ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥
The feet of the Saints are the boat, to cross over the world-ocean.
(ਹੇ ਭਾਈ!) ਗੁਰੂ ਦੇ ਚਰਨ (ਉਸ ਮਨੁੱਖ ਵਾਸਤੇ) ਜਹਾਜ਼ ਬਣ ਗਏ ਜਿਸ (ਜਹਾਜ਼) ਦੀ ਰਾਹੀਂ ਉਹ ਮਨੁੱਖ (ਸੰਸਾਰ-) ਸਮੁੰਦਰ ਤੋਂ ਪਾਰ ਲੰਘ ਗਿਆ। ਬੋਹਿਥਾ = ਜਹਾਜ਼। ਸਾਗਰੁ = (ਸੰਸਾਰ-) ਸਮੁੰਦਰ। ਜੇਤ = ਜਿਤੁ, ਜਿਸ (ਜਹਾਜ਼) ਦੀ ਰਾਹੀਂ।
ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥
In the wilderness, the Guru places them on the Path, and reveals the secrets of the Lord's Mystery. ||1||
(ਜਿਸ ਮਨੁੱਖ ਨੂੰ ਹਰਿ-ਨਾਮ ਸਿਮਰਨ ਦਾ) ਭੇਤ ਗੁਰੂ ਨੇ ਦੱਸ ਦਿੱਤਾ, ਉਸ ਨੇ (ਵਿਕਾਰਾਂ ਵਲ ਲੈ ਜਾਣ ਵਾਲੇ) ਔਝੜ ਵਿਚ (ਜੀਵਨ ਦਾ ਸਹੀ) ਰਸਤਾ ਲੱਭ ਲਿਆ ॥੧॥ ਮਾਰਗ = ਰਸਤਾ। ਉਦਿਆਨ = ਜੰਗਲ, (ਵਿਕਾਰਾਂ ਵਲ ਲੈ ਜਾਣ ਵਾਲਾ) ਔਝੜ। ਗੁਰਿ = ਗੁਰੂ ਨੇ ॥੧॥
ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥
O Lord, Har Har Har, Har Har Haray, Har Har Har, I love You.
ਹੇ ਭਾਈ! ਸਦਾ ਹੀ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਪਿਆਰ ਪਾ। ਹੇਤ = ਹਿਤੁ, ਪਿਆਰ।
ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥
While standing up, sitting down and sleeping, think of the Lord, Har Har Har. ||1||Pause||
ਉਠਦਿਆਂ ਬੈਠਦਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਯਾਦ ਕਰਿਆ ਕਰ ॥੧॥ ਰਹਾਉ ॥ ਚੇਤ = ਚੇਤੇ ਕਰ, ਸਿਮਰ ॥੧॥ ਰਹਾਉ ॥
ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥
The five thieves run away, when one joins the Saadh Sangat, the Company of the Holy.
(ਹੇ ਭਾਈ!) ਜਦੋਂ (ਮਨੁੱਖ) ਸਾਧ ਸੰਗਤਿ ਵਿਚ (ਜਾ ਟਿਕਦਾ ਹੈ, ਤਦੋਂ ਕਾਮਾਦਿਕ) ਪੰਜੇ ਚੋਰ ਉਸ ਦੇ ਟਾਕਰੇ ਤੋਂ ਭੱਜ ਜਾਂਦੇ ਹਨ। ਪੰਚ = (ਕਾਮਾਦਿਕ) ਪੰਜ। ਆਗੈ = ਟਾਕਰੇ ਤੇ। ਭਗੇ = ਦੌੜ ਜਾਂਦੇ ਹਨ। ਸੰਗੇਤ = ਸੰਗਤਿ।
ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥
His investment is intact, and he earns great profits; his household is blessed with honor. ||2||
ਉਸ ਦੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿ-ਪੂੰਜੀ (ਲੁੱਟੇ ਜਾਣ ਤੋਂ) ਬਚ ਜਾਂਦੀ ਹੈ, (ਸਗੋਂ ਉਸ ਨੂੰ ਇਸ ਨਾਮ-ਵਣਜ ਵਿਚ) ਬਹੁਤਾ ਨਫ਼ਾ ਭੀ ਪੈਂਦਾ ਹੈ, ਅਤੇ ਪਰਲੋਕ ਵਿਚ ਸੋਭਾ ਨਾਲ ਜਾਂਦਾ ਹੈ ॥੨॥ ਪੂੰਜੀ (ਆਤਮਕ ਜੀਵਨ ਵਾਲੀ) ਰਾਸ, ਸਰਮਾਇਆ। ਘਣੋ = ਬਹੁਤ। ਗ੍ਰਿਹਿ = ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਸੇਤ = ਸੇਤੀ, ਨਾਲ ॥੨॥
ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥
His position is unmoving and eternal, his anxiety is ended, and he wavers no more.
