ਛੰਤ

Chhant:

ਛੰਤ। ਛੰਤ।

ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ

Let me join the Society of the Saints - save me, Lord!

ਹੇ ਹਰੀ! ਮੈਨੂੰ (ਵਿਕਾਰਾਂ ਤੋਂ) ਬਚਾਈ ਰੱਖ (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਵਿਚ ਟਿਕਿਆ ਰਹਾਂ। ਮਿਲਉ = ਮਿਲਉਂ, ਮੈਂ ਮਿਲਾਂ। ਸੰਗਿ = ਸੰਗਤਿ ਵਿਚ। ਮੋਹਿ = ਮੈਨੂੰ।

ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ

With my palms pressed together, I offer my prayer: give me Your Name, O Lord, Har, Har.

ਮੈਂ ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੇ) ਅਰਦਾਸ ਕਰਦਾ ਹਾਂ, ਮੈਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼। ਬਿਨਉ = ਬੇਨਤੀ। ਕਰਉ = ਕਰਉਂ, ਮੈਂ ਕਰਦਾ ਹਾਂ। ਕਰ = ਹੱਥ {ਬਹੁ-ਵਚਨ}।

ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ

I beg for the Lord's Name, and fall at His feet; I renounce my self-conceit, by Your kindness.

ਹੇ ਹਰੀ! ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ। ਜੇ ਤੂੰ ਮੇਹਰ ਕਰੇਂ ਤਾਂ ਮੈਂ ਤੇਰੀ ਚਰਨੀਂ ਲੱਗਾ ਰਹਾਂ, (ਅਤੇ ਆਪਣੇ ਅੰਦਰੋਂ) ਅਹੰਕਾਰ ਤਿਆਗ ਦਿਆਂ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਲਾਗਉ = ਲਾਗਉਂ, ਮੈਂ ਲੱਗਾ ਰਹਾਂ। ਤੁਮ੍ਹ੍ਹ ਦਇਆ = ਜੇ ਤੂੰ ਦਇਆ ਕਰੇਂ।

ਕਤਹੂੰ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ

I shall not wander anywhere else, but take to Your Sanctuary. O God, embodiment of mercy, have mercy on me.

ਹੇ ਤਰਸ-ਸਰੂਪ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੀ ਸਰਨ ਪਿਆ ਰਹਾਂ, ਤੇ (ਤੇਰਾ ਆਸਰਾ ਛੱਡ ਕੇ) ਕਿਸੇ ਹੋਰ ਪਾਸੇ ਨਾਹ ਦੌੜਾਂ। ਧਾਵਉ = ਮੈਂ ਦੌੜਾਂ। ਕਰੁਣਾ ਮੈ = ਹੇ ਤਰਸ-ਰਰੂਪ! ਮਇਆ = ਦਇਆ।

ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ

O all-powerful, indescribable, infinite and immaculate Lord Master, listen to this, my prayer.

ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਹੇ ਪਵਿਤ੍ਰ-ਸਰੂਪ ਸੁਆਮੀ! ਮੇਰੀ ਇਹ ਅਰਦਾਸ ਸੁਣ। ਅਗਥ = ਹੇ ਅਕੱਥ!

ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥

With palms pressed together, Nanak begs for this blessing: O Lord, let my cycle of birth and death come to an end. ||1||

ਤੇਰਾ ਦਾਸ ਨਾਨਕ ਤੈਥੋਂ ਇਹ ਦਾਨ ਮੰਗਦਾ ਹੈ ਕਿ ਮੇਰਾ ਜਨਮ ਮਰਨ ਦਾ ਗੇੜ ਮੁਕਾ ਦੇ ॥੧॥ ਨਿਵਾਰਿ ਲੇਹੁ = ਦੂਰ ਕਰ ॥੧॥

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ

I am a sinner, devoid of wisdom, worthless, destitute and vile.

