਾਰੇ ਸੁਖਾਂ ਤੋਂ ਸ੍ਰੇਸ਼ਟ ਸੁਖ, ਤੇ, ਸਦਾ ਕਾਇਮ ਰਹਿਣ ਵਾਲਾ ਸੁਖ।
ਜਾ ਕਉ ਰਾਮ ਨਾਮ ਲਿਵ ਲਾਗੀ ॥
Those who bear love for the Name of the Lord
ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦੀ ਲਗਨ ਲੱਗ ਜਾਂਦੀ ਹੈ, ਜਾ ਕਉ = ਜਿਸ ਮਨੁੱਖ ਨੂੰ।
ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥
- says Nanak, they are blessed, and very fortunate. ||4||7||76||
ਨਾਨਕ ਆਖਦਾ ਹੈ- ਉਹ ਧੰਨ ਹੈ ਉਹ ਵੱਡੇ ਭਾਗਾਂ ਵਾਲਾ ਹੈ ॥੪॥੭॥੭੬॥