ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
He is imperishable, the Giver of all beings; meditating on Him, all filth is removed.
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਜੀਅਨ ਕੋ = ਸਭ ਜੀਵਾਂ ਦਾ। ਸਭ ਮਲੁ = ਸਾਰੀ ਮੈਲ {ਲਫ਼ਜ਼ 'ਮਲੁ' ਸ਼ਕਲੋਂ ਪੁਲਿੰਗ ਦਿੱਸਦਾ ਹੈ, ਪਰ ਹੈ ਇਹ ਇਸਤ੍ਰੀ-ਲਿੰਗ। ਵੇਖੋ 'ਗੁਰਬਾਣੀ ਵਿਆਕਰਣ'}।
ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥
He is the treasure of excellence, the object of His devotees, but rare are those who find Him. ||1||
ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ ॥੧॥ ਨਿਧਾਨ = ਖ਼ਜ਼ਾਨਾ। ਕਉ = ਵਾਸਤੇ। ਬਰਤਨਿ = ਹਰ ਵੇਲੇ ਕੰਮ ਆਉਣ ਵਾਲੀ ਚੀਜ਼ ॥੧॥
ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥
O my mind, meditate on the Guru, and God, the Cherisher of the world.
ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ,
ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥
Seeking His Sanctuary, one finds peace, and he shall not suffer in pain again. ||1||Pause||
ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ ॥੧॥ ਰਹਾਉ ॥ ਬਾਹੁੜਿ = ਫਿਰ, ਮੁੜ ॥੧॥ ਰਹਾਉ ॥
ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥
By great good fortune, one obtains the Saadh Sangat, the Company of the Holy. Meeting them, evil-mindedness is eliminated.
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਸਾਧ ਸੰਗੁ = ਭਲੇ ਮਨੁੱਖਾਂ ਦੀ ਸੰਗਤਿ। ਤਿਨ ਭੇਟਤ = ਉਹਨਾਂ ਨੂੰ ਮਿਲਿਆਂ। ਦੁਰਮਤਿ = ਖੋਟੀ ਮਤਿ।
ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
Slave Nanak yearns for the dust of the feet of those, who have woven the Lord's Name into their hearts. ||2||5||33||
ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ ॥੨॥੫॥੩੩॥ ਬਾਂਛੈ = ਮੰਗਦਾ ਹੈ, ਚਾਹੁੰਦਾ ਹੈ। ਜਿਨ = ਜਿਨ੍ਹਾਂ ਨੇ। ਰਿਦੈ = ਹਿਰਦੈ ਵਿਚ ॥੨॥੫॥੩੩॥