ਮਾਰੂ ਮਹਲਾ ੩ ਘਰੁ ੧ ॥
Maaroo, Third Mehl, First House:
ਰਾਗ ਮਾਰੂ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
Wherever You seat me, there I sit, O my Lord and Master; wherever You send me, there I go.
ਹੇ ਪ੍ਰਭੂ! (ਜਦੋਂ ਮੈਂ ਆਤਮਕ ਅਡੋਲਤਾ ਵਿਚ ਲੀਨ ਰਹਾਂਗਾ, ਤਾਂ) ਜਿੱਥੇ ਤੂੰ ਮੈਨੂੰ ਬਿਠਾਏਂਗਾ ਮੈਂ ਉਥੇ ਬੈਠਾ ਰਹਾਂਗਾ, ਜਿਥੇ ਤੂੰ ਮੈਨੂੰ ਭੇਜੇਂਗਾ ਮੈਂ ਉਥੇ ਜਾਵਾਂਗਾ (ਭਾਵ, ਮੈਂ ਹਰ ਵੇਲੇ ਤੇਰੀ ਰਜ਼ਾ ਵਿਚ ਰਹਾਂਗਾ)। ਜਹ = ਜਿੱਥੇ। ਬੈਸਾਲਹਿ = ਤੂੰ ਬਿਠਾਲਦਾ ਹੈਂ। ਤਹ = ਉਥੇ। ਬੈਸਾ = ਬੈਸਾਂ, ਮੈਂ ਬੈਠਦਾ ਹਾਂ। ਸੁਆਮੀ = ਹੇ ਸੁਆਮੀ! ਜਾਵਾ = ਜਾਵਾਂ, ਮੈਂ ਜਾਂਦਾ ਹਾਂ।
ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥੧॥
In the entire village, there is only One King; all places are sacred. ||1||
ਹੇ ਸੁਆਮੀ! ਸਾਰੀ ਸ੍ਰਿਸ਼ਟੀ ਵਿਚ ਮੈਨੂੰ ਤੂੰ ਹੀ ਇਕ ਪਾਤਿਸ਼ਾਹ (ਦਿੱਸੇਂਗਾ, ਤੇਰੀ ਵਿਆਪਕਤਾ ਦੇ ਕਾਰਨ ਧਰਤੀ ਦੇ) ਸਾਰੇ ਹੀ ਥਾਂ ਮੈਨੂੰ ਪਵਿੱਤਰ ਜਾਪਣਗੇ ॥੧॥ ਸਭ ਨਗਰੀ ਮਹਿ = ਸਾਰੀ ਸ੍ਰਿਸ਼ਟੀ ਵਿਚ। ਸਭੇ = ਸਾਰੇ। ਹਹਿ = {ਬਹੁ-ਵਚਨ} ਹਨ ॥੧॥
ਬਾਬਾ ਦੇਹਿ ਵਸਾ ਸਚ ਗਾਵਾ ॥
O Baba, while I dwell in this body, let me sing Your True Praises,
ਹੇ ਪ੍ਰਭੂ! ਤੂੰ (ਮੈਨੂੰ ਇਹ ਦਾਨ) ਦੇਹ ਕਿ ਮੈਂ ਤੇਰੀ ਸਾਧ ਸੰਗਤ ਵਿਚ ਟਿਕਿਆ ਰਹਾਂ, ਬਾਬਾ = ਹੇ ਪ੍ਰਭੂ! ਦੇਹਿ (ਤੂੰ ਇਹ ਦਾਤਿ) ਦੇਹ। ਵਸਾ = ਵੱਸਾਂ, ਮੈਂ ਵੱਸਾਂ। ਸਚ ਗਾਵਾ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗਾਉਂ (ਪਿੰਡ) ਵਿਚ, ਸਾਧ ਸੰਗਤ ਵਿਚ।
ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥
that I may intuitively merge with You. ||1||Pause||
ਜਿਸ ਦੀ ਬਰਕਤਿ ਨਾਲ ਮੈਂ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਾਂ ॥੧॥ ਰਹਾਉ ॥ ਜਾ ਤੇ = ਜਿਸ ਦੀ ਬਰਕਤਿ ਨਾਲ। ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ। ਸਮਾਵਾ = ਸਮਾਵਾਂ, ਮੈਂ ਸਮਾਇਆ ਰਹਾਂ ॥੧॥ ਰਹਾਉ ॥
ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥
He thinks that good and bad deeds come from himself; this is the source of all evil.
