ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥
At the age of ten, he is a child; at twenty, a youth, and at thirty, he is called handsome.
ਦਸਾਂ ਸਾਲਾਂ ਦਾ (ਜੀਵ) ਬਾਲਪਨ ਵਿਚ (ਹੁੰਦਾ ਹੈ) ਵੀਹਾਂ ਵਰ੍ਹਿਆਂ ਦਾ ਹੋ ਕੇ ਕਾਮ-ਚੇਸ਼ਟਾ ਵਾਲੀ ਅਵਸਥਾ ਵਿਚ (ਅੱਪੜਦਾ ਹੈ), ਤੀਹਾਂ ਸਾਲਾਂ ਦਾ ਹੋ ਕੇ ਸੋਹਣਾ ਅਖਵਾਂਦਾ ਹੈ। ਬਾਲਤਣਿ = ਬਾਲਕਪਨ ਵਿਚ। ਰਵਣ = ਕਾਮ-ਚੇਸ਼ਟਾ ਵਾਲੀ ਉਮਰ। ਰਵਣਿ = ਕਾਮ-ਚੇਸ਼ਟਾ ਵਾਲੀ ਅਵਸਥਾ ਵਿਚ।
ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥
At forty, he is full of life; at fifty, his foot slips, and at sixty, old age is upon him.
ਚਾਲੀ ਸਾਲਾਂ ਦੀ ਉਮਰੇ ਭਰ-ਜੁਆਨ ਹੁੰਦਾ ਹੈ, ਪੰਜਾਹ ਤੇ ਅੱਪੜ ਕੇ ਪੈਰ (ਜੁਆਨੀ ਤੋਂ ਹਿਠਾਂਹ) ਖਿਸਕਣ ਲੱਗ ਪੈਂਦਾ ਹੈ, ਸੱਠ ਸਾਲਾਂ ਤੇ ਬੁਢੇਪਾ ਆ ਜਾਂਦਾ ਹੈ। ਪੁਰੁ = ਭਰ-ਜੁਆਨ। ਪਗੁ = ਪੈਰ। ਖਿਸੈ = ਤਿਕਲਦਾ ਹੈ, ਹਿਠਾਂਹ ਨੂੰ ਖਿਸਕਦਾ ਹੈ।
ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥
At seventy, he loses his intellect, and at eighty, he cannot perform his duties.
ਸੱਤਰ ਸਾਲਾਂ ਦਾ ਜੀਵ ਅਕਲੋਂ ਹੀਣਾ ਹੋਣ ਲੱਗ ਜਾਂਦਾ ਹੈ, ਤੇ ਅੱਸੀ ਸਾਲਾਂ ਦਾ ਕੰਮ ਕਾਰ ਜੋਗਾ ਨਹੀਂ ਰਹਿੰਦਾ।
ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥
At ninety, he lies in his bed, and he cannot understand his weakness.
ਨੱਵੇ ਸਾਲ ਦਾ ਮੰਜੇ ਤੋਂ ਹੀ ਨਹੀਂ ਹਿੱਲ ਸਕਦਾ, ਆਪਣਾ ਆਪ ਭੀ ਸੰਭਾਲ ਨਹੀਂ ਸਕਦਾ। ਸਿਹਜਾਸਣੀ = ਮੰਜੇ ਉਤੇ ਆਸਣ ਰੱਖਣ ਵਾਲਾ। ਅਪ ਬਲੁ = ਆਪਣਾ ਬਲ, ਆਪਣਾ ਆਪ।
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
After seeking and searching for such a long time, O Nanak, I have seen that the world is just a mansion of smoke. ||3||
ਹੇ ਨਾਨਕ! ਮੈਂ ਢੂੰਢਿਆ ਹੈ, ਭਾਲਿਆ ਹੈ, ਵੇਖਿਆ ਹੈ, ਇਹ ਜਗਤ ਚਿੱਟਾ ਪਲਸਤਰੀ ਮੰਦਰ ਹੈ (ਭਾਵ, ਵੇਖਣ ਨੂੰ ਸੋਹਣਾ ਹੈ) ਪਰ ਹੈ ਧੂਏਂ ਦਾ (ਭਾਵ, ਸਦਾ ਰਹਿਣ ਵਾਲਾ ਨਹੀਂ) ॥੩॥ ਧਵਲਹਰੁ = ਧੌਲਰ, ਮੰਦਰ (ਧਵਲਹਰੁ = ਧਵਲ ਘਰੁ, ਸਫੈਦ ਪਲਸਤਰ ਵਾਲਾ ਮਕਾਨ) ॥੩॥