(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਉਸ ਦਾ ਹਿਰਦਾ-ਆਸਣ ਅਟੱਲ ਹੋ ਜਾਂਦਾ ਹੈ, ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਜਾਂਦੀ ਹੈ, ਕੁਰਾਹੇ ਜਾਣ ਵਾਲੀ ਆਦਤ ਦੂਰ ਹੋ ਜਾਂਦੀ ਹੈ। ਉਹ ਮਨੁੱਖ (ਵਿਕਾਰਾਂ ਦੇ ਸਾਹਮਣੇ) ਡੋਲਦਾ ਨਹੀਂ। ਨਿਹਚਲ = ਅਡੋਲ। ਡੋਲੇਤ = (ਵਿਕਾਰਾਂ ਵਿਚ) ਡੋਲਦਾ।
ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥
His doubts and misgivings are dispelled, and he sees God everywhere. ||3||
(ਸਾਧ ਸੰਗਤਿ ਦੀ ਬਰਕਤਿ ਨਾਲ ਹਰ ਥਾਂ) ਅੱਖਾਂ ਨਾਲ ਪਰਮਾਤਮਾ ਦਾ ਦਰਸ਼ਨ ਕਰ ਕੇ ਉਸ ਮਨੁੱਖ ਦੀ ਭਟਕਣਾ ਮੁੱਕ ਜਾਂਦੀ ਹੈ ॥੩॥ ਭਰਮੁ = ਭਟਕਣਾ। ਨੇਤ = ਨੇਤ੍ਰੀ, ਅੱਖਾਂ ਨਾਲ ॥੩॥
ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥
The Virtues of our Virtuous Lord and Master are so profound; how many of His Glorious Virtues should I speak?
ਪਰਮਾਤਮਾ ਗੁਣਾਂ ਦਾ ਅਥਾਹ ਸਮੁੰਦਰ ਹੈ, ਗੁਣਾਂ ਦਾ ਖ਼ਜ਼ਾਨਾ ਹੈ (ਬਿਆਨ ਕੀਤਿਆਂ) ਉਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਗਭੀਰ = ਡੂੰਘਾ (ਸਮੁੰਦਰ)। ਗੁਣ ਨਾਇਕਾ = ਗੁਣਾਂ ਦਾ ਮਾਲਕ, ਗੁਣਾਂ ਦਾ ਖ਼ਜ਼ਾਨਾ। ਕਹੀਅਹਿ = ਕਹੇ ਜਾਂਦੇ ਹਨ। ਕਹੀਅਹਿ ਕੇਤ = ਕਿਤਨੇ ਕੁ (ਗੁਣ) ਕਹੇ ਜਾ ਸਕਣ?
ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
Nanak has obtained the Ambrosial Nectar of the Lord, Har, Har, in the Company of the Holy. ||4||9||39||
ਹੇ ਨਾਨਕ! ਪਰ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ॥੪॥੯॥੩੯॥ ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਅੰਮ੍ਰੇਤ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ॥੪॥੯॥੩੯॥