ਹਉਮੈ ਦੇ ਕਾਰਨ ਮਨੁੱਖ ਕਿਸੇ ਨੂੰ ਭੈੜਾ ਤੇ ਕਿਸੇ ਨੂੰ ਚੰਗਾ ਸਮਝਦਾ ਹੈ, ਇਹ ਹਉਮੈ ਹੀ ਸਾਰੇ ਵਿਕਾਰਾਂ ਦਾ ਮੂਲ ਬਣਦੀ ਹੈ। ਆਪਸ ਤੇ = ਆਪਣੇ ਆਪ ਤੋਂ, ਹਉਮੈ ਦੇ ਕਾਰਨ। ਏਈ = ਇਹ (ਹਉਮੈ) ਹੀ। ਸਗਲ = ਸਾਰੇ।
ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥
Whatever happens in this world is only by the Order of our Lord and Master. ||2||
(ਸਾਧ ਸੰਗਤ ਦੀ ਬਰਕਤਿ ਨਾਲ ਆਤਮਕ ਅਡੋਲਤਾ ਵਿਚ ਰਹਿਣ ਵਾਲੇ ਨੂੰ ਦਿੱਸਦਾ ਹੈ ਕਿ) ਇਹ ਭੀ ਖਸਮ-ਪ੍ਰਭੂ ਦਾ ਹੁਕਮ ਹੀ ਹੋ ਰਿਹਾ ਹੈ, ਇਹ ਹੁਕਮ ਹੀ ਸਾਰੇ ਜਗਤ ਵਿਚ ਵਰਤ ਰਿਹਾ ਹੈ ॥੨॥ ਇਹੁ = ਇਹ ਹੁਕਮ। ਵਰਤੈ = ਵਰਤ ਰਿਹਾ ਹੈ, ਕੰਮ ਕਰ ਰਿਹਾ ਹੈ। ਸੰਸਾਰਾ = ਸੰਸਾਰ ਵਿਚ ॥੨॥
ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥
Sexual desires are so strong and compelling; where has this sexual desire come from?
(ਸਾਰੀ ਸ੍ਰਿਸ਼ਟੀ ਵਿਚ) ਇਹ ਗੱਲ ਆਖੀ ਜਾ ਰਹੀ ਹੈ ਕਿ ਇੰਦ੍ਰਿਆਂ ਦੀ ਦੌੜ-ਭੱਜ ਬੜੀ ਬਲ ਵਾਲੀ ਹੈ; ਪਰ (ਕਾਮ-ਵਾਸਨਾ ਆਦਿਕ ਵਾਲੀ) ਇੰਦ੍ਰੀ ਭੀ (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਤੋਂ ਨਹੀਂ ਬਣੀ। ਇੰਦ੍ਰੀ ਧਾਤੁ = ਇੰਦ੍ਰਿਆਂ ਦੀ ਦੌੜ-ਭੱਜ। ਸਬਲ = ਸ-ਬਲ, ਬਲ ਵਾਲੀ। ਕਿਸ ਤੇ = {ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਕਿਸੁ' ਦਾ (ੁ) ਉਡ ਗਿਆ ਹੈ} (ਪਰਮਾਤਮਾ ਤੋਂ ਬਿਨਾ ਹੋਰ) ਕਿਸ ਤੋਂ?
ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥
The Creator Himself stages all the plays; how rare are those who realize this. ||3||
(ਸਾਧ ਸੰਗਤ ਦੀ ਬਰਕਤਿ ਨਾਲ ਸਹਿਜ ਅਵਸਥਾ ਵਿਚ ਟਿਕਿਆ ਹੋਇਆ) ਕੋਈ ਵਿਰਲਾ ਮਨੁੱਖ ਇਉਂ ਸਮਝਦਾ ਹੈ ਕਿ ਸਾਰੇ ਕੌਤਕ ਕਰਤਾਰ ਆਪ ਹੀ ਕਰ ਰਿਹਾ ਹੈ ॥੩॥ ਖੇਲ ਸਭਿ = ਸਾਰੇ ਖੇਲ। ਕੋਈ = ਕੋਈ (ਵਿਰਲਾ) ਮਨੁੱਖ (ਜੋ ਸਾਧ ਸੰਗਤ ਵਿਚ ਟਿਕਦਾ ਹੈ) ॥੩॥
ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥
By Guru's Grace, one is lovingly focused on the One Lord, and then, duality is ended.