ਹੇ ਪ੍ਰਭੂ! ਮੈਂ ਗੁਨਾਹਗਾਰ ਹਾਂ, ਅਕਲੋਂ ਸੱਖਣਾ ਹਾਂ, ਗੁਣ-ਹੀਣ ਹਾਂ, ਨਿਆਸਰਾ ਹਾਂ, ਮੰਦੇ ਸੁਭਾਵ ਵਾਲਾ ਹਾਂ। ਮਤਿ ਹੀਨੁ = ਅਕਲੋਂ ਸੱਖਣਾ। ਅਨਾਥੁ = ਨਿਆਸਰਾ।

ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ

I am deceitful, hard-hearted, lowly and entangled in the mud of emotional attachment.

ਹੇ ਪ੍ਰਭੂ! ਮੈਂ ਵਿਕਾਰੀ ਹਾਂ, ਬੇ-ਤਰਸ ਹਾਂ, ਨੀਵੀਂ ਕੁਲ ਵਾਲਾ ਹਾਂ, ਮੋਹ ਦਾ ਚਿੱਕੜ ਮੇਰੇ ਉਤੇ ਆਪਣਾ ਦਬਾਉ ਪਾ ਰਿਹਾ ਹੈ। ਸਠ = ਵਿਕਾਰੀ। ਕਠੋਰੁ = ਕਰੜੇ ਹਿਰਦੇ ਵਾਲਾ {ਕਾਠ-ਉਰ}। ਕੀਚੁ = ਚਿੱਕੜ।

ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਆਵਏ

I am stuck in the filth of doubt and egotistical actions, and I try not to think of death.

ਹੇ ਪ੍ਰਭੂ! ਭਟਕਣਾ ਵਿਚ ਪੈਣ ਵਾਲੇ ਕਰਮਾਂ ਦੀ ਮੈਲ ਮੈਨੂੰ ਲੱਗੀ ਹੋਈ ਹੈ, ਮੇਰੇ ਅੰਦਰ ਅਹੰਕਾਰ ਹੈ, ਮਮਤਾ ਹੈ, (ਇਸ ਵਾਸਤੇ) ਮੌਤ ਮੈਨੂੰ ਚੇਤੇ ਨਹੀਂ ਆਉਂਦੀ। ਮਲ = ਮੈਲ। ਅਹੰ = ਹਉਮੈ। ਮਮਤਾ = ਅਪਣੱਤ। ਚੀਤਿ = ਚਿੱਤ ਵਿਚ। ਆਵਏ = ਆਵੈ, ਆਉਂਦੀ।

ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ

In ignorance, I cling to the pleasures of woman and the joys of Maya.

ਮੈਂ ਇਸਤ੍ਰੀ ਦੇ ਚੋਜ-ਤਮਾਸ਼ਿਆਂ ਵਿਚ ਮਾਇਆ ਦੇ ਮੌਜ-ਮੇਲਿਆਂ ਵਿਚ (ਗ਼ਰਕ ਹਾਂ), ਮੈਨੂੰ ਅਗਿਆਨਤਾ ਚੰਬੜੀ ਹੋਈ ਹੈ। ਬਨਿਤਾ = ਇਸਤ੍ਰੀ। ਬਿਨੋਦ = ਚੋਜ = ਤਮਾਸ਼ੇ। ਲਪਟਾਵਏ = ਲਪਟਾਵੈ, ਲਪਟ ਰਹੀ ਹੈ, ਚੰਬੜੀ ਹੋਈ ਹੈ।

ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ

My youth is wasting away, old age is approaching, and Death, my companion, is counting my days.

