ਗੁਰ ਕੀ ਮਤਿ ਤੂੰ ਲੇਹਿ ਇਆਨੇ ॥

Take the Guru's advice, you ignorant fool;

ਹੇ ਅੰਞਾਣ! ਸਤਿਗੁਰੂ ਦੀ ਮਤਿ ਲੈ (ਭਾਵ, ਸਿੱਖਿਆ ਤੇ ਤੁਰ) ਇਆਨੇ = ਹੇ ਅੰਞਾਣ!

ਭਗਤਿ ਬਿਨਾ ਬਹੁ ਡੂਬੇ ਸਿਆਨੇ ॥

without devotion, even the clever have drowned.

ਬੜੇ ਸਿਆਣੇ ਸਿਆਣੇ ਬੰਦੇ ਭੀ ਭਗਤੀ ਤੋਂ ਬਿਨਾ (ਵਿਕਾਰਾਂ ਵਿਚ ਹੀ) ਡੁੱਬ ਜਾਂਦੇ ਹਨ। ਬਹੁ ਸਿਆਨੇ = ਕਈ ਸਿਆਣੇ ਬੰਦੇ।

ਹਰਿ ਕੀ ਭਗਤਿ ਕਰਹੁ ਮਨ ਮੀਤ ॥

Worship the Lord with heart-felt devotion, my friend;

ਹੇ ਮਿਤ੍ਰ ਮਨ! ਪ੍ਰਭੂ ਦੀ ਭਗਤੀ ਕਰ,

ਨਿਰਮਲ ਹੋਇ ਤੁਮੑਾਰੋ ਚੀਤ ॥

your consciousness shall become pure.

ਇਸ ਤਰ੍ਹਾਂ ਤੇਰੀ ਸੁਰਤ ਪਵਿਤ੍ਰ ਹੋਵੇਗੀ।

ਚਰਨ ਕਮਲ ਰਾਖਹੁ ਮਨ ਮਾਹਿ ॥

Enshrine the Lord's Lotus Feet in your mind;

(ਹੇ ਭਾਈ!) ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਆਪਣੇ ਮਨ ਵਿਚ ਪ੍ਰੋ ਰੱਖ,

ਜਨਮ ਜਨਮ ਕੇ ਕਿਲਬਿਖ ਜਾਹਿ ॥

the sins of countless lifetimes shall depart.

ਇਸ ਤਰ੍ਹਾਂ ਕਈ ਜਨਮਾਂ ਦੇ ਪਾਪ ਨਾਸ ਹੋ ਜਾਣਗੇ। ਕਿਲਬਿਖ = ਪਾਪ।

ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥

Chant the Naam yourself, and inspire others to chant it as well.

(ਪ੍ਰਭੂ ਦਾ ਨਾਮ) ਤੂੰ ਆਪ ਜਪ, ਤੇ, ਹੋਰਨਾਂ ਨੂੰ ਜਪਣ ਲਈ ਪ੍ਰੇਰ,

ਸੁਨਤ ਕਹਤ ਰਹਤ ਗਤਿ ਪਾਵਹੁ ॥

Hearing, speaking and living it, emancipation is obtained.

(ਨਾਮ) ਸੁਣਦਿਆਂ, ਉੱਚਾਰਦਿਆਂ ਤੇ ਨਿਰਮਲ ਰਹਿਣੀ ਰਹਿੰਦਿਆਂ ਉੱਚੀ ਅਵਸਥਾ ਬਣ ਜਾਏਗੀ। ਸੁਨਤ = ਸੁਣਦਿਆਂ। ਰਹਤ = ਰਹਿੰਦਿਆਂ, ਭਾਵ ਉੱਤਮ ਜ਼ਿੰਦਗੀ ਬਣਾ ਕੇ। ਗਤਿ = ਉੱਚੀ ਅਵਸਥਾ।

ਸਾਰ ਭੂਤ ਸਤਿ ਹਰਿ ਕੋ ਨਾਉ ॥

The essential reality is the True Name of the Lord.

ਪ੍ਰਭੂ ਦਾ ਨਾਮ ਹੀ ਸਭ ਪਦਾਰਥਾਂ ਤੋਂ ਉੱਤਮ ਪਦਾਰਥ ਹੈ; ਸਾਰ = ਸ੍ਰੇਸ਼ਟ, ਸਭ ਤੋਂ ਚੰਗੀ। ਭੂਤ = ਪਦਾਰਥ, ਚੀਜ਼।

ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥

With intuitive ease, O Nanak, sing His Glorious Praises. ||6||

(ਤਾਂ ਤੇ) ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ॥੬॥ ਸਹਜਿ = ਆਤਮਕ ਅਡੋਲਤਾ ਵਿਚ। ਸੁਬਾਇ = ਪ੍ਰੇਮ ਨਾਲ ॥੬॥