ਮਃ

Third Mehl:

ਤੀਜੀ ਪਾਤਿਸ਼ਾਹੀ।

ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ

Within the ignorant self-willed manmukh is deception; with his tongue, he speaks lies.

ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ); ਰਸਨਾ = ਜੀਭ ਨਾਲ।

ਕਪਟਿ ਕੀਤੈ ਹਰਿ ਪੁਰਖੁ ਭੀਜੈ ਨਿਤ ਵੇਖੈ ਸੁਣੈ ਸੁਭਾਇ

Practicing deception, he does not please the Lord God, who always sees and hears with natural ease.

(ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ। ਕਪਟਿ ਕੀਤੈ = ਕਪਟ ਕੀਤਿਆਂ {ਨੋਟ: ਲਫ਼ਜ਼ 'ਕਪਟਿ' ਵਿਆਕਰਣ ਅਨੁਸਾਰ 'ਅਧਿਕਰਣ ਕਾਰਕ' ਹੈ, ਲਫ਼ਜ਼ 'ਕੀਤੈ' ਭੀ ਏਸੇ 'ਕਾਰਕ' ਵਿਚ ਹੈ। ਅੰਗਰੇਜ਼ੀ ਵਿਚ ਇਸ ਬਨਾਵਟ ਨੂੰ Locative Absolute ਕਹੀਦਾ ਹੈ; ਸੰਸਕ੍ਰਿਤ ਵਿਚ ਇਹ ਵਿਆਕਰਣਿਕ ਬਣਤਰ ਬਹੁਤ ਮਿਲਦੀ ਹੈ, ਓਥੋਂ ਹੀ ਇਹ ਪੁਰਾਣੀ ਪੰਜਾਬੀ ਵਿਚ ਆਈ। ਸੋ ਏਥੇ 'ਕਪਟਿ' ਦਾ ਅਰਥ 'ਕਪਟ ਨਾਲ' ਕਰਨਾ ਗ਼ਲਤ ਹੈ}। ਸੁਭਾਇ = ਸੁਤੇ ਹੀ।

ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ

In the love of duality, he goes to instruct the world, but he is engrossed in the poison of Maya and attachment to pleasure.

(ਮਨਮੁਖ) ਆਪ ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ; ਜ਼ਹਿਰੀਲੀ ਧਨ-ਦੌਲਤ ਦੇ ਮੋਹ ਅਤੇ ਸੁਆਦ ਅੰਦਰ ਉਹ ਖੱਚਤ ਹੋ ਰਿਹਾ ਹੈ। ਪਰਬੋਧੈ = ਜਗਾਂਦਾ ਹੈ, ਉਪਦੇਸ਼ ਕਰਦਾ ਹੈ। ਸੁਆਇ = ਸੁਆਰਥ ਨਾਲ।

ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ

By doing so, he suffers in constant pain; he is born and then dies, and comes and goes again and again.

ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹੈ, ਇਤੁ ਕਮਾਣੈ = ਇਹ ਕਮਾਇਆਂ {ਨੋਟ: 'ਇਤੁ' ਪੜਨਾਂਵ 'ਇਸੁ' ਤੋਂ ਅਧਿਕਰਣ ਕਾਰਕ, ਇਕ-ਵਚਨ ਹੈ, ਜਿਵੇਂ ਉਪਰ ਲਫ਼ਜ਼ 'ਕਪਟਿ' ਹੈ। 'ਕਮਾਣੈ' ਭੀ ਏਸੇ ਕਾਰਕ ਵਿਚ ਹੈ}।

ਸਹਸਾ ਮੂਲਿ ਚੁਕਈ ਵਿਚਿ ਵਿਸਟਾ ਪਚੈ ਪਚਾਇ

His doubts do not leave him at all, and he rots away in manure.

ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ। ਸਹਸਾ = ਤੌਖਲਾ। ਨਾਮੋ = ਨਾਮ ਹੀ।

ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ

One, unto whom my Lord Master shows His Mercy, listens to the Guru's Teachings.

ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ;

ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥

He meditates on the Lord's Name, and sings the Lord's Name; in the end, the Lord's Name will deliver him. ||2||

ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ ॥੨॥