ਮਹਲਾ ੨ ॥
Second Mehl:
ਦੂਜੀ ਪਾਤਸ਼ਾਹੀ।
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
Friendship with a fool never works out right.
ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,
ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
As he knows, he acts; behold, and see that it is so.
ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ)। ਜੇਹਾ ਜਾਣੈ = ਜਿਹੋ ਜਿਹੀ ਉਸ ਅੰਞਾਣ ਦੀ ਸਮਝ ਹੁੰਦੀ ਹੈ। ਤੇਹੋ ਵਰਤੈ = ਉਹੋ ਜਿਹਾ ਉਹ ਕੰਮ ਕਰਦਾ ਹੈ। ਕੋ = ਕੋਈ ਮਨੁੱਖ। ਨਿਰਜਾਸਿ = ਨਿਰਣਾ ਕਰ ਕੇ, ਪਰਖ ਕਰ ਕੇ।
ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥
One thing can be absorbed into another thing, but duality keeps them apart.
ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ)। ਸਮਾਵੈ = ਪੈ ਸਕਦੀ ਹੈ, ਸਮਾ ਸਕਦੀ ਹੈ। ਪਾਸਿ = ਲਾਂਭੇ, ਪਾਸੇ, ਵੱਖਰੀ।
ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥
No one can issue commands to the Lord Master; offer instead humble prayers.
ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਸਾਹਿਬ ਸੇਤੀ = ਮਾਲਕ ਦੇ ਨਾਲ। ਬਣੈ = ਫਬਦੀ ਹੈ।
ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
Practicing falsehood, only falsehood is obtained. O Nanak, through the Lord's Praise, one blossoms forth. ||3||
ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ॥੩॥ ਕੂੜਿ ਕਮਾਣੈ = ਛਲ ਕੀਤਿਆਂ, ਠੱਗੀ ਦੀ ਕਮਾਈ ਕੀਤਿਆਂ, ਧੋਖੇ ਦਾ ਕੰਮ ਕੀਤਿਆਂ। ਵਿਗਾਸਿ = ਵਿਗਸੀਦਾ ਹੈ, ਅੰਦਰ ਉਮਾਹ ਪੈਦਾ ਹੁੰਦਾ ਹੈ, ਅੰਦਰ ਖਿੜ ਆਉਂਦਾ ਹੈ ॥੩॥