(ਸਾਧ ਸੰਗਤ ਵਿਚ ਰਹਿ ਕੇ ਜਦੋਂ) ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਦਾ ਪਿਆਰ (ਹਿਰਦੇ ਵਿਚ) ਬਣ ਜਾਂਦਾ ਹੈ, ਤਦੋਂ (ਮਨੁੱਖ ਦੇ ਅੰਦਰੋਂ) ਮੇਰ-ਤੇਰ ਦੂਰ ਹੋ ਜਾਂਦੀ ਹੈ। ਗੁਰ ਪਰਸਾਦੀ = ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ। ਲਿਵ = ਲਗਨ, ਪ੍ਰੀਤ। ਦੁਬਿਧਾ = ਮੇਰ-ਤੇਰ।
ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥੪॥
Whatever is in harmony with His Will, he accepts as True; the noose of Death is loosened from around his neck. ||4||
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਮਨੁੱਖ ਉਸ ਨੂੰ ਠੀਕ ਮੰਨਦਾ ਹੈ, ਤੇ, ਉਸ ਦੀ ਆਤਮਕ ਮੌਤ ਵਾਲੀ ਫਾਹੀ ਕੱਟੀ ਜਾਂਦੀ ਹੈ ॥੪॥ ਤਿਸ ਭਾਣਾ = ਉਸ ਪ੍ਰਭੂ ਨੂੰ ਚੰਗਾ ਲੱਗਾ। ਸਤਿ = ਠੀਕ, ਸਹੀ। ਜਮ = ਮੌਤ, ਆਤਮਕ ਮੌਤ। ਫਾਸੀ = ਫਾਹੀ ॥੪॥
ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥
Prays Nanak, who can call him to account, when the egotistical pride of his mind has been silenced?
ਨਾਨਕ ਆਖਦਾ ਹੈ ਕਿ (ਸਾਧ ਸੰਗਤ ਦੀ ਬਰਕਤਿ ਨਾਲ) ਜਦੋਂ ਮਨੁੱਖ ਦੇ ਮਨ ਵਿਚ (ਵੱਸਦਾ) ਅਹੰਕਾਰ ਮੁੱਕ ਜਾਂਦਾ ਹੈ ਤਾਂ ਕੋਈ ਭੀ (ਉਸ ਪਾਸੋਂ ਉਸ ਦੇ ਮਾੜੇ ਕਰਮਾਂ ਦਾ) ਲੇਖਾ ਨਹੀਂ ਮੰਗ ਸਕਦਾ (ਕਿਉਂਕਿ ਉਸ ਦੇ ਅੰਦਰ ਕੋਈ ਭੈੜ ਰਹਿ ਹੀ ਨਹੀਂ ਜਾਂਦੇ)। ਭਣਤਿ = ਆਖਦਾ ਹੈ। ਮਾਗੈ ਕਵਨਾ = ਕੌਣ ਮੰਗ ਸਕਦਾ ਹੈ? ਕੋਈ ਨਹੀਂ ਮੰਗ ਸਕਦਾ। ਜਾ = ਜਦੋਂ। ਚੂਕਾ = ਮੁੱਕ ਗਿਆ। ਮਨਿ = ਮਨ ਵਿਚ (ਵੱਸਦਾ)।
ਤਾਸੁ ਤਾਸੁ ਧਰਮ ਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥੫॥੧॥
Even the Righteous Judge of Dharma is intimidated and afraid of him; he has entered the Sanctuary of the True Lord. ||5||1||
(ਸਾਧ ਸੰਗਤ ਵਿਚ ਰਹਿਣ ਵਾਲੇ ਬੰਦੇ) ਉਸ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ ਜਿਸ ਦੀ ਹਜ਼ੂਰੀ ਵਿਚ ਧਰਮਰਾਜ ਭੀ ਆਖਦਾ ਰਹਿੰਦਾ ਹੈ-ਮੈਂ ਤੇਰੀ ਸਰਨ ਹਾਂ, ਮੈਂ ਤੇਰੀ ਸਰਨ ਹਾਂ ॥੫॥੧॥ ਤਾਸੁ ਤਾਸੁ = ਤ੍ਰਾਹ ਤ੍ਰਾਹ, ਬਚਾ ਲੈ ਬਚਾ ਲੈ {त्रायस्व}। ਪਏ = ਪੈ ਗਏ ॥੫॥੧॥