ਹੇ ਪ੍ਰਭੂ! ਮੇਰੀ ਜਵਾਨੀ ਢਲ ਰਹੀ ਹੈ, ਬੁਢੇਪਾ ਵਧ ਰਿਹਾ ਹੈ, ਮੌਤ (ਮੇਰੇ) ਨਾਲ (ਮੇਰੀ ਜ਼ਿੰਦਗੀ ਦੇ) ਦਿਨ ਤੱਕ ਰਹੀ ਹੈ। ਖਿਸੈ = ਖਿਸਕ ਰਿਹਾ ਹੈ। ਜੋਬਨੁ = ਜਵਾਨੀ। ਬਧੈ = ਵਧ ਰਿਹਾ ਹੈ। ਜਰੂਆ = ਬੁਢੇਪਾ। ਨਿਹਾਰੇ = ਤੱਕ ਰਹੀ ਹੈ, ਉਡੀਕ ਰਹੀ ਹੈ। ਸੰਗਿ = (ਮੇਰੇ) ਨਾਲ। ਮੀਚੁ = ਮੌਤ।

ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥

Prays Nanak, my hope is in You, Lord; please preserve me, the lowly one, in the Sanctuary of the Holy. ||2||

ਤੇਰਾ ਦਾਸ ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਮੈਨੂੰ ਤੇਰੀ ਹੀ ਆਸ ਹੈ, ਮੈਨੂੰ ਨੀਚ ਨੂੰ ਗੁਰੂ ਦੀ ਸਰਨ ਰੱਖ ॥੨॥ ਸਾਧੂ = ਗੁਰੂ ॥੨॥

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ

I have wandered through countless incarnations, suffering terrible pain in these lives.

ਹੇ ਪ੍ਰਭੂ! ਹੇ ਮੁਰਾਰੀ! ਮੈਂ ਅਨੇਕਾਂ ਜਨਮਾਂ ਵਿਚ ਭਟਕਿਆ ਹਾਂ, ਮੈਂ ਕਈ ਜੂਨਾਂ ਦੇ ਵੱਡੇ ਦੁੱਖ ਸਹਾਰੇ ਹਨ। ਭਰਮੇ = ਭਟਕਦੇ ਰਹੇ। ਸੰਕਟ ਮਹਾ = ਵੱਡੇ ਦੁੱਖ। ਜੋਨ = ਜੂਨਾਂ ਦੇ (ਜੋਨਿ)।

ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ

I am entangled in sweet pleasures and gold.

ਧਨ ਤੇ ਪਦਾਰਥਾਂ ਦੇ ਭੋਗ ਮੈਨੂੰ ਮਿੱਠੇ ਲੱਗ ਰਹੇ ਹਨ, ਮੈਂ ਇਹਨਾਂ ਨਾਲ ਹੀ ਚੰਬੜਿਆ ਰਹਿੰਦਾ ਹਾਂ। ਲਪਟਿ ਰਹਿਓ = ਚੰਬੜਿਆ। ਤਿਹ ਸੰਗਿ = ਉਹਨਾਂ ਨਾਲ। ਸੋਨ = ਸੋਨਾ, ਧਨ-ਪਦਾਰਥ।

ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ

After wandering around with such great loads of sin, I have come, after wandering through so many foreign lands.

ਅਨੇਕਾਂ ਪਾਪਾਂ ਦਾ ਭਾਰ ਚੁੱਕ ਕੇ ਮੈਂ ਭਟਕਦਾ ਆ ਰਿਹਾ ਹਾਂ, ਅਨੇਕਾਂ ਪਰਦੇਸਾਂ ਵਿਚ (ਜੂਨਾਂ ਵਿਚ) ਦੌੜ ਚੁਕਿਆ ਹਾਂ (ਦੁੱਖ ਹੀ ਦੁੱਖ ਵੇਖੇ ਹਨ)। ਭਾਰ ਅਗਨਤ = ਅਣਗਿਣਤ (ਪਾਪਾਂ ਦੇ) ਭਾਰ। ਪ੍ਰਦੇਸਹ = ਪਰਦੇਸਾਂ ਵਿਚ, ਕਈ ਜਨਮਾਂ ਵਿਚ। ਧਾਇਓ = ਦੌੜਦਾ ਰਿਹਾ।

ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ

Now, I have taken the protection of God, and I have found total peace in the Name of the Lord.

