ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ

One who is not touched by pleasure or pain, greed, emotional attachment and egotistical pride

ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ), ਜਿਹ = ਜਿਸ (ਦੇ ਮਨ) ਨੂੰ। ਪਰਸੈ = ਛੁੰਹਦਾ। ਅਭਿਮਾਨੁ = ਅਹੰਕਾਰ।

ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

- says Nanak, listen, mind: he is the very image of God. ||13||

ਨਾਨਕ ਆਖਦਾ ਹੈ- ਹੇ ਮਨ! ਸੁਣ, ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ ॥੧੩॥ ਸੋ = ਉਹ (ਮਨੁੱਖ)। ਮੂਰਤਿ ਭਗਵਾਨ = ਭਗਵਾਨ ਦਾ ਸਰੂਪ ॥੧੩॥