ਹੁਣ ਮੈਂ ਤੇਰਾ ਪੱਲਾ ਫੜਿਆ ਹੈ, ਤੇ, ਹੇ ਹਰੀ! ਤੇਰੇ ਨਾਮ ਵਿਚ ਮੈਨੂੰ ਸਾਰੇ ਸੁਖ ਮਿਲ ਗਏ ਹਨ। ਓਟ = ਆਸਰਾ। ਮੁਰਾਰੀ = ਹੇ ਮੁਰਾਰੀ! {ਮੁਰ-ਅਰਿ} ਹੇ ਪਰਮਾਤਮਾ! ਨਾਇਓ = ਨਾਮ ਵਿਚ।

ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਹੋਆ ਹੋਨ

God, my Beloved, is my protector; nothing was done, or will ever be done, by myself alone.

ਹੇ ਰੱਖਿਆ ਕਰਨ ਦੇ ਸਮਰਥ ਪਿਆਰੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਥੋਂ ਹੁਣ ਤਕ ਕੁਝ ਨਹੀਂ ਹੋ ਸਕਿਆ, ਅਗਾਂਹ ਨੂੰ ਭੀ ਕੁਝ ਨਹੀਂ ਹੋ ਸਕੇਗਾ। ਤੇ = ਤੋਂ, ਪਾਸੋਂ। ਨ ਹੋਆ = ਨਹੀਂ ਹੋ ਸਕਿਆ। ਨ ਹੋਨ = ਨਹੀਂ ਹੋ ਸਕੇਗਾ।

ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥

I have found peace, poise and bliss, O Nanak; by Your mercy, I swim across the world-ocean. ||3||

ਹੇ ਨਾਨਕ! (ਆਖ-ਹੇ ਪ੍ਰਭੂ!) ਜਿਸ ਮਨੁੱਖ ਉਤੇ ਤੇਰੀ ਕਿਰਪਾ ਹੋ ਜਾਂਦੀ ਹੈ, ਉਸ ਨੂੰ ਆਤਮਕ ਅਡੋਲਤਾ ਤੇ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥ ਭਉਨ = ਭਵਨ, ਭਵਸਾਗਰ, ਸੰਸਾਰ-ਸਮੁੰਦਰ ॥੩॥

ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ

You saved those who only pretended to believe, so what doubts should Your true devotees have?

ਪਰਮਾਤਮਾ ਨੇ ਤਾਂ ਉਹ ਬੰਦੇ ਭੀ (ਵਿਕਾਰਾਂ ਤੋਂ) ਬਚਾ ਲਏ ਜਿਨ੍ਹਾਂ ਨੇ ਸਿਰਫ਼ ਆਪਣਾ ਨਾਮ ਹੀ ਭਗਤ ਰਖਾਇਆ ਹੋਇਆ ਸੀ। (ਸੱਚੇ) ਭਗਤਾਂ ਨੂੰ (ਤਾਂ ਸੰਸਾਰ-ਸਮੁੰਦਰ ਦਾ) ਕੋਈ ਸਹਮ ਨਹੀਂ ਰਹਿ ਸਕਦਾ। ਨਾਮ ਧਾਰੀਕ = (ਸਿਰਫ਼ ਭਗਤ-) ਨਾਮ ਧਾਰਨ ਵਾਲੇ। ਸੰਸਾ = ਸਹਮ। ਕਉਨ = ਕੇਹੜਾ।

ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ

By every means possible, listen to the Praises of the Lord with your ears.

(ਸੋ, ਹੇ ਭਾਈ!) ਜਿਸ ਤਰ੍ਹਾਂ ਭੀ ਹੋ ਸਕੇ ਆਪਣੇ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਰਿਹਾ ਕਰੋ। ਜੇਨ ਕੇਨ ਪਰਕਾਰੇ = ਜਿਸ ਕਿਸੇ ਤਰੀਕੇ ਨਾਲ (ਭੀ ਹੋ ਸਕੇ)। ਜਸੁ = ਸਿਫ਼ਤਿ-ਸਾਲਾਹ। ਸ੍ਰਵਨ = ਕੰਨਾਂ ਨਾਲ।

ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ

Listen with your ears to the Word of the Lord's Bani, the hymns of spiritual wisdom; thus you shall obtain the treasure in your mind.

ਹੇ ਗਿਆਨਵਾਨ ਬੰਦੇ! ਆਪਣੇ ਕੰਨਾਂ ਨਾਲ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ (ਇਸ ਤਰ੍ਹਾਂ ਤੂੰ) ਮਨ ਵਿਚ ਨਾਮ-ਖ਼ਜ਼ਾਨਾ ਲੱਭ ਲਏਂਗਾ। ਸੁਨਿ = ਸੁਣ। ਬਾਨੀ = ਸਿਫ਼ਤਿ-ਸਾਲਾਹ ਦੀ ਬਾਣੀ। ਪੁਰਖ ਗਿਆਨੀ = ਹੇ ਗਿਆਨਵਾਨ ਬੰਦੇ! ਮਨਿ = ਮਨ ਵਿਚ। ਨਿਧਾਨਾ = ਖ਼ਜ਼ਾਨਾ। ਪਾਵਹੇ = ਪਾਵਹਿ, ਲੱਭ ਲਏਂਗਾ।

ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ

Attuned to the Love of the Lord God, the Architect of Destiny, sing the Glorious Praises of the Lord.

(ਭਾਗਾਂ ਵਾਲੇ ਹਨ ਉਹ ਮਨੁੱਖ ਜੇਹੜੇ) ਸਿਰਜਣਹਾਰ ਹਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਹੋ ਕੇ ਉਸ ਦੇ ਗੁਣ ਗਾਂਦੇ ਹਨ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੱਤੇ ਹੋਏ, ਮਸਤ। ਬਿਧਾਤੇ = ਸਿਰਜਣਹਾਰ। ਗਾਵਹੇ = ਗਾਵਹਿ, ਗਾਂਦੇ ਹਨ।

ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ

The earth is the paper, the forest is the pen and the wind is the writer,

ਜੇ ਸਾਰੀ ਧਰਤੀ ਕਾਗ਼ਜ਼ ਬਣ ਜਾਏ, ਜੇ ਸਾਰੀ ਬਨਸਪਤੀ ਕਲਮ ਬਣ ਜਾਏ, ਤੇ ਜੇ ਹਵਾ ਲਿਖਣ ਵਾਸਤੇ (ਲਿਖਾਰੀ) ਬਣ ਜਾਏ, ਬਸੁਧ = ਬਸੁਧਾ, ਧਰਤੀ। ਬਨਰਾਜ = ਬਨਸਪਤੀ। ਕਉ = ਵਾਸਤੇ। ਪਵਨ = ਹਵਾ।

ਬੇਅੰਤ ਅੰਤੁ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

but still, the end of the endless Lord cannot be found. O Nanak, I have taken to the Sanctuary of His lotus feet. ||4||5||8||

ਤਾਂ ਭੀ ਬੇਅੰਤ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ। ਹੇ ਨਾਨਕ! (ਆਖ-ਮੈਂ ਉਸ ਪਰਮਾਤਮਾ ਦੇ) ਚਰਨਾਂ ਦਾ ਆਸਰਾ ਲਿਆ ਹੈ ॥੪॥੫॥੮॥ ਬੇਅੰਤ ਅੰਤੁ = ਬੇਅੰਤ (ਪ੍ਰਭੂ) ਦਾ ਅੰਤ। ਗਹੀ = (ਮੈਂ) ਫੜੀ ਹੈ ॥੪॥੫॥੮॥